ਪੰਜਾਬ

ਓਪਿੰਦਰ ਸਿੰਘ ਲਾਂਬਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵਜੋਂ ਪਦ-ਉੱਨਤ

ਚੰਡੀਗੜ 1 ਨਵੰਬਰ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਨੇ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜਾਇੰਟ ਡਾਇਰੈਕਟਰ ਸ੍ਰੀ ਓਪਿੰਦਰ ਸਿੰਘ ਲਾਂਬਾ ਨੂੰ ਐਡੀਸ਼ਨਲ ਡਾਇਰੈਕਟਰ ਵਜੋਂ ਪਦ-ਉੱਨਤ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸ੍ਰੀ ਲਾਂਬਾ ਨੇ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲ ਲਈ ਹੈ।
ਇਸ ਦੌਰਾਨ ਪੰਜਾਬ ਪਬਲਿਕ ਰਿਲੇਸ਼ਨਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਨਵਦੀਪ ਸਿੰਘ ਗਿੱਲ ਤੇ ਸਮੂਹ ਅਹੁਦੇਦਾਰਾਂ ਨੇ ਸ੍ਰੀ ਲਾਂਬਾ ਦੇ ਐਡੀਸ਼ਨਲ ਡਾਇਰੈਕਟਰ ਵਜੋਂ ਪਦ-ਉੱਨਤੀ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

Leave a Reply

Your email address will not be published. Required fields are marked *