ਪੰਜਾਬਪਟਿਆਲਾ

ਸਕੱਤਰ ਲੋਕ ਨਿਰਮਾਣ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਲੰਗ, ਨਾਭਾ, ਸਮਾਣਾ ਅਤੇ ਰਾਜਪੁਰਾ ਅਨਾਜ ਮੰਡੀ ਦਾ ਦੌਰਾ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 85 ਹਜ਼ਾਰ ਟਨ ਝੋਨੇ ਦੀ ਆਮਦ
ਪਟਿਆਲਾ : (ਕੰਵਰ ਬੇਦੀ/ਮਧੂਸਾਰ ਬਿਊਰੋ)
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਸਕੱਤਰ ਲੋਕ ਨਿਰਮਾਣ ਵਿਭਾਗ ਸ਼੍ਰੀ ਜਸਪਾਲ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਲੰਗ, ਨਾਭਾ, ਸਮਾਣਾ ਤੇ ਰਾਜਪੁਰਾ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ।

ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਿੰਘ , ਸਬੰਧਤ ਸਬ ਡਵੀਜ਼ਨਾਂ ਦੇ ਐਸ.ਡੀ.ਐਮ. ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇਦੇ ਵੀ ਹਾਜ਼ਰ ਸਨ। ਉਹਨਾਂ ਇਸ ਦੌਰੇ ਦੌਰਾਨ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਖਰੀਦ ਪ੍ਰਕ੍ਰਿਆ ਦੀ ਬਾਰੀਕੀ ਨਾਲ ਸਮੀਖਿਆ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਜਸਪਾਲ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਇਸ ਸੀਜਨ ਦੌਰਾਨ 13.23 ਲੱਖ ਮੀਟਰਿਕ ਟਨ ਝੋਨਾ ਖਰੀਦਣ ਦਾ ਟੀਚਾ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਕੁੱਲ 107 ਮੰਡੀਆਂ ਵਿੱਚੋਂ 75 ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 85 ਹਜ਼ਾਰ ਟਨ ਦੇ ਕਰੀਬ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 77 ਹਜ਼ਾਰ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਸ: ਜਸਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਹੁਣ ਤੱਕ ਪਟਿਆਲਾ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ 19 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਇਹ ਵੀ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨੂੰ ਝੋਨੇ ਦੀ ਅਦਾਇਗੀ ਲਈ ਲੋੜੀਂਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਗਈ ਹੈ। ਉਹਨਾਂ ਖਰੀਦ ਪ੍ਰਬੰਧਾਂ ਲਈ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਮੌਕੇ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿਕੱਤ ਨਾ ਆਉਣ ਦਿੱਤੀ ਜਾਵੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਦਾ ਉਚਿੱਤ ਮੁੱਲ ਲੈਣ ਲਈ ਝੋਨੇ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿੱਚ ਵਿਕਣ ਲਈ ਲਿਆਂਦੇ ਗਏ ਝੋਨੇ ਵਿੱਚ ਨਮੀ 17 ਫੀਸਦੀ ਤੋਂ ਵੱਧ ਨਾ ਹੋਵੇ।
ਸਕੱਤਰ ਸ਼੍ਰੀ ਜਸਪਾਲ ਸਿੰਘ ਨੇ ਅੱਜ ਸਵੇਰੇ ਸਭ ਤੋਂ ਪਹਿਲਾਂ ਮਾਰਕੀਟ ਕਮੇਟੀ ਪਟਿਆਲਾ ਵਿੱਚ ਪੈਂਦੀ ਪਿੰਡ ਲੰਗ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਿੰਘ , ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਸ਼੍ਰੀ ਨਰਦੇਵ ਸਿੰਘ ਆਕੜੀ, ਜਥੇਦਾਰ ਹਰਬੰਸ ਸਿੰਘ ਲੰਗ, ਸ਼੍ਰੀ ਬਲਵਿੰਦਰ ਸਿੰਘ ਲੰਗ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਸ: ਕਰਨੈਲ ਸਿੰਘ ਲੰਗ, ਐਸ.ਡੀ.ਐਮ. ਪਟਿਆਲਾ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਕੁਲਵੰਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਹਰਜੀਤ ਕੌਰ ਹਾਜ਼ਰ ਸਨ ਅਤੇ ਨਾਭਾ ਅਨਾਜ ਮੰਡੀ ਦੇ ਦੌਰੇ ਮੌਕੇ ਹਲਕਾ ਇੰਚਾਰਜ ਸ: ਮੱਖਣ ਸਿੰਘ ਲਾਲਕਾ, ਮਾਰਕੀਟ ਕਮੇਟੀ ਨਾਭਾ ਦੇ ਚੇਅਰਮੈਨ ਸ: ਧਰਮ ਸਿੰਘ ਧਾਰੋਕੇ, ਐਸ.ਡੀ.ਐਮ. ਮਿਸ ਜਸ਼ਨਪ੍ਰੀਤ ਕੌਰ ਗਿੱਲ, ਤਹਿਸੀਲਦਾਰ ਸ: ਸੁਖਵਿੰਦਰ ਸਿੰਘ ਟਿਵਾਣਾ, ਰਾਈਸ ਮਿਲਰਜ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਸ਼੍ਰੀ ਅਸ਼ੋਕ ਬਾਂਸਲ, ਆੜ੍ਹਤੀ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਸ਼੍ਰੀ ਰਾਮ ਸ਼ਰਨ ਰੰਮੀ, ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਸ਼੍ਰੀ ਘੁੰਮਣ ਸਿਘ ਰਾਜਗੜ੍ਹ, ਨਾਭਾ ਬਲਾਕ ਦੇ ਪ੍ਰਧਾਨ ਸ਼੍ਰੀ ਅਵਤਾਰ ਸਿੰਘ ਕੈਦੂਪੁਰ, ਸਕੱਤਰ ਸ: ਗੁਰਦੇਵ ਸਿੰਘ, ਬਲਾਕ ਪਟਿਆਲਾ ਦੇ ਖ਼ਜਾਨਚੀ ਸ: ਜੰਗ ਸਿੰਘ ਮੂੰਡਖੇੜਾ, ਅਨਾਜ ਮੰਡੀ ਸਮਾਣਾ ਦੇ ਦੌਰੇ ਮੌਕੇ ਐਸ.ਡੀ.ਐਮ ਸਮਾਣਾ ਸ਼੍ਰੀ ਅਮਰੇਸ਼ਵਰ ਸਿੰਘ, ਰਾਜਪੁਰਾ ਅਨਾਜ ਮੰਡੀ ਦੇ ਦੌਰੇ ਮੌਕੇ ਐਸ.ਡੀ.ਐਮ. ਰਾਜਪੁਰਾ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਵੱਖ-ਵੱਖ ਖਰੀਦ ਏਜੰਸੀਆਂ, ਆੜ੍ਹਤੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਵੀ ਹਾਜ਼ਰ ਸਨ।

Leave a Reply

Your email address will not be published. Required fields are marked *