6ਵੇਂ ਵਿਸ਼ਵ ਕਬੱਡੀ ਕੱਪ ਪੰਜਾਬ ਦੇ ਨਾਭਾ ਵਿਖੇ 4 ਮੈਚ 14 ਨੂੰ
ਡਿਪਟੀ ਕਮਿਸ਼ਨਰ ਵੱਲੋਂ ਲਿਆ ਪ੍ਰਬੰਧਾਂ ਦਾ ਜਾਇਜਾ
ਨਾਭਾ/ਪਟਿਆਲਾ 4 ਨਵੰਬਰ (ਮਧੂਸਾਰ ਬਿਊਰੋ)
ਪਟਿਆਲਾ ਜ਼ਿਲ੍ਹੇ ਦੇ ਇਤਿਹਾਸਕ ਸ਼ਹਿਰ ਨਾਭਾ ਦੇ ਰਿਪੂਦਮਨ ਕਾਲਜ ਖੇਡ ਸਟੇਡੀਅਮ ਵਿਖੇ 14 ਨਵੰਬਰ ਨੂੰ ਹੋ ਰਹੇ ਡਾ. ਬੀ.ਆਰ. ਅੰਬੇਡਕਰ 6ਵੇਂ ਵਿਸ਼ਵ ਕਬੱਡੀ ਕੱਪ ਪੰਜਾਬ-2016 ਦੇ ਮੈਚਾਂ ਦੀਆਂ ਤਿਆਰੀਆਂ ਦਾ ਜਾਇਜਾ ਲੈÎਣ ਲਈ ਰਿਪੂਦਮਨ ਕਾਲਜ ਵਿਖੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।
ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਦਾ ਜਾਇਜਾ ਲਿਆ ਅਤੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 14 ਨਵੰਬਰ ਨੂੰ ਵਿਸ਼ਵ ਕਬੱਡੀ ਕੱਪ ਦੇ ਹੋਣ ਵਾਲੇ 4 ਮੈਚਾਂ ਦੌਰਾਨ ਖੇਡ ਪ੍ਰੇਮਿਆਂ ਦੇ ਵੱਡੀ ਗਿਣਤੀ ਵਿੱਚ ਪੁੱਜਣ ਦੀ ਸੰਭਾਵਾਨਾਂ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 14 ਨਵੰਬਰ ਨੂੰ ਰਿਪੂਦਮਨ ਕਾਲਜ ਨਾਭਾ ਵਿਖੇ ਪੁਰਸ਼ਾਂ ਦੀਆਂ 6 ਟੀਮਾਂ ਅਤੇ ਮਹਿਲਾ ਵਰਗ ਦੀਆਂ 2 ਟੀਮਾਂ ਭਾਗ ਲੈÎਣਗੀਆਂ ਜਿਹਨਾਂ ਦਰਮਿਆਨ 4 ਮੈਚ ਹੋਣਗੇ । ਪੁਰਸ਼ ਵਰਗ ਵਿੱਚ 3 ਮੈਚ ਹੋਣਗੇ ਜਿਹਨਾਂ ਵਿੱਚ ਪੁਰਸ਼ ਵਰਗ ਵਿੱਚ ਪਹਿਲਾਂ ਮੈਚ ਭਾਰਤ ਤੇ ਇੰਗਲੈਡ ਦੀਆਂ ਟੀਮਾਂ ਦਰਮਿਆਨ ਹੋਵੇਗਾ, ਦੂਜਾ ਮੈਚ ਕੈਨੇਡਾ ਤੇ ਸਿਆਰਾਲਿਉਨ, ਤੀਜਾ ਮੈਚ ਸਵੀਡਨ ਤੇ ਸ਼੍ਰੀਲੰਕਾ ਦੀਆਂ ਟੀਮਾਂ ਦਰਮਿਆਨ ਹੋਵੇਗਾ ਜਦ ਕਿ ਚੌਥਾ ਮੈਚ ਮਹਿਲਾ ਵਰਗ ਵਿੱਚ ਭਾਰਤ ਤੇ ਸ਼੍ਰੀਲੰਕਾ ਦੀਆਂ ਟੀਮਾਂ ਦਰਮਿਆਨ ਹੋਵੇਗਾ। ਉਹਨਾਂ ਦੱਸਿਆ ਕਿ ਇਸ ਮੌਕੇ ਪੰਜਾਬੀ ਗਾਇਕ ਸ਼੍ਰੀ ਪੰਮੀ ਬਾਈ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
ਅੱਜ ਦੀ ਮੀਟਿੰਗ ਦੌਰਾਨ ਹਲਕਾ ਇੰਚਾਰਜ ਸ਼੍ਰੀ ਮੱਖਣ ਸਿੰਘ ਲਾਲਕਾ, ਚੇਅਰਮੈਨ ਸ. ਹਰੀ ਸਿੰਘ ਪ੍ਰੀਤ ਕੰਬਾਇਨ, ਮਾਰਕੀਟ ਕਮੇਟੀ ਨਾਭਾ ਦੇ ਚੇਅਰਮੈਨ ਸ. ਧਰਮ ਸਿੰਘ ਧਾਰੋਕੀ, ਏ.ਡੀ.ਸੀ. ਜਨਰਲ ਸ਼੍ਰੀ ਮੋਹਿੰਦਰਪਾਲ, ਏ.ਡੀ.ਸੀ. ਵਿਕਾਸ ਸ਼੍ਰੀ ਜਗਵਿੰਦਰਜੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਡਾ. ਸਿਮਰਪ੍ਰੀਤ ਕੌਰ, ਐਸ.ਡੀ.ਐਮ. ਨਾਭਾ ਸ਼੍ਰੀਮਤੀ ਜਸ਼ਨਪ੍ਰੀਤ ਕੌਰ ਗਿੱਲ, ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫ਼ਸਰ ਸ਼੍ਰੀ ਗਗਨਦੀਪ ਸਿੰਘ ਵਿਰਕ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀ ਦੀਪਕ ਭਾਟੀਆ, ਜ਼ਿਲ੍ਹਾ ਖੇਡ ਦਫ਼ਤਰ ਵੱਲੋਂ ਸੀਨੀਅਰ ਬਾਕਸਿੰਗ ਕੋਚ ਸ. ਹਰਪ੍ਰੀਤ ਸਿੰਘ ਅਤੇ ਵੱਖ ਵੱਖ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜਰ ਸਨ।

