ਪੰਜਾਬਪਟਿਆਲਾ

ਪ੍ਰਾਈਵੇਟ ਹਸਪਤਾਲ ਡੇਂਗੂ ਦੇ ਟੈੱਸਟ ਲਈ 600 ਰੁਪਏ ਦੀ ਨਿਰਧਾਰਿਤ ਫ਼ੀਸ ਦੇ ਬੋਰਡ ਲਾਉਣ: ਡਿਪਟੀ ਕਮਿਸ਼ਨਰ

ਪਟਿਆਲਾ, 21 ਅਕਤੂਬਰ (ਮਧੂਸਾਰ ਬਿਊਰੋ)
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਸਿੰਘ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕਰਦਿਆਂ ਜ਼ਿਲ੍ਹੇ ‘ਚ ਡੇਂਗੂ ਅਤੇ ਮਲੇਰੀਆ ਬਾਰੇ ਸਮੀਖਿਆ ਕੀਤੀ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯਕੀਨੀ ਬਣਾਉਣ ਕਿ ਕੋਈ ਵੀ ਪ੍ਰਾਈਵੇਟ ਹਸਪਤਾਲ ਡੇਂਗੂ ਦੇ ਟੈੱਸਟ ਲਈ 600 ਰੁਪਏ ਦੀ ਨਿਰਧਾਰਿਤ ਫ਼ੀਸ ਤੋਂ ਵੱਧ ਫ਼ੀਸ ਨਾ ਲੈਣ ਅਤੇ ਇਸ ਟੈੱਸਟ ਅਤੇ ਫ਼ੀਸ ਦੇ ਬੋਰਡ ਵੀ ਆਪਣੀ ਲੈਬ ‘ਚ ਢੁਕਵੇਂ ਸਥਾਨ ਉੱਤੇ ਲਾਉਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਦੀ ਜਾਂਚ ਲਈ ਕੇਵਲ ਮੈਕਲੀਜ਼ਾ ਟੈੱਸਟ ਹੀ ਪ੍ਰਮਾਣਿਤ ਹੈ ਜੋ ਕਿ ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋ ਬਾਇਓਲਾਜ਼ੀ ਵਿਭਾਗ ਵਿੱਚ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਇਆ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਮਲੇਰੀਆਂ ‘ਤੇ ਡੇਂਗੂ ਇੱਕ ਨੋਟੀਫਾਈਏਬਲ ਡਜੀਜ ਹੈ ਇਸ ਲਈ ਹਰੇਕ ਪ੍ਰਾਈਵੇਟ ਹਸਪਤਾਲ ਲਈ ਜ਼ਰੂਰੀ ਹੈ ਕਿ ਡੇਂਗੂ ਨਾਲ ਪੀੜਤ ਦੀ ਸੂਚਨਾ ਸਿਹਤ ਵਿਭਾਗ ਨੂੰ ਦਿੱਤੀ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਸਮੂਹ ਐਸ.ਡੀ.ਐੱਮ ਨੂੰ ਆਪਣੇ ਪੱਧਰ ‘ਤੇ ਸਬ ਡਿਵੀਜ਼ਨ ‘ਚ ਮੌਜੂਦ ਸਾਰੀਆਂ ਲੈਬਾਂ ‘ਚ ਐਪੀਡਮਿਕ ਡਿਜਿਜ ਐਕਟ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਜੇਕਰ ਕੋਈ ਲੈਬ ਜਾਂ ਪ੍ਰਾਈਵੇਟ ਹਸਪਤਾਲ ਕਿਸੇ ਤਰਾਂ ਦੀ ਕੋਤਾਹੀ ਕਰਦਾ ਹੈ ਤਾਂ ਉਸ ‘ਤੇ ਧਾਰਾ 144 ਦੇ ਤਹਿਤ ਵੀ ਕਾਰਵਾਈ ਕੀਤੀ ਜਾ ਸਕਦੀ ਹੈ
ਮੀਟਿੰਗ ‘ਚ ਐਸ ਡੀ ਐਮ ਰਾਜਪੁਰਾ ਸ੍ਰੀ ਹਰਪ੍ਰੀਤ ਸੂਦਨ ਨੇ ਦੱਸਿਆ ਕਿ ਹਾਲ ਹੀ ਦੇ ਦਿਨਾਂ ‘ਚ ਰਾਜਪੁਰਾ ‘ਚ 400 ਕੇਸ ਹਾਈ ਫੀਵਰ ਦੇ ਦਰਜ ਹੋਏ ਹਨ ਜਿਨ੍ਹਾਂ ‘ਚੋਂ ਸਿਰਫ਼ 14 ਸ਼ੱਕੀ ਕੇਸ ਡੇਂਗੂ ਦੇ ਹਨ ਉਨਾਂ ਦੱਸਿਆ ਕਿ ਲੋਕੀ ਘਬਰਾਹਟ ‘ਚ ਆਮ ਬੁਖ਼ਾਰ ਨੂੰ ਡੇਂਗੂ ਦੱਸਦੇ ਹਨ ਜਿਸ ਦਾ ਫ਼ਾਇਦਾ ਪ੍ਰਾਈਵੇਟ ਹਸਪਤਾਲ ਅਤੇ ਲੈਬ ਵਾਲੇ ਚੁੱਕਦੇ ਹਨ ਅਤੇ ਮਨਮਾਨੇ ਤਰੀਕੇ ਨਾਲ ਫ਼ੀਸ ਵਸੂਲਦੇ ਹਨ ਜਦਕਿ ਸਹੀ ਟੈੱਸਟ ਸਰਕਾਰੀ ਹਸਪਤਾਲ ‘ਚ ਮੁਫ਼ਤ ਕੀਤੇ ਜਾਂਦੇ ਹਨ।
ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਵਿੱਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਤੋਂ ਡਾ. ਗਗਨਦੀਪ ਗਰੋਵਰ ਸਟੇਟ ਪ੍ਰੋਗਰਾਮ ਅਫ਼ਸਰ ਵਿਕਟਰ ਬਾਰਨ ਡਜ਼ੀਜ ਕੰਟਰੋਲ ਪ੍ਰੋਗਰਾਮ ਵਿਸ਼ੇਸ਼ ਤੌਰ ‘ਤੇ ਪਹੁੰਚੇ ਉਨ੍ਹਾਂ ਡੇਗੂ ਅਤੇ ਮਲੇਰੀਏ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਡੇਂਗੂ ਦੇ ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿੱਚ ਪਲਦਾ ਹੈ ਇਸ ਲਈ ਆਪਣੇ ਘਰਾਂ ਦੇ ਆਲ਼ੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ। ਕੂਲਰਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਪਾਣੀ ਕੱਢ ਕੇ ਜ਼ਰੂਰ ਸੁਕਾਓ ਅਤੇ ਘਰਾਂ ਵਿੱਚ ਫ਼ਰਿਜਾਂ ਦੀ ਬੈਕ ਟਰੇਅ ਵਿੱਚ ਵੀ ਪਾਣੀ ਇਕੱਠਾ ਨਾ ਹੋਣ ਦਿਓ। ਸਿਹਤ ਵਿਭਾਗ ਦੀਆਂ ਚੈਕਿੰਗ ਟੀਮਾਂ ਦੌਰਾਨ ਜੇਕਰ ਘਰਾਂ/ਦੁਕਾਨਾਂ ਵਿੱਚ ਖੜੇ ਪਾਣੀ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ ਸਬੰਧਿਤ ਘਰ/ਦੁਕਾਨ ਦਾ ਚਲਾਨ ਕੀਤਾ ਜਾਵੇਗਾ ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਘਰਾਂ ਵਿੱਚ ਕੂਲਰਾਂ/ਫ਼ਰਿਜਾਂ ਦੀ ਕੀਤੀ ਚੈਕਿੰਗ ਦੌਰਾਨ ਲਾਰਵਾ ਪਾਏ ਜਾਣ ਤੇ 47 ਵਿਅਕਤੀਆਂ ਦੇ ਚਲਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
ਡੇਂਗੂ ਇੱਕ ਵਾਇਰਲ ਬੁਖ਼ਾਰ ਹੈ ਜੋ ਕਿ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਇਹ ਮੱਛਰ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ ਤੇਜ਼ ਬੁਖ਼ਾਰ, ਸਿਰ ਦਰਦ, ਮਾਸ ਪੇਸ਼ੀਆਂ ਅਤੇ ਜੋੜਾ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਉਲਟੀਆਂ ਆਉਣੀਆਂ, ਚਮੜੀ ਤੇ ਦਾਣੇ ਨਿਕਲ ਆਉਣਾ ਇਸ ਬੁਖ਼ਾਰ ਦੀਆਂ ਨਿਸ਼ਾਨੀਆਂ ਹਨ। ਇਸ ਲਈ ਡੇਂਗੂ ਬੁਖ਼ਾਰ ਦੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਲਈ ਘਰਾਂ ਦੇ ਆਲ਼ੇ ਦੁਆਲੇ ਪਾਣੀ ਖੜਾ ਨਾ ਹੋਣ ਦਿਓ। ਕੂਲਰਾਂ ਨੂੰ ਹਫ਼ਤੇ ਵਿਚ ਇੱਕ ਵਾਰ ਪਾਣੀ ਕੱਢ ਕੇ ਜ਼ਰੂਰ ਸੁਕਾਓ। ਗਮਲਿਆਂ,ਟੁੱਟੇ ਫ਼ੁੱਟੇ ਬਰਤਨਾਂ, ਡਰੰਮਾਂ , ਟਾਇਰਾਂ ਅਤੇ ਫ਼ਰਿਜਾਂ ਦੀਆਂ ਟਰੇਆਂ ਵਿਚ ਪਾਣੀ ਖੜਾਂ ਨਾ ਹੋਣ ਦਿਓ। ਦਿਨ ਵੇਲੇ ਕੱਪੜੇ ਅਜਿਹੇ ਪਾਓ ਕਿ ਪੂਰਾ ਸਰੀਰ ਢਕਿਆ ਰਹੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਚੈਕਿੰਗ ਦੌਰਾਨ ਜੇਕਰ ਕਿਸੇ ਘਰ/ ਦੁਕਾਨ ਵਿਚ ਕੁੱਲਰ ਜਾਂ ਟੁੱਟੇ ਫ਼ੁੱਟੇ ਬਰਤਨਾਂ ਵਿਚ ਖੜੇ ਪਾਣੀ ਵਿਚ ਡੇਂਗੂ ਮੱਛਰ ਦਾ ਲਾਰਵਾ ਪਾਇਆ ਗਿਆ ਤਾਂ ਉਸ ਦਾ ਚਲਾਨ ਕੱਟਿਆ ਜਾਵੇਗਾ ਅਤੇ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੇਂਗੂ ਬੁਖ਼ਾਰ ਤਂੋ ਘਬਰਾਉਣ ਦੀ ਲੋੜ ਨਹੀਂ। ਕਿਸੇ ਵੀ ਕਿਸਮ ਦਾ ਬੁਖ਼ਾਰ ਹੋਣ ਤੇ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਦੇ ਡਾਕਟਰ ਨਾਲ ਸੰਪਰਕ ਕਰੋ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਰਨਲ ਸ੍ਰੀ ਮੋਹਿੰਦਰ ਪਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਜਸਵਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ ਡਾ ਸਿਮਰਪ੍ਰੀਤ ਕੌਰ, ਐਸ.ਡੀ.ਐਮ ਪਟਿਆਲਾ ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ ਨਾਭਾ ਜਸ਼ਨਪ੍ਰੀਤ ਕੌਰ, ਐਸ.ਡੀ.ਐਮ ਪਾਤੜਾਂ ਸ੍ਰੀਮਤੀ ਅਨੀਤਾ ਦਰਸ਼ੀ, ਸਿਵਲ ਸਰਜਨ ਡਾ. ਸੁਬੋਧ ਗੁਪਤਾ, ਸਹਾਇਕ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਤਰਸੇਮ ਖੁਰਾਨਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *