ਪੰਜਾਬਪਟਿਆਲਾ

ਪਿੰਡ ਨਨਾਨਸੁੰ ਵਿਖੇ ਲੱਖਾਂ ਰੁਪਏ ਦੀਆਂ ਸਟਰੀਟ ਲਾਈਟਾਂ ਦਾ ਉਦਘਾਟਨ

ਅਕਾਲੀ ਭਾਜਪਾ ਸਰਕਾਰ ਦੇ ਰਾਜ ਵਿਚ ਪਿੰਡਾਂ ਦਾ ਸ਼ਹਿਰਾਂ ਦੇ ਵਿਕਾਸ ਕੀਤਾ ਗਿਆ:ਪ੍ਰੋ. ਚੰਦੂਮਾਜਰਾ
ਪਟਿਆਲਾ : ਕੰਵਰ ਬੇਦੀ/(ਮਧੂਸਾਰ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਸਨੌਰ ਦੇ ਇੰਚਾਰਜ਼ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਪਿੰਡ ਨਨਾਨਸੁੰ ਵਿਖੇ ਪਿੰਡ ਦੀ ਪੰਚਾਇਤ ਵੱਲੋਂ ਲਗਾਈਆਂ ਗਈਆਂ ਲੱਖਾਂ ਰੁਪਏ ਦੀਆਂ ਸਟਰੀਟ ਸੋਲਰ ਲਾਈਟਾਂ ਦਾ ਜੰਗ ਅੱਡਾ ਵਿਖੇ ਉਦਘਾਟਨ ਕੀਤਾ ਗਿਆ।

ਇਹ ਲਾਈਟਾਂ ਬਲਬੇੜਾ ਤੋਂ ਲੈ ਕੇ ਗੁਰਦੁਆਰਾ ਕਰਹਾਲੀ ਸਾਹਿਬ ਤੱਕ ਲਗਾਈਆਂ ਗਈਆਂ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਰਾਜ ਵਿਚ ਪਿੰਡਾਂ ਦਾ ਸ਼ਹਿਰਾਂ ਦੇ ਬਰਾਬਰ ਵਿਕਾਸ ਕੀਤਾ ਗਿਆ। ਉਹਨਾਂ ਦੱਸਿਆ ਕਿ ਇਕੱਲੇ ਹਲਕਾ ਸਨੌਰ ਦੇ ਪਿੰਡਾਂ ਵਿਚ 25 ਕਰੋੜ ਦੀਆਂ ਸੜਕਾਂ ਦੇ ਕੰਮ ਚੱਲ ਰਹੇ ਹਨ। ਇੰਨਾਂ ਹੀ ਹਲਕਾ ਸਨੋਰ ਦੀਆਂ ਦੋਨਾਂ ਸੜਕਾਂ ਨੂੰ ਨੈਸ਼ਨਲ ਹਾਈਵੇ ਵਿਚ ਸ਼ਾਮਲ ਕਰਵਾ ਦਿੱਤਾ ਗਿਆ ਹੈ। ਪ੍ਰੋ. ਚੰਦੂਮਾਜਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪਿੰਡ ਨਨਾਨਸੁੰ ਨਿਵਾਸੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਪੁਰੀ ਰੋਡ ‘ਤੇ ਹੀ ਸੋਲਰ ਲਾਈਟਾਂ ਲਗਾਈਆਂ ਗਈਆਂ ਹਨ। ਗ੍ਰਾਮ ਪੰਚਾਇਤ ਅਤੇ ਸਮੁੱਚੇ ਪਿੰਡ ਨਿਵਾਸੀਆਂ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ਼ ਹਰਿੰਦਰਪਾਲ ਸਿੰਘ ਚੰਦੂਮਾਜਰਾ, ਖਾਦ ਅਤੇ ਗ੍ਰਾਮ ਉਦਯੋਗ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਵਿਸ਼ੇਸ ਤੌਰ ‘ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਪੂਜਾ ਸਿਆਲ, ਐਚ.ਆਰ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਪ੍ਰਦੀਪ ਨਾਨਨਸੁੰ, ਚੇਅਰਮੈਨ ਜਗਤਾਰ ਸਿੰਘ ਬਿੱਟੂ ਮੰਜਾਲ ਕਲਾਂ, ਜਗਜੀਤ ਸਿੰਘ, ਗੁਰਦਰਸ਼ਨ ਸਿੰਘ ਗਾਂਧੀ, ਹਰਿੰਦਰ ਸਿੰਘ ਸਰਪੰਚ, ਸੁਧ ਰਾਮ ਪੰਚ, ਗੁਰਪ੍ਰੀਤ ਸਿੰਘ ਨੰਬਰਦਾਰ, ਜੈ ਸਿੰਘ ਡਕਾਲਾ, ਹਰਦੇਵ ਸਿੰਘ ਓ.ਐਸ.ਡੀ., ਬਲਜੀਤ ਸਿੰਘ ਚੰਦੂਮਾਜਰਾ, ਭੋਲਾ ਸਿੰਘ, ਨਾਇਬ ਸਿੰਘ ਬਲਬੇੜਾ, ਹਰਸ਼ਦੀਪ ਸਿੰਘ ਅੰਟਾਲ, ਪ੍ਰਭਜੀਤ ਸਿੰਘ, ਠੇਕੇਦਾਰ ਸੁਖਵਿੰਦਰਪਾਲ ਸਿੰਘ, ਸੁਖਵਿੰਦਰ ਸਿੰਘ ਨੰਬਰਦਾਰ, ਦਵਿੰਦਰ ਸਿੰਘ ਵੜੈਚ, ਹਰਜਿੰਦਰ ਸਿੰਘ, ਕਰਮਜੀਤ ਸਿੰਘ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਬਲਬੇੜਾ, ਮਹੰਤ ਜਸਪਾਲ ਦਾਸ ਸੂਲਰ ਆਦਿ।

Leave a Reply

Your email address will not be published. Required fields are marked *