ਜਸਦੇਵ ਸਿੰਘ ਸੰਧੂ ਕਾਲਜ ਆਫ ਐਜੂਕੇਸ਼ਨ ਵਿੱਚ ਬੀ.ਐੱਡ ਕਰ ਰਹੇ ਵਿਦਿਆਰਥੀਆਂ ਨੇ ਟ੍ਰੇਨਿੰਗ ਲਗਾਈ
ਪਟਿਆਲਾ (ਮਧੂਸਾਰ ਬਿਊਰੋ)
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਪਟਿਆਲਾ ਵਿਖੇ ਏਸ਼ੀਅਨ ਕਾਲਜ ਆਫ ਐਜੂਕੇਸ਼ਨ ਅਤੇ ਜਸਦੇਵ ਸਿੰਘ ਸੰਧੂ ਕਾਲਜ ਆਫ ਐਜੂਕੇਸ਼ਨ ਵਿੱਚ ਬੀ.ਐੱਡ ਕਰ ਰਹੇ ਵਿਦਿਆਰਥੀਆਂ ਨੇ ਚਾਰ-ਚਾਰ ਮਹੀਨੇ ਦੀ ਟ੍ਰੇਨਿੰਗ ਲਗਾਈ।
ਆਪਣੀ ਟ੍ਰੇਨਿੰਗ ਦੇ ਆਖਰੀ ਦਿਨ ਇਨ੍ਹਾਂ ਬੀ.ਐੱਡ ਕਰ ਰਹੇ ਵਿਦਿਆਰਥੀਆਂ ਵਲੋਂ ਇਕ ਪ੍ਰੋਗਰਾਮ ਕੀਤਾ ਗਿਆ ਜਿਸ ਦੇ ਮੁੱਖ ਮਹਿਮਾਨ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਵੀਰ ਕੌਰ ਸਨ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਵੀਰ ਕੌਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਵਿਦਿਆਰਥੀ ਕੱਲ੍ਹ ਦੇ ਅਧਿਆਪਕ ਹਨ। ਸਕੂਲ ਵਿੱਚ ਲਗਾਈ ਗਈ ਟ੍ਰੇਨਿੰਗ ਇਨ੍ਹਾਂ ਦੇ ਕੋਰਸ ਦਾ ਇਕ ਅਹਿਮ ਹਿੱਸਾ ਹੁੰਦੀ ਹੈ। ਇਨ੍ਹਾਂ ਨੂੰ ਆਪਣੀ ਟ੍ਰੇਨਿੰਗ ਦੌਰਾਨ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਿਆ ਹੋਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਨਸੀਹਤ ਦਿੰਦਿਆ ਕਿਹਾ ਕਿ ਜਦੋਂ ਉਹ ਅਧਿਆਪਕ ਲੱਗ ਜਾਣਗੇ ਤਾਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕਰਨੀ ਚਾਹੀਦੀ ਹੈ। ਇਸ ਸਮੇਂ ਸਕੂਲ ਦੇ ਮੈਥ ਮਾਸਟਰ ਤਰਨਜੀਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਾਰੇ ਹੀ ਵਿਦਿਆਰਥੀ ਬਹੁਤ ਹੀ ਮਿਹਨਤੀ ਹਨ ਜ਼ਿਨ੍ਹਾਂ ਵੱਲੋਂ ਆਪਣੀ ਟ੍ਰੇਨਿੰਗ ਪੂਰੇ ਅਨੁਸਾਸ਼ਨ ਵਿੱਚ ਰਹਿ ਕੇ ਪੂਰੀ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਡਿਊਟੀ ਕਰਦੇ ਸਮੇਂ ਗਰੀਬ ਵਿਦਿਆਰਥੀਆਂ ਵੱਲ ਪੂਰਾ ਧਿਆਨ ਦੇਣ। ਇਸ ਨਾਲ ਹੀ ਸਮਾਜ ਦਾ ਭਲਾ ਹੋਵੇਗਾ। ਇਸ ਸਮੇਂ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕਰਦੇ ਕਿ ਸਕੂਲ ਵਿੱਚ ਲਗਾਈ ਗਈ ਟ੍ਰੇਨਿੰਗ ਉਨ੍ਹਾਂ ਦੇ ਜੀਵਨ ਦਾ ਸੁਨਹਿਰੀ ਸਮਾਂ ਹੈ ਜਿਸ ਨੂੰ ਉਹ ਕਦੇ ਵੀ ਨਹੀਂ ਭੁੱਲ ਸਕਣਗੇ। ਇਸ ਟ੍ਰੇਨਿੰਗ ਦੌਰਾਨ ਉਨ੍ਹਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਇਨ੍ਹਾਂ ਬੀ.ਐੱਡ ਕਰਦੇ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਵੀਰ ਕੌਰ ਅਤੇ ਮੈਥ ਮਾਸਟਰ ਤਰਨਜੀਤ ਸਿੰਘ ਸਿੱਧੂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਮੈਡਮ ਅਮਨਦੀਪ ਕੌਰ, ਮੈਡਮ ਆਸ਼ਾ ਕੁਮਾਰੀ, ਸ੍ਰੀ ਬਲਜੀਤ ਕੁਮਾਰ, ਸ. ਮਨਜੀਤ ਸਿੰਘ, ਸ. ਸ਼ਿੰਗਾਰਾ ਸਿੰਘ, ਹਰਪ੍ਰੀਤ ਸਿੰਘ ਰਾਣਾ, ਅਮਨਦੀਪ ਗਰੋਵਰ ਅਤੇ ਦਰਸ਼ਨ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਹਾਜਰ ਸਨ।

