ਪੰਜਾਬਪਟਿਆਲਾ

ਵਿਸ਼ਵ ਵਿੱਚ ਲਗਭਗ 24 ਕਰੋੜ ਲੋਕ ਅੰਨਾਪਣ ਤੇ ਸ਼ਿਕਾਰ : ਸਿਵਲ ਸਰਜਨ

ਸਿਹਤ ਵਿਭਾਗ ਪ੍ਰਤੀ ਵਧੀਆ ਕਾਰਗੁਜਾਰੀ ਕਰਨ ਵਾਲੇ ਅਜੇ ਗੋਇਲ ਨੂੰ ਕੀਤਾ ਸਨਮਾਨਤ
ਪਟਿਆਲਾ, 13 ਅਕਤੂਬਰ (ਮਧੂਸਾਰ ਬਿਊਰੋ)
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਵਿਸ਼ਵ ਦ੍ਰਿਸ਼ਟੀ ਸਬੰਧੀ ਸੈਮੀਨਾਰ ਦਾ ਆਯੋਜਨ ਸਰਕਾਰੀ ਆਈ.ਟੀ.ਆਈ. ਲੜਕੀਆਂ ਪਟਿਆਲਾ ਵਿਖੇ ਕੀਤਾ ਗਿਆ।ਜਿਸ ਵਿੱਚ ਸ੍ਰੀ ਭਗਵਾਨ ਦਾਸ ਜੁਨੇਜਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦੱਲ, ਡਾ. ਸੁਬੋਧ ਗੁਪਤਾ ਸਿਵਲ ਸਰਜਨ, ਡਾ. ਹਰੀਸ਼ ਮਲਹੋਤਰਾ ਸਹਾਇਕ ਸਿਵਲ ਸਰਜਨ, ਹਰਦੀਪ ਸਿੰਘ ਰੰਧਾਵਾ ਅਪਥਾਲਮਿਕ ਅਫਸਰ, ਕ੍ਰਿਸ਼ਨ ਕੁਮਾਰ ਜਿਲ੍ਹਾ ਮਾਸ ਮੀਡੀਆ ਅਫਸਰ, ਅਮਰਜੀਤ ਸਿੰਘ ਜਿਲ੍ਹਾ ਬੀ.ਸੀ.ਸੀ.ਫੈਸਲੀਟੇਟਰ ਨੇ ਭਾਗ ਲਿਆ।

ਸੈਮੀਨਾਰ ਨੂੰ ਸੰਬੋਧਨ ਕਰਦਿਆ ਸਿਵਲ ਸਰਜਨ ਡਾ. ਗੁਪਤਾ ਨੇ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਰਹਿਣ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਅੱਜ ਅੱਖਾਂ ਦੀ ਸਾਂਭ ਸੰਭਾਲ ਸਬੰਧੀ ਵਿਸ਼ਵ ਦਿਸ਼ਟੀ ਦਿਵਸ ਪੂਰੇ ਸੰਸਾਰ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਵਿੱਚ ਲਗਭਗ 24 ਕਰੋੜ ਲੋਕ ਅੰਨਾਪਣ ਤੇ ਸ਼ਿਕਾਰ ਹਨ ਅਤੇ ਇਨ੍ਹਾਂ ਵਿੱਚੋਂ ਕਰੀਬ 24 ਕਰੋੜ ਮਰੀਜ਼ ਇਲਾਜ਼ ਕਰਵਾਉਣ ਉਪਰੰਤ ਅੰਨਾਪਣ ਤੋਂ ਛੁੱਟਕਾਰਾ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਯੋਕੇ ਸਮੇਂ ਵਿੱਚ ਅੱਖਾਂ ਦਾਨ ਇੱਕ ਮਹਾਨ ਦਾਨ ਹੈ ਇਸ ਨਾਲ ਕਿਸੇ ਵਿਅਕਤੀ ਦੀ ਹਨੇਰੀ ਜਿੰਦਗੀ ਵਿੱਚ ਰੋਸ਼ਨੀ ਲਿਆਂਦੀ ਜਾ ਸਕਦੀ ਹੈ।
ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਅੱਖਾਂ ਦੀ ਵਧੀਆ ਰੋਸ਼ਨੀ ਲਈ ਸਾਨੂੰ ਸੰਤੁਲਿਤ ਖੁਰਾਕ, ਵਿਟਾਮਿਨ ਏ ਅਤੇ ਸਾਫ ਸਫਾਈ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਅੱਖਾਂ ਸਬੰਧੀ ਕੋਈ ਵੀ ਸਮੱਸਿਆ ਆ ਰਹੀ ਹੈ ਤਾਂ ਤੁਰੰਤ ਆਪਣੇ ਨੇੜ੍ਹੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਅੱਖਾਂ ਦਾ ਚੈੱਕਅੱਪ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਖਾਂ ਦੇ ਆਪਰੇਸ਼ਨ ਮੁਫਤ ਕੀਤੇ ਜਾਂਦੇ ਹਨ ਅਤੇ ਲੈਂਜ਼ ਵੀ ਮੁਫਤ ਪਾਏ ਜਾਂਦੇ ਹਨ।ਹਰਦੀਪ ਸਿੰਘ ਅਪਥਾਲਮਿਕ ਅਫਸਰ ਨੇ ਕਿਹਾ ਕਿ ਸਾਨੂੰ ਵੈਲਡਿੰਗ ਲਾਈਟ ਅਤੇ ਤੇਜ਼ ਰੋਸ਼ਨੀ ਵੱਲ ਦੇਖਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਦਿਵਾਲੀ ਸਮੇਂ ਪਟਾਕੇ ਚਲਾਉਂਦੇ ਹੋਏ ਅੱਖਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।ਇਸ ਮੌਕੇ ਸਿਹਤ ਵਿਭਾਗ ਪ੍ਰਤੀ ਵਧੀਆ ਕਾਰਗੁਜਾਰੀ ਕਰਨ ਵਾਲੇ ਅਜੇ ਗੋਇਲ ਨੂੰ ਭਗਵਾਨ ਦਾਸ ਜੁਨੇਜਾ ਅਤੇ ਸਿਵਲ ਸਰਜਨ ਡਾ. ਗੁਪਤਾ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮਨਿੰਦਰ ਕੌਰ, ਮੈਡਮ ਮੀਨਾਕਸ਼ੀ ਸਮੇਤ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥਣਾਂ ਹਾਜ਼ਰ ਸਨ।

Leave a Reply

Your email address will not be published. Required fields are marked *