ਪਟਿਆਲਾ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਦੁਸਹਿਰੇ ਤੇ ਦੀਵਾਲੀ ਦੇ ਮੱਦੇਨਜ਼ਰ ਪਟਾਕਿਆਂ ਦੀ ਵਿਕਰੀ, ਵਰਤੋਂ, ਖਰੀਦ ਅਤੇ ਭੰਡਾਰ ਸਬੰਧੀ ਮਨਾਹੀ ਹੁਕਮ ਜਾਰੀ

ਪਟਿਆਲਾ, 10 ਅਕਤੂਬਰ (ਮਧੂਸਾਰ ਬਿਊਰੋ)
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਰਾਮਵੀਰ ਸਿੰਘ ਨੇ ਫੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਦੁਸਹਿਰਾ ਤੇ ਦੀਵਾਲੀ ਦੇ ਤਿਓਹਾਰਾਂ ਦੇ ਮੱਦੇਨਜ਼ਰ ਪਾਬੰਦੀਸ਼ੁਦਾ ਪਟਾਕੇ ਬਣਾਉਣ, ਵੇਚਣ, ਭੰਡਾਰ ਕਰਨ ਅਤੇ ਭੀੜ-ਭਾੜ ਵਾਲੇ ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਪਟਾਕੇ ਸਟੋਰ ਅਤੇ ਵੇਚਣ ‘ਤੇ ਪਾਬੰਦੀ ਲਗਾਈ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਦੁਸਹਿਰੇ ਅਤੇ ਦੀਵਾਲੀ ਦਾ ਤਿਉਹਾਰ ਆ ਰਿਹਾ ਹੈ ਅਤੇ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਇਨ੍ਹਾਂ ਦਿਨਾਂ ਦੌਰਾਨ ਪਟਾਕਿਆਂ ਦੇ ਥੋਕ ਅਤੇ ਰਿਟੇਲਰ ਦੁਕਾਨਦਾਰਾਂ ਵੱਲੋਂ ਬਿਨਾਂ ਲਾਇਸੰਸ ਅਤੇ ਮਨਜ਼ੂਰੀ ਤੋਂ ਪਟਾਕਿਆਂ ਆਦਿ ਦੀ ਵਰਤੋਂ, ਖਰੀਦ ਅਤੇ ਸਟੋਰੇਜ਼ ਕੀਤੀ ਜਾਂਦੀ ਹੇ। ਇਸ ਤੋਂ ਇਲਾਵਾ ਦੁਕਾਨਦਾਰਾਂ ਵੱਲੋਂ ਭੀੜ-ਭਾੜ ਵਾਲੇ ਬਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਵੱਡੇ ਪੱਧਰ ‘ਤੇ ਪਟਾਕੇ ਸਟੋਰ ਕੀਤੇ ਜਾਂਦੇ ਹਨ। ਇਸ ਸਬੰਧ ਵਿੱਚ ਮੁਕੰਮਲ ਸਾਵਧਾਨੀ ਨਾ ਵਰਤਣ ਕਾਰਨ ਕਈ ਤਰ੍ਹਾਂ ਦੇ ਹਾਦਸੇ ਵਾਪਰ ਚੁੱਕੇ ਹਨ। ਇਸ ਤੋਂ ਇਲਾਵਾ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿਟ ਪਟੀਸ਼ਨ (ਸਿਵਲ) ਨੰਬਰ 72 ਆਫ 1998 ਅਤੇ ਅਪੀਲ ਨੰ: 3735 ਆਫ 2005 (ਅਰਾਇਜਿੰਗ ਆਊਟ ਆਫ ਐਸ.ਐਲ.ਪੀ. (ਸੀ) ਨੰਬਰ 21851 ਆਫ 2003) ਆਵਾਜਾਈ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਸਬੰਧੀ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਪਬੰਦੀ ਸ਼ੁਦਾ ਪਟਾਕੇ ਬਣਾਉਣ, ਵੇਚਣ, ਸਟੋਰੇਜ਼ ਅਤੇ ਚਲਾਉਣ ਨੂੰ ਰੋਕਣ ਅਤੇ ਭੀੜ-ਭਾੜ ਵਾਲੇ ਬਜ਼ਾਰਾਂ/ਰਿਹਾਇਸ਼ੀ ਇਲਾਕਿਆਂ ਵਿੱਚ ਪਟਾਕੇ ਸਟੋਰ ਕਰਨ ਸਬੰਧੀ ਲੋਕ ਹਿੱਤ ਵਿੱਚ ਲੋੜੀਂਦੇ ਕਦਮ ਚੁੱਕਣੇ ਜ਼ਰੂਰੀ ਨ। ਇਹ ਹੁਕਮ 9 ਦਸੰਬਰ 2016 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *