ਪਟਿਆਲਾ

ਹਲਕਾ ਘਨੌਰ ਲੋਕ ਸੰਧੂ ਪਰਿਵਾਰ ਨਾਲ ਚਟਾਨ ਵਾਂਗ ਖੜ੍ਹੇ: ਤੇਜਿੰਦਰ ਪਾਲ ਸੰਧੂ

ਪਟਿਆਲਾ, 19 ਅਕਤੂਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਹਲਕਾ ਘਨੌਰ ਵਾਸੀਆਂ ਵਲੋਂ ਦਿਤੇ ਜਾ ਸਤਿਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸੰਧੂ ਪਰਿਵਾਰ ਨਾਲ ਚਟਾਨ ਵਾਂਗ ਖੜ੍ਹੇ ਹਨ। ਇਹੀ ਕਾਰਨ ਹੈ ਕਿ ਅੱਜ ਚੋਣਾਂ ਤੋਂ ਪਹਿਲਾਂ ਹੀ ਬਹੁਤ ਸਾਰੇ ਵਿਰੋਧੀਆਂ ਨੂੰ ਘਬਰਾਹਟ ਹੋਣੀ ਸ਼ੁਰੂ ਹੋ ਗਈ ਹੈ।

ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਐਸਐਸ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇਜਿੰਦਰ ਪਾਲ ਸਿੰਘ ਸੰਧੂ ਵਲੋਂ ਹਲਕਾ ਘਨੌਰ ਦੇ ਦਰਜਨਾ ਪਿੰਡਾਂ ਦਾ ਦੌਰਾ ਕਰਨ ਉਪਰੰਤ ਆਖੇ। ਉਨ੍ਹਾਂ ਕਿਹਾ ਕਿ ਹਲਕਾ ਘਨੌਰ ਵਾਸੀ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਅਜਿਹੇ ਆਗੂ ਨੂੰ ਜਿਤਾ ਕੇ ਵਿਧਾਨ ਸਭਾ *ਚ ਭੇਜਿਆ ਜਾਵੇ ਜਿਹੜਾ ਉਨ੍ਹਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ *ਤੇ ਉਠਾ ਕੇ ਹੱਲ ਕਰਵਾ ਸਕੇ।
ਸ੍ਰ. ਸੰਧੂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵਲੋਂ ਸੂਬੇ ਦੇ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਛੱਡੀ ਜਿਸ ਦੇ ਨਤੀਜੇ ਆਉਣ ਵਾਲੇ ਸਮੇਂ ਵਿਚ ਸਾਰਥਕ ਨਿਕਲਣਗੇ। ਉਨ੍ਹਾਂ ਸਪੱਸ਼ਟ ਤੌਰ *ਤੇ ਆਖਿਆ ਕਿ ਵੱਖ ਵੱਖ ਪਿੰਡਾਂ ਵਿਚ ਲੋਕਾਂ ਵਲੋਂ ਆਪ ਮੁਹਾਰੇ ਇਕੱਠ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਤੇ ਨਾਲ ਹੀ ਡੱਟ ਸਾਥ ਦੇਣ ਦੀ ਗੱਲ ਵੀ ਆਖੀ ਜਾ ਰਹੀ ਹੈ। ਸ੍ਰ. ਸੰਧੂ ਨੇ ਕਿਹਾ ਕਿ ਲੋਕਾਂ ਵਲੋਂ ਮੇਰੇ *ਤੇ ਜਤਾਏ ਜਾ ਰਹੇ ਭਰੋਸੇ ਨੂੰ ਮੈਂ ਕਦੇ ਵੀ ਤੋੜਾਂਗਾ ਨਹੀਂ ਸਗੋਂ ਪੂਰੀ ਮਿਹਨਤ ਤੇ ਲਗਨ ਨਾਲ ਘਨੌਰ *ਚ ਵਿਚਰਦੇ ਹੋਏ ਲੋਕ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਯਤਨਸ਼ੀਲ ਰਹਾਂਗਾ।ਸ੍ਰ. ਸੰਧੂ ਵਲੋਂ ਪਿੰਡ ਸਾਹਲ, ਸਲੇਮਪੁਰ, ਖੇਡੀ ਮੰਡਲਾਂ, ਸ਼ਾਹਪੁਰ ਅਫ਼ਗਾਨਾਂ, ਰਾਓ ਮਾਜਰਾ, ਨੱਥੂ ਮਾਜਰਾ, ਅਜਰਾਵਰ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ।ਇਸ ਮੌਕੇ ਇੰਦਰਜੀਤ ਸਿੰਘ, ਰੇਸ਼ਮ ਸਿੰਘ, ਮੱਖਣ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਤੇਜਿੰਦਰ ਸਿੰਘ, ਹਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਅਕਾਲੀ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *