ਪੰਜਾਬ

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰੇ•ਗੰਢ ਸਮਾਗਮਾਂ ਦੀ ‘ਵਿਦਿਆਥੀ ਉਤਸਵ’ ਨਾਲ ਸ਼ੁਰੂਆਤ

ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਇਤਿਹਾਸ ਨੂੰ ਰੂਪਮਾਨ ਕਰਦੀ ਪੁਸਤਕ ‘ਧਰਤ ਪੰਜਾਬ’ ਰਿਲੀਜ਼
ਲੁਧਿਆਣਾ, 20 ਅਕਤੂਬਰ (ਮਧੂਸਾਰ ਬਿਊਰੋ)
ਪੰਜਾਬੀ ਸੂਬੇ ਦੀ 50ਵੀਂ ਵਰ•ੇਗੰਢ ਸੰਬੰਧੀ ਮਨਾਏ ਜਾਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਅੱਜ ਪੰਜਾਬ ਦੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ‘ਪੰਜਾਬੀ ਸੂਬਾ ਵਿਦਿਆਰਥੀ ਉਤਸਵ’ ਸਮਾਗਮ ਨਾਲ ਕੀਤੀ। ਇਹ ਇੱਕ ਦਿਨਾਂ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਗਿਆ। ਇਸ ਮੌਕੇ ਉਨ•ਾਂ ਖੁੱਲ•ੀ ਜੀਪ ਵਿੱਚ ਸਿੱਖਿਆ ਮੰਤਰੀ ਨਾਲ ਖਚਾਖਚ ਭਰੇ ਸਟੇਡੀਅਮ ਦਾ ਦੌਰਾ ਕੀਤਾ ਅਤੇ ਰਸਮੀਂ ਮਿਸ਼ਾਲ ਵਿਦਿਆਰਥੀਆਂ ਨੂੰ ਸੌਂਪੀ। ਇਸ ਮੌਕੇ ਉਨ•ਾਂ ਪੰਜਾਬ ਦੇ ਸੱਭਿਆਚਾਰਕ, ਆਰਥਿਕ ਅਤੇ ਸਮਾਜਿਕ ਪੱਖਾਂ ਨੂੰ ਉਜਾਗਰ ਕਰਦੀ ਪੁਸਤਕ ‘ਧਰਤ ਪੰਜਾਬ’ ਨੂੰ ਵੀ ਜਾਰੀ ਕੀਤਾ ਅਤੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਦੀ ਅਮੀਰੀ ਨੂੰ ਪੇਸ਼ ਕਰਦੀਆਂ ਰੰਗਾਰੰਗ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ।

ਇਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਬੱਚਿਆਂ ਨੂੰ ਪੰਜਾਬ ਦਾ ਭਵਿੱਖ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਭਵਿੱਖ ਨੂੰ ਸੰਵਾਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਉਨ•ਾਂ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਦੀ ਗੱਲ ਕਰਦਿਆਂ ਕਿਹਾ ਹੈ ਕਿ ਆਜ਼ਾਦੀ ਅੰਦੋਲਨ ਵਿੱਚ ਪੰਜਾਬੀਆਂ ਨੇ ਵੱਡੀ ਗਿਣਤੀ ਵਿੱਚ ਕੁਰਬਾਨੀਆਂ ਦਿੱਤੀਆਂ। ਪਰ ਇਸ ਸੂਬੇ ਨੂੰ ਕੇਂਦਰ ਦੀ ਉਸ ਵੇਲੇ ਦੀ ਕਾਂਗਰਸ ਸਰਕਾਰ ਦੇ ਵਖਰੇਵੇਂ ਵਾਲੇ ਵਤੀਰੇ ਕਾਰਨ ਆਪਣੀ ਰਾਜਧਾਨੀ ਨਾ ਦਿੱਤੀ ਗਈ। ਉਨ•ਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਪੰਜਾਬ ਵੱਲੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਦੀ ਅਗਵਾਈ ਵਿੱਚ ਦੇਸ਼ ਦੀ ਖੁਸ਼ਹਾਲੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਉਨ•ਾਂ ਦੱਸਿਆ ਕਿ ਪੰਜਾਬ ਦੁੱਧ ਉਤਪਾਦਨ, ਕਿੰਨੂੰ ਪੈਦਾਵਾਰ, ਸਿਲਾਈ ਮਸ਼ੀਨਾਂ, ਸਾਈਕਲ, ਮਸ਼ੀਨ ਪੁਰਜੇ, ਖੇਡਾਂ ਦਾ ਸਮਾਨ ਅਤੇ ਟਰੈਕਟਰ ਨਿਰਮਾਣ ਵਿੱਚ ਦੇਸ਼ ਭਰ ਵਿੱਚ ਸਭ ਤੋਂ ਅੱਗੇ ਹੈ। ਉਨ•ਾਂ ਕਿਹਾ ਕਿ ਜੇਕਰ ਪੰਜਾਬ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਸਭ ਤੋਂ ਸਰਬੋਤਮ ਹੈ, ਉਥੇ ਸੜਕੀ ਢਾਂਚੇ ਦੇ ਵਿਕਾਸ ਵਿੱਚ ਕੇਤੇ ਗਏ ਕੰਮਾਂ ਵਿੱਚ ਵੀ ਹੋਰ ਕੋਈ ਰਾਜ ਪੰਜਾਬ ਦੇ ਨੇੜੇ ਤੇੜੇ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਵਿਕਾਸ ਮੁੱਖੀ ਏਜੰਡੇ ਦੀ ਗੱਲ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਬਣ ਗਿਆ ਹੈ ਅਤੇ ਉਥੇ ਸਿਖਾਂਦਰੂ ਖ਼ਿਡਾਰੀਆਂ ਨੂੰ ਵਿਸ਼ਵ ਪੱਧਰੀ ਸਿਖ਼ਲਾਈ ਦਿੱਤੀ ਜਾ ਰਹੀ ਹੈ। ਉਨ•ਾਂ ਇਸ ਮੌਕੇ ਸਨਅਤੀ ਬੁਨਿਆਦੀ ਢਾਂਚੇ, ਮੈਰੀਟੋਰੀਅਸ ਸਕੂਲਾਂ ਅਤੇ ਵਿਰਾਸਤਾਂ ਦੀ ਸਾਂਭ ਸੰਭਾਲ ਲਈ ਕੀਤੇ ਕੰਮਾਂ ਦਾ ਵੀ ਵੇਰਵਾ ਪੇਸ਼ ਕੀਤਾ।
ਇਸ ਉਪਰੰਤ ਪੱਤਰਕਾਰਾਂ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਨ•ਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ਼ ਲਗਾਇਆ ਕਿ ਉਹ ਕਰਜ਼ਾ ਮੁਆਫੀ ਦੇ ਨਾਮ ‘ਤੇ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ•ਾਂ ਕਿਹਾ ਕਿ ਕੈਪਟਨ ਨੂੰ ਇਹ ਵਾਅਦਾ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਇੱਕ ਹਲਫੀਆ ਬਿਆਨ ਵੀ ਦੇਣਾ ਚਾਹੀਦਾ ਹੈ ਕਿ ਉਹ ਜੇਕਰ ਸੱਤਾ ਵਿੱਚ ਆਉਣ ‘ਤੇ ਕਰਜ਼ਾ ਮੁਆਫ ਕਰਾਉਣ ਵਿੱਚ ਅਸਫ਼ਲ ਰਹੇ ਤਾਂ ਉਹ ਆਪਣੇ ਮਹਿਲ ਸਮੇਤ ਸਾਰੀ ਜਾਇਦਾਦ ਵੇਚ ਕੇ ਇਹ ਕਰਜ਼ਾ ਮੁਆਫ਼ ਕਰਾਉਣਗੇ। ਪੰਜਾਬੀਆਂ ਨੂੰ ਨਸ਼ੇ ਦੇ ਨਾਮ ‘ਤੇ ਬਦਨਾਮ ਕਰਨ ਬਾਰੇ ਪੁੱਛੇ ਜਾਣ ‘ਤੇ ਉਨ•ਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੂਬੇ ਭਰ ਦੇ 5 ਲੱਖ ਤੋਂ ਵਧੇਰੇ ਨੌਜਵਾਨਾਂ ਦਾ ਡੋਪ ਟੈਸਟ ਕਰਵਾਇਆ ਗਿਆ ਸੀ, ਜਿਸ ਵਿੱਚ ਬਹੁਤ ਹੀ ਨਿਗੂਣੇ ਨੌਜਵਾਨ ਪਾਜ਼ੀਟਿਵ ਪਾਏ ਗਏ ਹਨ।
ਸ੍ਰ. ਬਾਦਲ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ ਕਿ ਉਹ ਸੂਬਾ ਸਰਕਾਰ ਨੂੰ ਆਪਣੀ ਸਪੈਸ਼ਲ ਟਾਸਕ ਫੋਰਸ ਤਿਆਰ ਕਰਕੇ ਸਰਹੱਦ ‘ਤੇ ਤਾਇਨਾਤ ਕਰਨ ਦੀ ਆਗਿਆ ਦੇਵੇ ਤਾਂ ਜੋ ਸਰਹੱਦ ਰਾਹੀਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਨੂੰ ਪੂਰੀ ਤਰ•ਾਂ ਰੋਕਿਆ ਜਾ ਸਕੇ।
ਉੱਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰ. ਬਾਦਲ ਦੇ ਵਿਸ਼ੇਸ਼ ਯਤਨਾਂ ਸਦਕਾ ਸ਼ੁਰੂ ਹੋਵੇ ਵਿਸ਼ਵ ਕਬੱਡੀ ਮੁਕਾਬਲਿਆਂ ਨਾਲ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦਾ ਮੁਕਾਮ ਬਹੁਤ ਉੱਚਾ ਹੋਇਆ ਹੈ। ਉਨ•ਾਂ ਕਿਹਾ ਕਿ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਕੀਤੇ ਗਏ ਅਥਾਹ ਉਪਰਾਲਿਆਂ ਦੇ ਸਦਕਾ ਅੱਜ ਪੰਜਾਬ ਸਿੱਖਿਆ ਸੁਧਾਰਾਂ ਵਿੱਚ ਦੇਸ਼ ਵਿੱਚ ਪਹਿਲੇ ਸਥਾਨ ‘ਤੇ ਹੈ। ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪਿਛਲੇ ਸਮੇਂ ਦੌਰਾਨ 84 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਡਾ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨ ਪੀੜ•ੀ ਨੂੰ ਸੂਬੇ ਦੀਆਂ ਇਤਿਹਾਸਕ ਅਤੇ ਸੱਭਿਆਚਾਰਕ ਜੜ•ਾਂ ਨਾਲ ਜੋੜੀ ਰੱਖਣ ਦੇ ਮਕਸਦ ਨਾਲ ਬਹੁਤ ਉਪਰਾਲੇ ਕੀਤੇ ਹਨ।
ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਨੇ ਖੁੱਲ•ੀ ਜੀਪ ਵਿੱਚ ਸਵਾਰ ਹੋ ਕੇ ਖਚਾਖਚ ਭਰੇ ਸਟੇਡੀਅਮ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨੂੰ ਰਸਮੀਂ ਮਿਸ਼ਾਲ ਸੌਂਪੀ। ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਵੱਖ-ਵੱਖ ਰੰਗਾਂ ਨੂੰ ਰੂਪਮਾਨ ਕਰਦੀ ਰਿਵਾਇਤੀ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ।
ਇਸ ਮੌਕੇ ਵਿਸ਼ਵ ਪ੍ਰਸਿੱਧ ਪਹਿਲਵਾਨ ‘ਦ ਗਰੇਟ ਖਲੀ’ ਨੇ ਵੀ ਹਾਜ਼ਰੀ ਭਰੀ ਅਤੇ ਨੌਜਵਾਨਾਂ ਨੂੰ ਸੰਬੋਧਨ ਹੁੰਦਿਆਂ ਅਪੀਲ ਕੀਤੀ ਕਿ ਉਹ ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਵਿੱਚ ਵਧ ਚੜ• ਕੇ ਹਿੱਸਾ ਲੈਣ। ਇਸ ਤਰ•ਾਂ ਉਹ ਆਪਣੇ ਆਪ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰੱਖ ਸਕਦੇ ਹਨ ਅਤੇ ਸਮਾਜ ਦੇ ਜਿੰਮੇਵਾਰ ਨਾਗਰਿਕ ਬਣ ਸਕਦੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਮੰਤਰੀ ਸ੍ਰ. ਤੋਤਾ ਸਿੰਘ, ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਮੁਹੰਮਦ ਸਦੀਕ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਕਾਰਜ ਅਫ਼ਸਰ ਸ੍ਰ ਪਰਮਿੰਦਰ ਸਿੰਘ ਬਰਾੜ, ਉੱਪ ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਨਜਿੰਦਰ ਸਿੰਘ ਸਿਰਸਾ, ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਸਾਬਕਾ ਮੰਤਰੀ ਸ੍ਰ. ਹੀਰਾ ਸਿੰਘ ਗਾਬੜੀਆ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਰਾਹੁਲ ਤਿਵਾੜੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਸ੍ਰੀ ਮਦਨ ਲਾਲ ਬੱਗਾ, ਸੀਨੀਅਰ ਅਕਾਲੀ ਆਗੂ ਸ੍ਰ. ਜਤਿੰਦਰ ਪਾਲ ਸਿੰਘ ਸਲੂਜਾ, ਇਸਤਰੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਸ੍ਰੀਮਤੀ ਮਨਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *