ਪਟਿਆਲਾ

ਸ਼ਹਿਰੀ ਪ੍ਰਧਾਨ ਵਿੱਕੀ ਰਿਵਾਜ ਨੇ ਪ੍ਰੋ.ਬਡੂੰਗਰ ਨੂੰ ਪ੍ਰਧਾਨ ਚੁਣੇ ਜਾਣ ‘ਤੇ ਕੀਤਾ ਸਨਮਾਨਤ

ਪ੍ਰੋ. ਬੰਡੂਗਰ ਦੀ ਪ੍ਰਧਾਨ ਵਜੋਂ ਨਿਯਕੁਤੀ ਕਾਰਗਰ ਸਾਬਤ ਹੋਵੇਗੀ : ਵਿੱਕੀ ਰਿਵਾਜ
ਪਟਿਆਲਾ, 6 ਨਵੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਨੇ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ, ਜਿਨ੍ਹਾਂ ਦੀ ਪ੍ਰੇਰਨਾ ਸਦਕਾ ਲੀਡਰਸ਼ਿਪ ਇਕ ਕਤਾਰ ਵਿਚ ਕੰਮ ਕਰਦੀ ਰਹਿੰਦੀ ਹੈ। ਉਨ੍ਹਾਂ ਇਹ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਸਬੰਧਿਤ ਹੋਰ ਅਦਾਰੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜੀ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ ਤਰੱਕੀ ਦੀਆਂ ਹੋਰ ਉੱਚੇਰੀਆਂ ਮੰਜ਼ਿਲਾਂ ਛੂਹਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਸਿੱਖਿਆ ਨਾਲ ਸਬੰਧਿਤ ਹੋਣ ਕਾਰਣ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਨੂੰ ਵੀ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰੋ. ਬੰਡੂਗਰ ਹਮੇਸ਼ਾ ਸਿੱਖ ਧਰਮ ਦੇ ਪ੍ਰਚਾਰ ਅਤੇ ਪਸਾਰ ਲਈ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਉਨ੍ਹਾਂ ਦੇ ਗਿਆਨ ਦਾ ਲਾਭ ਸਾਰਿਆਂ ਨੂੰ ਮਿਲੇਗਾ। ਉਨ੍ਹਾਂ ਦੀ ਨਿਯੁਕਤੀ ਸਾਰਿਆਂ ਲਈ ਕਾਰਗਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰੋ. ਬੰਡੂਗਰ ਨੇ ਪਹਿਲਾਂ ਵੀ ਪ੍ਰਧਾਨ ਰਹਿੰਦਿਆਂ ਸਿੱਖ ਕੌਮ ਅਤੇ ਪੰਥ ਦੇ ਹਿੱਤ ਵਿਚ ਕਈ ਅਹਿਮ ਫੈਸਲੇ ਲਏ ਸਨ ਅਤੇ ਉਨ੍ਹਾਂ ਦੀ ਮੁੜ ਨਿਯੁਕਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਾਰਮਿਕ ਅਦਾਰੇ, ਸਿੱਖਿਆ ਦੇ ਅਦਾਰੇ ਬੁਲੰਦੀਆਂ ਨੂੰ ਛੂੰਹਣਗੇ। ਸ਼ਹਿਰੀ ਪ੍ਰਧਾਨ ਨੇ ਉਪ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ, ਜਿਨਾਂ ਦੀ ਪਾਰਖੂ ਅੱਖ ਨੇ ਪ੍ਰੋ. ਬੰਡੂਗਰ ਨੂੰ ਮੁੜ ਤੀਜੀ ਵਾਰ ਐਸ.ਜੀ.ਪੀ.ਸੀ. ਦਾ ਪ੍ਰਧਾਨ ਨਿਯੁਕਤ ਕੀਤਾ। ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਯੂਥ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਅਤੇ ਯੂਥ ਵਰਕਰਾਂ ਨੇ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਨੂੰ ਸਿਰੋਪਾਓ ਤੇ ਗੁਲਦਸਤਾ ਦੇ ਕੇ ਸਨਮਾਨਤ ਕੀਤਾ ਅਤੇ ਗੂੰਜਦੇ ਜੈਕਾਰਿਆਂ ਨਾਲ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।

Leave a Reply

Your email address will not be published. Required fields are marked *