ਅੰਮ੍ਰਿਤਸਰਚੰਡੀਗੜ੍ਹਜਲੰਧਰਪੰਜਾਬ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਸਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ:- 23 ਨਵੰਬਰ (ਮਧੂਸਾਰ ਬਿਊਰੋ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਉਤਸ਼ਾਹ ਪ੍ਰੇਰਨਾ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀ ਬੀਬੀਆਂ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪੂਰਨ ਸਰਧਾ ਸਤਿਕਾਰ ਤੇ ਨਿਮਰ ਭਾਵਨਾ ਨਾਲ ਗੁਰੂ ਦੇ ਜਸ ਗਾਉਂਦਿਆਂ ਮਨਾਇਆ ਗਿਆ।

ਬੀਬੀ ਕੌਲਾ ਜੀ ਭਲਾਈ ਕੇਂਦਰ ਤੋਂ ਬੀਬੀ ਪਰਮਜੀਤ ਕੌਰ ਪੰਮਾ ਦੇ ਜਥੇ ਸਮੇਤ ਹੋਰ ਵੀ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਇਸ ਗੁਰਮਤਿ ਸਮਾਗਮ ਵਿੱਚ ਸਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਵੱਲੋਂ ਗੁਰੂ ਕੇ ਲੰਗਰ ਤੇ ਛਬੀਲਾਂ ਦੀਆਂ ਸੇਵਾਵਾਂ ਅਤੁੱਟ ਵਰਤੀਆਂ। ਸਮੂਹ ਬੀਬੀਆਂ ਨੇ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਗੁਰੂ ਸਾਹਿਬਾਨਾਂ ਦੇ ਰਚਿਤ ਸ਼ਬਦਾਂ ਨੂੰ ਮਿੱਠੀ ਤੇ ਰਸੀਲੀ ਸੁਰ ਵਿੱਚ ਸੰਗਤੀ ਰੂਪ ਵਿੱਚ ਕੀਰਤਨ ਕੀਤਾ। ਵਾਰ ਵਾਰ ਖਾਲਸਾਈ ਜੈਕਾਰੇ, ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ॥ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ, ਗੁਰਬਰ ਅਕਾਲ ਸਤਿ ਸ੍ਰੀ ਅਕਾਲ ਨੇ ਗੁਰਦੁਆਰਾ ਸਾਹਿਬ ਵਿਚ ਵਖਰਾ ਮਾਹੌਲ ਸਿਰਜ ਦਿੱਤਾ। ਇਸ ਮੌਕੇ ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਬਾਰੇ ਭਾਵਪੂਰਤ ਤਰੀਕੇ ਨਾਲ ਆਪਣੇ ਸੰਬੋਧਨ ਰਾਹੀਂ ਸੰਗਤਾਂ ਨਾਲ ਸਾਂਝ ਪਾਈ। ਉਪਰੰਤ ਬੁੱਢਾ ਦਲ ਵੱਲੋਂ ਬੇਬੇ ਨਾਨਕੀ ਜੀ ਇਸਤਰੀ ਸਤਿਸੰਗ ਸਭਾ ਮੰਨਾ ਸਿੰਘ ਚੌਂਕ ਬੀਬੀ ਗੁਰਚਰਨ ਕੌਰ, ਸ੍ਰੀ ਗੁਰੂ ਤੇਗ ਬਹਾਦਰ ਜੀ ਸੁਖਮਨੀ ਸੇਵਾ ਸੁਸਾਇਟੀ ਪਵਨ ਨਗਰ ਬੀਬੀ ਪਰਮਜੀਤ ਕੌਰ, ਗੁਰਦੁਆਰਾ ਬਾਬਾ ਨੌਧ ਸਿੰਘ ਜੀ ਸੁਖਮਨੀ ਸੇਵਾ ਸੁਸਾਇਟੀ ਬੀਬੀ ਨਰਿੰਦਰ ਪਾਲ ਕੌਰ, ਬੀਬੀ ਤੇਜ ਕੌਰ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ। ਬੀਬੀਆਂ ਦੇ ਜਥਿਆਂ ਵੱਲੋਂ ਗੁ: ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਪ੍ਰਵਾਹ ਨਿਰੰਤਰ ਚੱਲ ਰਹੇ ਹਨ। ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *