ਸੰਵਿਧਾਨ ਦੀ ਮੂਲ ਭਾਵਨਾ ‘ਹਮ ਭਾਰਤ ਦੇ ਲੋਕ’ ਵਿੱਚ ਨਿਹਿਤ ਹੈ : ਅਨਿਜ ਵਿੱਜ
ਅੰਬਾਲਾ 26 ਨਵੰਬਰ (ਮਧੂਸਾਰ ਬਿਊਰੋ) ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਸੰਵਿਧਾਨ ਦਿਵਸ ਦੇ ਮੌਕੇ @ਤੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ‘ਹਮ ਭਾਰਤ ਦੇ ਲੋਕ’ ਵਿੱਚ ਨਿਹਿਤ ਹੈ ਅਤੇ ਲੋਕਤੰਤਰ ਵਿੱਚ ਸਰਵਉੱਚ ਸ਼ਕਤੀ ਜਨਤਾ ਦੇ ਹੱਥਾਂ ਵਿੱਚ ਹੈ। ਉਨ੍ਹਾਂ ਸੰਵਿਧਾਨ ਦਿਵਸ ਮਨਾਉਣ ਦੀ ਪਹਿਲ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਦਿਨ ਸਾਨੂੰ ਸੰਵਿਧਾਨ ਵਿੱਚ ਨਿਹਿਤ ਮੁੱਲਾਂ, ਨਾਗਰਿਕਾਂ ਦੇ ਅਧਿਕਾਰਾਂ ਅਤੇ ਫ਼ਰਜ਼ਾਂ @ਤੇ ਚਿੰਤਨ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਸ੍ਰੀ ਵਿਜ ਨੇ ਕਿਹਾ ਕਿ ਅਨੇਕਾਂ ਧਰਮਾਂ, ਜਾਤਾਂ, ਭਾਸ਼ਾਵਾਂ ਅਤੇ ਸੱਭਿਆਚਾਰਾਂ ਵਾਲਾ ਭਾਰਤ ਆਪਣੀਆਂ ਵਖਰੇਵਿਆਂ ਦੇ ਬਾਵਜੂਦ ਇੱਕਜੁੱਟ ਹੈ ਅਤੇ ‘ਅਨੇਕਤਾ ਵਿੱਚ ਏਕਤਾ’ ਹੀ ਸਾਡੀ ਸਭ ਤੋਂ ਵੱਡੀ ਵਿਸ਼ੇਸ਼ਤਾ ਹੈ। ਸੰਵਿਧਾਨ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਾਨਤਾ ਨੂੰ ਮਜ਼ਬੂਤ ਆਧਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਵਿਕਾਸ ਯਾਤਰਾ ਵੀ ਸੂਬੇ ਦੇ ਮਿਹਨਤਕਸ਼ ਕਿਸਾਨਾਂ, ਪ੍ਰਤਿਭਾਸ਼ਾਲੀ ਨੌਜਵਾਨਾਂ, ਅਧਿਆਪਕਾਂ ਅਤੇ ਪ੍ਰਭਾਵਸ਼ਾਲੀ ਸ਼ਾਸਨ ਪ੍ਰਬੰਧ ਦੇ ਸਮੂਹਿਕ ਯਤਨਾਂ ਦਾ ਨਤੀਜਾ ਹੈ। ਸ੍ਰੀ ਵਿਜ ਅੱਜ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਵਿੱਚ ਸੰਵਿਧਾਨ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਵਿੱਚ ਬੋਲ ਰਹੇ ਸਨ।ਉਨ੍ਹਾਂ ਕਿਹਾ ਕਿ 26 ਨਵੰਬਰ, 1949 ਨੂੰ ਦੇਸ਼ ਨੇ ਸੰਵਿਧਾਨ ਅਪਣਾਇਆ ਸੀ। ਉਨ੍ਹਾਂ ਸੰਵਿਧਾਨ ਦਿਵਸ ਮਨਾਉਣ ਦੀ ਪਹਿਲ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸਾਲ 2015 ਵਿੱਚ ਪ੍ਰਧਾਨ ਮੰਤਰੀ ਨੇ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।

