ਪ੍ਰੋ. ਕ੍ਰਿਪਾਲ ਸਿੰਘ ਬਡੁੰਗਰ ਸਿੱਖ ਵਿਦਵਾਨ ਅਤੇ ਸੁਲਝੇ ਹੋਏ ਆਗੂ: ਪ੍ਰੋ. ਚੰਦੂਮਾਜਰਾ, ਹਰਿੰਦਰਪਾਲ ਚੰਦੂਮਾਜਰਾ
ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ)
ਸਿੱਖ ਵਿਦਵਾਦ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੇ ਪ੍ਰਧਾਨ ਚੁਣੇ ਜਾਣ ਦਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਵਾਗਤ ਕੀਤਾ ਹੈ। ਅੱਜ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰੋ.ਚੰਦੂਮਾਜਰਾ ਨੇ ਕਿਹਾ ਕਿ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਇੱਕ ਉਘੇ ਸਿੱਖ ਵਿਦਵਾਨ ਅਤੇ ਸੁਲਝੇ ਹੋਏ ਆਗੂ ਹਨ। ਜਿਹੜੇ ਕਿ ਹਮੇਸ਼ਾਂ ਹੀ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੰਮ ਕਰਦੇ ਆ ਰੇ ਹਨ।
ਉਹਨਾਂ ਕਿਹਾ ਕਿ ਪ੍ਰੋ. ਬਡੂੰਗਰ ਇਸ ਤੋਂ ਪਹਿਲਾਂ ਇੱਕ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਸ ਸਮੇਂ ਵੀ ਉਹਨਾਂ ਨੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕਾਫੀ ਕੰਮ ਕੀਤਾ। ਇਨ੍ਹਾਂ ਹੀ ਨਹੀਂ ਭਾਵੇਂ ਕਿਸੇ ਵੀ ਆਹੁਦੇ ਤੇ ਤੈਨਾਤ ਰਹੇ, ਪ੍ਰੰਤੂ ਪ੍ਰੋ. ਬਡੂੰਗਰ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਹਮੇਸ਼ਾਂ ਹੀ ਸਰਗਰਮ ਰਹੇ ਹਨ। ਸਿੱਖ ਧਰਮ ਬਾਰੇ ਉਹਨਾਂ ਦੇ ਗਿਆਨ ਦਾ ਲਾਭ ਵੀ ਨਿਸ਼ਚਿਤ ਤੌਰ ‘ਤੇ ਮਿਲੇਗਾ।
ਇਸ ਮੌਕੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਨੂੰ ਕਈ ਵਾਰ ਪ੍ਰੋ. ਬਡੂੰਗਰ ਨਾਲ ਰਹਿ ਕੇ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ। ਉਹਨਾਂ ਕਿਹਾ ਪ੍ਰੋ. ਬਡੁੰਗਰ ਦੇ ਪ੍ਰਧਾਨ ਬਣਨ ਨਾਲ ਪੂਰੇ ਸਿੱਖ ਜਗਤ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਗਜੀਤ ਸਿੰਘ ਕੋਹਲੀ, ਸੁਖਬੀਰ ਸਿੰਘ ਅਬਲੋਵਾਲ, ਜੈ ਸਿੰਘ ਡਕਾਲਾ, ਸਤਪਾਲ ਸਿੰਘ ਪੂਨੀਆ, ਜਸਵੰਤ ਸਿੰਘ ਅਕੌਤ, ਈਸ਼ਰ ਸਿੰਘ ਅਬਲੋਵਾਲ, ਹਰਫੂਲ ਸਿੰਘ ਬੋਸਰ ਕਲਾਂ, ਜਸਬੀਰ ਸਿੰਘ ਬਘੌਰਾ, ਜਸਵਿੰਦਰਪਾਲ ਸਿੰਘ ਚੱਢਾ, ਪਲਵਿੰਦਰ ਸਿੰਘ ਰਿੰਕੂ, ਹਰੀ ਸਿੰਘ ਪ੍ਰਧਾਨ ਪੰਜੌਲਾ, ਗੁਰਮਿੰਦਰ ਸਿੰਘ ਲਾਡੀ ਪੰਜੌਲਾ, ਸੁਖਬੀਰ ਸਿੰਘ ਬਲਬੇੜਾ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

