ਖ਼ਾਲਸਾ ਕਾਲਜ, ਪਟਿਆਲਾ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਸਮਾਗਮ
ਪਟਿਆਲਾ 8 ਨਵੰਬਰ (ਮਧੂਸਾਰ ਬਿਊਰੋ)
ਖ਼ਾਲਸਾ ਕਾਲਜ, ਪਟਿਆਲਾ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਸਮਾਗਮ ਦਾ ਆਯੋਜਨ ਕੀਤਾ ਗਿਆ ਅਤੇ ਸਾਰੇ ਕਾਲਜ ਵਿੱਚ ਲੱਡੂ ਵੰਡੇ ਗਏ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਅਥਾਹ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸਿੱਖ ਧਰਮ ਦੇ ਉੱਘੇ ਵਿਦਵਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜੀ ਦੀ ਪ੍ਰਧਾਨ ਵਜੋਂ ਚੋਣ ਸਮੁੱਚੀ ਸਿੱਖ ਕੌਮ ਲਈ ਗੌਰਵਮਈ ਹੈ।
ਉਨ੍ਹਾਂ ਨੇ ਕਿਹਾ ਕਿ ਬਡੂੰਗਰ ਸਾਹਿਬ ਸਿੱਖ ਧਰਮ ਦੇ ਉੱਘੇ ਵਿਦਵਾਨ ਹੋਣ ਦੇ ਨਾਲ ਨਾਲ ਇਕ ਉੱਚ ਸਿਖਿਆ ਸ਼ਾਸਤਰੀ ਵੀ ਹਨ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਬਡੂੰਗਰ ਸਾਹਿਬ ਦੀ ਰਹਿਨੁਮਾਈ ਹੇਠ ਆਉਣ ਵਾਲੇ ਸਮੇਂ ਵਿੱਚ ਵਿਦਿਅਕ ਸੰਸਥਾਵਾਂ ਹੋਰ ਤਰੱਕੀ ਕਰਨਗੀਆਂ। ਇਸ ਮੌਕੇ ਡਾ. ਉੱਭਾ ਨੇ ਉਨ੍ਹਾਂ ਦੀ ਲੰਮੀ ਉਮਰ ਅਤੇ ਤੰਦਰੁਸਤੀ ਲਈ ਵੀ ਵਾਹਿਗੁਰੂ ਅੱਗੇ ਅਰਦਾਸ ਕੀਤੀ।
ਵਧਾਈ ਸਮਾਗਮ ਦੌਰਾਨ ਸਮੂਹ ਟੀਚਿੰਗ, ਨਾਨ ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੇ ਅਥਾਹ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਬਡੂੰਗਰ ਸਾਹਿਬ ਨੂੰ ਆਪਣੀਆਂ ਸ਼ੁਭ ਇਛਾਵਾਂ ਭੇਂਟ ਕੀਤੀਆਂ।

