ਪੰਜਾਬਪਟਿਆਲਾ

ਸਿੱਖ ਕੌਮ ਦੇ ਸਾਹਮਣੇ ਆਈਆਂ ਚੁਣੌਤੀਆਂ ਦਾ ਹੱਲ ਸਮੇਂ ਦੀ ਮੁੱਖ ਜ਼ਰੂਰਤ : ਪ੍ਰੋ. ਕਿਪਾਲ ਸਿੰਘ ਬੰਡੂਗਰ

ਸਰਬਤ ਖਾਲਸਾ ਮਾਮਲੇ ‘ਤੇ ਪੈਦਾ ਹੋਏ ਮਤਭੇਦ ਗੱਲਬਾਤ ਰਾਹੀਂ ਦੂਰ ਕਰਾਂਗੇ
ਪਟਿਆਲਾ, 6 ਨਵੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਤੀਜੀ ਵਾਰ ਬਣਨ ਤੋਂ ਬਾਅਦ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਪੁੱਜੇ, ਜਿਥੇ ਉਨ੍ਹਾਂ ਦਾ ਸਵਾਗਤ ਅਕਾਲੀ ਲੀਡਰਸ਼ਿਪ ਵੱਲੋਂ ਕੀਤਾ ਗਿਆ। ਇਸ ਮੌਕੇ ਐਸ.ਜੀ.ਪੀ.ਸੀ. ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਨੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਤਸਕ ਹੋਏ, ਜਿਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਵੀ ਸਨਮਾਨਤ ਕੀਤਾ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਨੇ ਸਰਬੱਤ ਖਾਲਸਾ ਮਾਮਲੇ ‘ਤੇ ਬੋਲਦਿਆਂ ਕਿਹਾ ਕਿ ਸਿੱਖ ਕੌਮ ਸਾਹਮਣੇ ਕਈ ਚੁਣੌਤੀਆਂ ਹਨ, ਜਿਨਾਂ ਦਾ ਸਾਰਥਕ ਹੱਲ ਕੱਢਣਾ ਸਮੇਂ ਦੀ ਵੱਡੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਪੰਥਕ ਲੀਡਰਾਂ ਵਿਚ ਪੈ ਰਹੇ ਪਾੜੇ ਨੂੰ ਘੱਟ ਕਰਨ ਲਈ ਹਰ ਗੰਭੀਰ ਨੂੰ ਗੱਲਬਾਤ ਰਾਹੀਂ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ‘ਤੇ ਵਿਚਾਰਾਂ ਕਾਰਨ ਮੱਤਭੇਦ ਉਤਪੰਨ ਹੋਏ ਹਨ, ਜਿਨਾਂ ਨੂੰ ਇਕ ਪਲੇਟਫਾਰਮ ‘ਤੇ ਲਿਆ ਕੇ ਕੌਮ ਅਤੇ ਪੰਥ ਦੇ ਹਿੱਤ ਵਿਚ ਫੈਸਲਾ ਲਿਆ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਸੂਬੇ ਵਿਚ ਵੱਖ-ਵੱਖ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ, ਜਿਸ ਕਾਰਨ ਸਿੱਖ ਹਿਰਦੇ ਵੰਲਧੂਰੇ ਗਏ। ਸੂਬੇ ਵਿਚ ਅਜਿਹੀਆਂ ਦੁਖਦਾਈ ਘਟਨਾਵਾਂ ਨਾ ਹੋਣ ਇਸ ਲਈ ਸ਼੍ਰੋਮਣੀ ਕਮੇਟੀ ਵੱਲ ਉਚੇਰੇ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਲਈ ਗੁਰਦੁਆਰਿਆਂ ਦਾ ਪ੍ਰਬੰਧਾਂ ਨੂੰ ਸਹੀ ਰੱਖਣਾ ਹੋਵੇਗਾ, ਜਿਸ ਲਈ ਹਰ ਪਹਿਲੂ ‘ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਘਟਨਾਵਾਂ ਵਾਪਰੀਆਂ ਉਸ ਦੀ ਵੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰੀ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਖ਼ਤਮ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਜੋ ਸ਼ਰਤ ਰੱਖੀ ਗਈ ਹੈ, ਉਸ ਨੂੰ ਹਾਊਸ ਵਿਚ ਵਿਚਾਰਿਆ ਜਾਵੇਗਾ ਅਤੇ ਸਰਕਾਰ ਨੂੰ ਇਸ ਮਸਲੇ ‘ਤੇ ਜਾਣੂੰ ਕਰਵਾਇਆ ਜਾਵੇਗਾ ਤਾਂ ਜੋ ਇਸ ਮਾਮਲੇ ਦਾ ਠੋਸ ਹੱਲ ਨਿਕਲ ਸਕੇ। ਉਨ੍ਹਾਂ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਤੋੜਲ ਦੀ ਅਪੀਲ ਕਰਦਿਆਂ ਕਿਹਾ ਕਿ ਸਮੁੱਚਾ ਪੰਥ ਉਨ੍ਹਾਂ ਦੀ ਚੜ੍ਹਦੀਕਲਾ ਦੀ ਮੰਗ ਕਰਦਾ ਅਤੇ ਮਸਲੇ ਦੇ ਹੱਲ ਲਈ ਸਮਾਂ ਜ਼ਰੂਰ ਲੱਗਦਾ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ‘ਤੇ ਦੇਸ਼-ਵਿਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ, ਨਿਹੰਗ ਸਿੰਘ ਦਲਾਂ, ਫੈਡਰੇਸ਼ਨਾਂ, ਰਾਜਨੀਤਿਕ ਤੇ ਧਾਰਮਿਕ ਸ਼ਖਸੀਅਤਾਂ ਨੇ ਇਸ ਚੋਣ ‘ਤੇ ਵੱਖ-ਵੱਖ ਤਰੀਕੇ ਨਾਲ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਨਾਨਕਸ਼ਾਹੀ ਕਲੰਡਰ ਮੁੜ ਤੋਂ ਲਾਗੂ ਕੀਤੇ ਜਾਣ ਬਾਰੇ ਸਵਾਲ ਦੇ ਜਵਾਬ ਵਿਚ ਪ੍ਰੋ. ਬਡੂੰਗਰ ਨੇ ਕਿਹਾ ਕਿ ਨਾਨਕਸ਼ਾਹੀ ਕਲੰਡਰ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਅਨੁਸਾਰ ਪੰਜ ਸਿੰਘ ਸਹਿਬਾਨ ਵੱਲੋਂ ਮਾਹਰਾਂ ਵਿਦਵਾਨਾਂ ਦੀ ਰਾਏ ਨਾਲ ਤਿਅਰ ਕਰਵਾਇਆ ਗਿਆ ਸੀ, ਉਹਨਾਂ ਕਿਹਾ ਕਿ ਸਮੇਂ ਦੇ ਨਾਲ ਤਬਦੀਲੀਆਂ ਕੁਦਰਤ ਦਾ ਨਿਯਮ ਹਨ। ਇਸ ਮਾਮਲੇ ਵਿਚ ਤਬਦੀਲੀ ਹੋ ਗਈ ਹੈ। ਉਹਨਾਂ ਕਿਹਾ ਕਿ ਹੁਣ ਜੇਕਰ ਭਵਿੱਖ ਵਿਚ ਸੰਗਤ ਵੱਲੋਂ ਅਜਿਹੀ ਭਾਵਨਾਵਾ ਪ੍ਰਗਟ ਕੀਤੀ ਗਈ ਤਾਂ ਉਹ ਹਲਾਤ ਵਿਚਾਰਦਿਆਂ ਉਸ ਦੀ ਸਮੀਖਿਆ ਕੀਤੀ ਜਾਵੇਗੀ
ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਜਿਲਾ ਦਿਹਾਤੀ ਪ੍ਰਧਾਨ ਰਣਧੀਰ ਸਿੰਘ ਰੱਖੜਾ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਹਿਰੀ ਪ੍ਰਧਾਨ ਸੁਰਜੀਤ ਸਿੰਘ ਕੋਹਲੀ, ਤੇਜਿੰਦਰਪਾਲ ਸਿੰਘ ਸੰਧੂ, ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ, ਚੇਅਰਮੈਨ ਵਿਸ਼ਨੂੰ ਸ਼ਰਮਾ, ਚੇਅਰਮੈਨ ਨਰਦੇਵ ਸਿੰਘ ਆਕੜੀ, ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸੀਨੀਅਰ ਵਾਈਸ ਚੇਅਰਮੈਨ ਹਰਵਿੰਦਰ ਹਰਪਾਲਪੁਰ, ਗਗਨਦੀਪ ਸਿੰਘ ਸੋਨੂੰ ਮੈਣੀ, ਜਤਿੰਦਰ ਸਿੰਘ ਬਿੱਟੂ ਮੈਣੀ, ਉਦਯੋਗਪਤੀ ਸ੍ਰੀ ਰਾਜ ਕਟਾਰੀਆ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਅਕਾਲੀ ਦਲ ਦੇ ਸਿਆਸੀ ਸਕੱਤਰ ਰਣਜੀਤ ਸਿੰਘ ਨਿਕੜਾ,ਮੇਅਰ ਅਮਰਿੰਦਰ ਬਜਾਜ, ਚੇਅਰਮੈਨ ਜਸਪਾਲ ਕਲਿਆਣਾ ਇੰਦਰਮੋਹਨ ਸਿੰਘ ਬਜਾਜ, ਨਿਰਮਲ ਸਿੰਘ ਹਰਿਆਉ, ਜਥੇਦਾਰ ਸੁਰਜੀਤ ਸਿੰਘ ਗੜੀ, ਜਰਨੈਲ ਸਿੰਘ ਕਰਤਾਰਪੁਰ, ਲਾਭ ਸਿੰਘ ਦੇਵੀਨਗਰ, ਸ਼ਵਿੰਦਰ ਸਿੰਘ ਸਭਰਵਾਲ, ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ਼ ਖਟੜਾ, ਮੱਖਣ ਸਿੰਘ ਲਾਲਕਾ, ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਮਨਜੋਤ ਚਹਿਲ, ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ਼, ਬਲਵਿੰਦਰ ਬਰਸਟ, ਗੁਰਸੇਵਕ ਸਿੰਘ ਗੋਲੂ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਿਲਾ ਯੋਜਨਾ ਕਮੇਟੀ ਦੇ ਚੇਅਮੈਨ ਮਹਿੰਦਰ ਲਾਲਵਾ, ਹਰਦੇਵ ਸਿੰਘ ਹਰਪਾਲਪੁਰ, ਚੇਅਰਮੈਨ ਲਖਬੀਰ ਸਿੰਘ ਲੋਟ, ਕੌਂਸਲਰ ਜਸਪਾਲ ਸਿੰਘ ਬਿੱਟੂ ਚੱਠਾ, ਸੁਖਬੀਰ ਸਿੰਘ ਅਬਲੋਵਾਲ, ਰਜਿੰਦਰ ਵਿਰਕ, ਹਰਵਿੰਦਰ ਬੱਬੂ, ਗੁਰਿੰਦਰ ਧੀਮਾਨ, ਸੁਖਜੀਤ ਸਿੰਘ ਬਘੋਰਾ, ਮਾਲਵਿੰਦਰ ਮਾਲੀ, ਸੁਖਵਿੰਦਰਪਾਲ ਮਿੰਟਾ, ਹਰਬਖਸ਼ ਚਹਿਲ, ਸੁਖਵਿੰਦਰ ਗਾਗੂ, ਭਗਵੰਤ ਸਿੰਘ ਧੰਗੇੜਾ, ਪਰਮਜੀਤ ਸਰੋਆ, ਰਣਜੀਤ ਪੂਨੀਆ, ਗੁਰਦੀਪ ਸੇਖੁਪੁਰਾ, ਗੁਰਦੀਪ ਖਾਂਘ, ਮਨਵਿੰਦਰ ਸਿੰਘ ਕੋੜਾ, ਬਲਵਿੰਦਰ ਦੌਣ ਕਲਾਂ ਅਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Leave a Reply

Your email address will not be published. Required fields are marked *