ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ 30 ਦਸੰਬਰ ਤੋਂ ਲੈ ਕੇ 10 ਜਨਵਰੀ ਤੱਕ ਮਨਾਇਆ ਜਾਵੇਗਾ
ਪਟਨਾ ਸਾਹਿਬ, 13 ਅਕਤੂਬਰ
ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਪਟਨਾ ਸਾਹਿਬ ਦੀ ਧਰਤੀ ‘ਤੇ ਅਗਲੇ ਸਾਲ 2017 ‘ਚ 30 ਦਸੰਬਰ ਤੋਂ ਲੈ ਕੇ 10 ਜਨਵਰੀ ਤੱਕ ਮਨਾਇਆ ਜਾਵੇਗਾ ।
ਇਸ ਸਬੰਧ ‘ਚ ਭਾਰਤ ਦੇ ਇਲਾਵਾ ਹੋਰ ਦੇਸ਼ਾਂ ‘ਚ ਰਹਿ ਰਹੀਆ ਸਿੱਖ ਸੰਗਤਾਂ ਭਾਰੀ ਗਿਣਤੀ ‘ਚ ਪਟਨਾ ਸਾਹਿਬ ਦੀ ਧਰਤੀ ‘ਤੇ ਪੁੱਜ ਰਹੀਆਂ ਹਨ । ਇੰਨ੍ਹਾਂ ਸਮਾਗਮਾਂ ਨੂੰ ਇਤਿਹਾਸਕ ਬਣਾਉਣ ‘ਚ ਰਾਜ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ, ਜਿੰਨ੍ਹਾਂ ਲਈ ਕੇਂਦਰ ਤੇ ਪੰਜਾਬ ਸਰਕਾਰ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ । ਰਾਜ ਸਰਕਾਰ ਨੇ ਇੰਨ੍ਹਾਂ ਸਮਾਗਮਾਂ ‘ਤੇ ਸੂਬੇ ‘ਚ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ । ਪਟਨਾ ਸਾਹਿਬ ‘ਚ ਕਰਵਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ‘ਚ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਸ਼ਾਮਿਲ ਹੋਣਗੀਆਂ । ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਦੀਆਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਇੰਨ੍ਹਾਂ ਸਮਾਗਮਾਂ ‘ਚ ਸ਼ਾਮਿਲ ਹੋਣ ਵਾਲੀਆਂ ਸਿੱਖ ਸੰਗਤਾਂ ਦੇ ਰਹਿਣ ਲਈ ਵਿਸ਼ੇਸ਼ ਤੌਰ ‘ਤੇ ਖਾਸ ਪ੍ਰਬੰਧ ਕੀਤੇ ਗਏ ਹਨ । ਇਸ ਮੌਕੇ ‘ਤੇ ਗੁਰਦੁਆਰਾ ਸਾਹਿਬ ਨੂੰ ਰੰਗ-ਬਰੰਗੀਆਂ ਲਾਈਟਾਂ ਨਾਲ ਸਜਾਇਆ ਜਾ ਰਿਹਾ ਹੈ । ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਦੀ ਮੁਰੰਮਤ ਕਰਕੇ ਵਧੀਆ ਢੰਗ ਨਾਲ ਸਜਾਇਆ ਜਾ ਰਿਹਾ ਹੈ । ਪ੍ਰਕਾਸ਼ ਪੁਰਬ ਦੇ ਇਸ ਪਵਿੱਤਰ ਮੌਕੇ ‘ਤੇ ਆਉਣ ਵਾਲੀਆਂ ਸੰਗਤਾਂ ਨੂੰ ਬਿਹਾਰ ਦੇ ਗੌਰਵਸ਼ਾਲੀ ਇਤਿਹਾਸ ਨੂੰ ਜਾਨਣ ਦੇ ਲਈ ਰਾਜਗੀਰ ਤੇ ਬੋਧਗਯਾ ਦੀ ਯਾਤਰਾ ਕਰਨ ਦਾ ਮੌਕਾ ਮਿਲੇਗਾ । ਰਾਜਗੀਰ ਉਹ ਅਸਥਾਨ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਨਿਵਾਸ ਕੀਤਾ ਸੀ ਇਥੇ ਠੰਢਾ ਝਰਨਾ ਹੈ । ਰਾਜ ਸਰਕਾਰ ਲਗਾਤਾਰ ਚੱਲਣ ਵਾਲੇ ਸਾਲ ਭਰ ਦੇ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕਰ ਰਹੀ ਹੈ ।

