ਪਟਿਆਲਾ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਪ-ਤਪ ਸਮਾਗਮ ਤੇ ਮਹਾਨ ਕੀਰਤਨ ਦਰਬਾਰ 22 ਤੇ 23 ਅਕਤੂਬਰ ਤੋਂ : ਕੰਵਲਜੀਤ ਸਿੰਘ ਗੋਨਾ

ਜਥੇਦਾਰ ਅਵਤਾਰ ਸਿੰਘ ਸਮੇਤ ਕਈ ਸਖਸ਼ੀਅਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ
ਪਟਿਆਲਾ (ਮਧੂਸਾਰ ਬਿਊਰੋ)
ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਪ-ਤਪ ਸਮਾਗਮ ਤੇ ਮਹਾਨ ਕੀਰਤਨ ਦਰਬਾਰ 22 ਅਕਤੂਬਰ ਤੋਂ ਮਾਸਟਰ ਤਾਰਾ ਸਿੰਘ ਪਾਰਕ ਅਨਾਰਦਾਨਾ ਚੌਂਕ ਵਿਖੇ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਕੰਵਲਜੀਤ ਸਿੰਘ ਗੋਨਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਇਹ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿਚ ਪਟਿਆਲਾ ਨਿਵਾਸੀਆਂ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਲੜ ਲੱਗੀਆਂ ਸੰਗਤਾਂ ਗੁਰੂ ਘਰ ਦੀਆਂ ਖੁਸ਼ੀਆਂ ਕਰਦੀਆਂ ਹਨ।
ਉਨ੍ਹਾਂ ਦੱਸਿਆ ਕਿ ਜਪ ਤਪ ਸਮਾਗਮ ਦੀ ਆਰੰਭਤਾ 22 ਅਕਤੂਬਰ ਦਿਨ ਸ਼ਨੀਵਾਰ 4.00 ਵਜੇ ਹੋਵੇਗੀ ਅਤੇ ਸਮਾਪਤੀ ਰਾਤ 11.00 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਭਾਈ ਸਾਹਿਬ ਭਾਈ ਅਮਨਦੀਪ ਸਿੰਘ ਬੀਬੀ ਕੌਲਾ, ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਬੀਬੀ ਵਿਪਨਪ੍ਰੀਤ ਕੌਰ, ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਲੁਧਿਆਣਾ, ਪ੍ਰੋ. ਸੁਖਵੰਤ ਸਿੰਘ ਜਵੱਦੀ ਕਲਾਂ ਲੁਧਿਆਣਾ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਗੁਰਪ੍ਰੀਤ ਸਿੰਘ ਸ਼ਿਮਲਾ ਵਾਲੇ, ਭਾਈ ਲਲਿਤ ਸਿੰਘ ਸੁਹਾਣਾਂ ਵਾਲੇ, ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜੱਥਾ ਲੁਧਿਆਣਾ ਵਾਲੇ, ਭਾਈ ਭੁਪਿੰਦਰ ਸਿੰਘ ਗੁਰੂ ਕੀ ਕਾਂਸ਼ੀ ਵਾਲੇ, ਭਾਈ ਸੁਮਿਤ ਸਿੰਘ ਪਟਿਆਲਾ ਵਾਲੇ ਸੰਗਤਾਂ ਨੂੰ ਗੁਰਬਾਣੀ ਤੇ ਕੀਰਤਨ ਨਾਲ ਨਿਹਾਲ ਕਰਨਗੇ।
ਉਨ੍ਹਾਂ ਦੱਸਿਆ ਕਿ 23 ਅਕਤੂਬਰ ਐਤਵਾਰ ਨੂੰ ਧੰਟ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਮਹਾਰਾਜ ਦਾ ਪਾਵਨ ਸਰੂਪ 8.30 ਵਜੇ ਸਵੇਰੇ ਗੁ: ਅਕਾਲਗੜ੍ਹ ਸਾਹਿਬ ਤੋਂ ਪੰਡਾਲ ਤੱਕ ਗੱਤਕੇ ਦੇ ਕਰਤੱਬ, ਫੁੱਲਾਂ ਦੀ ਵਰਖਾ, ਸ਼ਬਦੀ ਕੀਰਤਨ ਕਰਦੇ ਹੋਏ ਪ੍ਰਕਾਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਐਸ.ਐਸ.ਪੀ. ਪਟਿਆਲਾ ਗੁਰਮੀਤ ਸਿੰਘ ਚੌਹਾਨ ਅਤੇ ਆਈਪੀਐਸ ਗੁਰਪ੍ਰੀਤ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਸਮਾਗਮ ਦੌਰਾਨ ਸਵ. ਡਾ. ਗੁਰਦੀਪ ਸਿੰਘ ਦੀ ਨਿੱਘੀ ਯਾਦ ਵਿਚ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਜਪ ਤਪ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਪੰਥ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਗੋਲਡ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਮੌਕੇ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਬੁੱਢਾ ਦਲ, ਪ੍ਰੋ. ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਆਦਿ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

Leave a Reply

Your email address will not be published. Required fields are marked *