ਪੰਜਾਬਪਟਿਆਲਾ

ਡਿਪਟੀ ਕਮਿਸ਼ਨਰ ਨੇ ਮੰਡੀ ਵਿਚੋਂ ਝੋਨੇ ਦੀ ਲਿਫਟਿੰਗ ਦਾ ਕੰਮ ਕਰਵਾਇਆ ਸ਼ੁਰੂ

ਕਮਿਸ਼ਨਰ ਸ੍ਰੀ ਰਾਮਵੀਰ ਸਿੰਘ ਨੇ ਸਰਗਰਮੀ ਵਿਖਾਉਂਦਿਆਂ ਇਸ ਮਾਮਲੇ ਵਿਚ ਤੁਰੰਤ ਐਕਸ਼ਨ ਲਿਆ ਤੇ ਅੱਜ ਦੇਰ ਸ਼ਾਮ ਮੰਡੀ ਵਿਚੋਂ ਲਿਫਟਿੰਗ ਦਾ ਕੰਮ ਸ਼ੁਰੂ ਹੋ ਗਿਆ।

ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰ ਨਰਦੇਵ ਸਿੰਘ ਆਕੜੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਮੰਡੀ ਵਿਚੋਂ ਬੋਰੀਆਂ ਦੀ ਲਿਫਟਿੰਗ ਦਾ ਕੰਮ ਸ਼ੁਰੂ ਕਰਨ ਦੇ ਮਾਮਲੇ ‘ਤੇ ਮੀਟਿੰਗ ਕੀਤੀ ਜਿਸ ਵਿਚ ਸ਼ੈਲਰ ਐਸੋਸੀਏਸ਼ਨ, ਆੜਤੀ ਐਸੋਸੀਏਸ਼ਨ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ ਤੇ ਟਰਾਂਸਪੋਰਟ ਅਫਸਰ ਵੀ ਸ਼ਾਮਲ ਹੋਏ ਜਿਸ ਵਿਚ ਮੰਡੀ ਵਿਚੋਂ ਲਿਫਟਿੰਗ ਹਰ ਹੀਲੇ ਸ਼ੁਰੂ ਹੋਣ ਬਾਰੇ ਫੈਸਲਾ ਕੀਤਾ ਗਿਆ।
ਸ੍ਰੀ ਆਕੜੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਦੇਰ ਸ਼ਾਮ ਮੰਡੀ ਦਾ ਖੁਦ ਦੌਰਾ ਕੀਤਾ ਗਿਆ ਤੇ ਮੰਡੀ ਵਿਚ ਝੋਨੇ ਦੇ ਪਏ ਸਟਾਕ ਦਾ ਜਾਇਜ਼ਾ ਲਿਆ ਗਿਆ। ਉਹਨਾਂ ਦੱਸਿਆ ਕਾ ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਨਾਮ ਸਿੰਘ ਲਚਕਾਣੀ ਤੇ ਹਰਜੀਤ ਸਿੰਘ ਸ਼ੇਰੂ, ਸ਼ੈਲਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ, ਟਰੱਕ ਯੂਨੀਅਨ ਪਟਿਆਲਾ ਦੇ ਪ੍ਰਧਾਨ ਹਰਵਿੰਦਰ ਸਿੰਘ ਨੀਟਾ, ਜ਼ਿਲ੍ਹਾ ਮੰਡੀ ਅਫਸਰ ਕੁਲਵੰਤ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫਸਰ ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਡੀ ਐਮ ਮਾਰਕਫੈਡ ਵਿਨੋਦ ਕੁਮਾਰ, ਖੁਰਾਕ ਤੇ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਅਜੈਵੀਰ ਸਿੰਘ ਸਰਾਓ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਉਹਨਾਂ ਦੱਸਿਆ ਕਿ ਲਿਫਟਿੰਗ ਦੇ ਕੰਮ ਦੀ ਸ਼ੁਰੂਆਤ ਲਈ ਦੇਰ ਸ਼ਾਮ 40 ਦੇ ਕਰੀਬ ਟਰੱਕ ਮੰਡੀ ਵਿਚ ਪਹੁੰਚ ਗਏ ਹਨ ਤੇ ਇਹਨਾਂ ‘ਤੇ ਲੋਡਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਆੜਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੇਣ ਲਈ ਦ੍ਰਿੜ੍ਹ ਸੰਕਲਪ ਹੈ। ਉਹਨਾਂ ਕਿਹਾ ਕਿ ਜਿਥੇ ਕਿਸਾਨਾਂ ਵੱਲੋਂ ਮੰਡੀ ਵਿਚ ਲਿਆਂਦਾ ਗਿਆ ਝੋਨੇ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ, ਉਥੇ ਹੀ ਆੜਤੀਆਂ ਨੂੰ ਵੀ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਸ਼ੈਲਰ ਐਸੋਸੀਏਸ਼ਨ ਦੀ ਹੜਤਾਲ ਕਾਰਨ ਝੋਨੇ ਦੀ ਖਰੀਦ ਦਾ ਕੰਮ ਪ੍ਰਭਾਵਤ ਹੋ ਰਿਹਾ ਸੀ ਤੇ ਖਰੀਦ ਸ਼ੁਰੂ ਹੋਣ ਮਗਰੋਂ ਲਿਫਟਿੰਗ ਦੇ ਕੰਮਕਾਜ ਕਾਰਨ ਮੰਡੀ ਵਿਚ ਬੋਰੀਆਂ ਦੇ ਅੰਬਾਰ ਲੱਗ ਗਏ ਸਨ। ਹੁਣ ਲਿਫਟਿੰਗ ਸ਼ੁਰੂ ਹੋਣ ਨਾਲ ਕਿਸਾਨਾਂ ਤੇ ਆੜਤੀਆਂ ਨੂੰ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *