ਹਰਿਆਣਾਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਵਿੱਚ ਆਯੋਜਿਤ ਹੋਇਆ ਸੰਵਿਧਾਨ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਵਿਧਾਨ ਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਨੇ ਮਹਾਤਮਾ ਗਾਂਧੀ ਦੀ ਮੂਰਤੀ ਅਤੇ ਸੰਵਿਧਾਨ ਨੂੰ ਫੁੱਲ ਭੇਟ ਕਰਕੇ ਕੀਤਾ ਨਮਨ

ਪੰਚਕੂਲਾ 26 ਨਵੰਬਰ (ਮਧੂਸਾਰ ਬਿਊਰੋ) ਸੰਵਿਧਾਨ ਦਿਵਸ ਦੇ ਮੌਕੇ ’ਤੇ ਅੱਜ ਹਰਿਆਣਾ ਵਿਧਾਨ ਸਭਾ ਵਿੱਚ ਸੰਵਿਧਾਨ ਪੰਦਰਵਾੜੇ ਤਹਿਤ ਸੰਵਿਧਾਨ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਵਿਧਾਨ ਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਸਮੇਤ ਵਿਰੋਧੀ ਧਿਰ ਦੇ ਨੇਤਾ ਸ੍ਰੀ ਭੁਪਿੰਦਰ ਸਿੰਘ ਹੁੱਡਾ, ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਮਹੀਪਾਲ ਢਾਂਡਾ, ਡਿਪਟੀ ਸਪੀਕਰ ਡਾ. ਿਸ਼ਨ ਲਾਲ ਮਿੱਢਾ, ਮੰਤਰੀ ਸਾਹਿਬਾਨ, ਵਿਧਾਇਕ ਸਾਹਿਬਾਨ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪ੍ਰੋਫੈਸਰ ਡਾ. ਦਿਨੇਸ਼ ਕੁਮਾਰ ਹਾਜ਼ਰ ਰਹੇ। ਵਿਧਾਨ ਸਭਾ ਦੇ ਸੈਰੇਮੋਨੀਅਲ ਗੇਟ ਦੇ ਨੇੜੇ ਲਾਇਬ੍ਰੇਰੀ ਕੰਪਲੈਕਸ ਵਿੱਚ ਆਯੋਜਿਤ ਪ੍ਰੋਗਰਾਮ ਦੀ ਸ਼ੁਰੂਆਤ ਮਹਾਤਮਾ ਗਾਂਧੀ ਦੀ ਮੂਰਤੀ ਅਤੇ ਭਾਰਤੀ ਸੰਵਿਧਾਨ ਨੂੰ ਫੁੱਲ ਭੇਟ ਕਰਕੇ ਨਮਨ ਕਰਨ ਨਾਲ ਹੋਈ। ਇਸ ਉਪਰੰਤ ਵਿਧਾਨ ਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਵਿੱਚ ਸੰਵਿਧਾਨ ਦੀ ਮਹੱਤਤਾ, ਉਸ ਦੀ ਮੂਲ ਭਾਵਨਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ’ਤੇ ਆਧਾਰਿਤ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ। ਪ੍ਰੋਗਰਾਮ ਦਾ ਮੁੱਖ ਵਿਸ਼ਾ ’ਹਰਿਆਣਾ ਦੀ 60 ਸਾਲਾਂ ਦੀ ਗੌਰਵਮਈ ਵਿਕਾਸ ਯਾਤਰਾ ਅਤੇ ਵਿਕਸਿਤ ਹਰਿਆਣਾ ਦੇ ਟੀਚੇ ਦੀ ਪ੍ਰਾਪਤੀ ਵਿੱਚ ਜਨ-ਭਾਗੀਦਾਰੀ ਅਤੇ ਨਾਗਰਿਕਾਂ ਵਿੱਚ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਵਧਾਉਣ ਵਿੱਚ ਜਨ-ਪ੍ਰਤੀਨਿਧੀਆਂ ਦੀ ਭੂਮਿਕਾ’ ਰਿਹਾ।

ਪ੍ਰੋਗਰਾਮ ਦੀ ਸਮਾਪਤੀ ’ਤੇ ਵਿਧਾਨ ਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ, ਜਿਸ ਨੂੰ ਮੁੱਖ ਮੰਤਰੀ ਸਮੇਤ ਹਾਜ਼ਰ ਸਾਰੇ ਜਨ-ਪ੍ਰਤੀਨਿਧੀਆਂ ਅਤੇ ਪਤਵੰਤੇ ਮਹਿਮਾਨਾਂ ਨੇ ਦੁਹਰਾਇਆ। ਇਸ ਮੌਕੇ ਸੰਵਿਧਾਨ ਦੇ ਆਦਰਸ਼ਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਾਗਰਿਕ ਫ਼ਰਜ਼ਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਗਈ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪ੍ਰੋਫੈਸਰ ਡਾ. ਦਿਨੇਸ਼ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਸੰਵਿਧਾਨ ਇੱਕ ਜੀਵੰਤ ਦਸਤਾਵੇਜ਼ ਹੈ, ਜੋ ਸਮੇਂ ਦੇ ਨਾਲ ਦੇਸ਼ ਦੀ ਲੋਕਤੰਤਰੀ ਵਿਵਸਥਾ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਦਿਸ਼ਾ ਦਿੰਦਾ ਹੈ। ਜਨ-ਪ੍ਰਤੀਨਿਧੀਆਂ ਨੇ ਪਿਛਲੇ ਸਾਲਾਂ ਵਿੱਚ ਆਮ ਨਾਗਰਿਕਾਂ ਨੂੰ ਮੌਲਿਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਹੁਣ ਲੋੜ ਹੈ ਕਿ ਨਾਗਰਿਕਾਂ ਨੂੰ ਉਨ੍ਹਾਂ ਦੇ ਮੌਲਿਕ ਫ਼ਰਜ਼ਾਂ ਪ੍ਰਤੀ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਨਤਕ ਜਾਇਦਾਦ ਦੀ ਰੱਖਿਆ ਕਰਨਾ, ਹਿੰਸਾ ਨੂੰ ਉਤਸ਼ਾਹਿਤ ਨਾ ਕਰਨਾ, ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਨਾ ਅਤੇ ਵਾਤਾਵਰਣ, ਜੰਗਲਾਂ ਅਤੇ ਜੰਗਲੀ ਜੀਵਾਂ ਦੀ ਸੰਭਾਲ ਕਰਨਾ ਹਰੇਕ ਨਾਗਰਿਕ ਦਾ ਸੰਵਿਧਾਨਕ ਫ਼ਰਜ਼ ਹੈ। ਨੀਤੀਆਂ ਅਤੇ ਵਿਚਾਰਾਂ ਦਾ ਵਿਰੋਧ ਕਰਨਾ ਲੋਕਤੰਤਰੀ ਅਧਿਕਾਰ ਹੈ, ਪਰ ਵਿਰੋਧ ਦੇ ਨਾਮ ’ਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਵਿਰੁੱਧ ਗਤੀਵਿਧੀਆਂ ਉਚਿਤ ਨਹੀਂ ਹਨ। ਉਨ੍ਹਾਂ ਮਨੁੱਖਤਾ, ਭਾਈਚਾਰੇ ਅਤੇ ਆਪਸੀ ਸਦਭਾਵਨਾ ਨੂੰ ਵਧਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਦੀ ਵਿਭਿੰਨਤਾ ਹੀ ਉਸ ਦੀ ਤਾਕਤ ਹੈ। ਧਰਮ, ਭਾਸ਼ਾ, ਖੇਤਰ ਅਤੇ ਹੋਰ ਵਖਰੇਵਿਆਂ ਦੇ ਆਧਾਰ ’ਤੇ ਕਿਸੇ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ। ਜਨ-ਪ੍ਰਤੀਨਿਧੀਆਂ ਨੂੰ ਇਨ੍ਹਾਂ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਫ਼ਰਜ਼ਾਂ ਪ੍ਰਤੀ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *