ਵਿਧਾਇਕ ਹਰਦਿਆਲ ਕੰਬੋਜ਼ ਨੇ ਦਿੱਤਾ ਅਸਤੀਫਾ
ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ )
ਰਾਜਪੁਰਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਸ.ਵਾਈ ਐਲ ਮੁੱਦੇ ਤੇ ਪੰਜਾਬ ਦੇ ਖਿਲਾਫ ਫੈਸਲਾ ਸੁਣਾਉਣ ਤੋਂ ਬਾਅਦ ਰੋਸ ਵੱਜੋ ਆਪਣੀ ਵਿਧਾਨ ਸਭਾ ਦੀ ਸਦਸਤਾ ਤੋਂ ਅੱਜ ਅਸਤੀਫਾ ਦੇ ਦਿੱਤਾ।
ਉੁਹਨਾਂ ਨੇ ਕਿਹਾ ਪੰਜਾਬ ਲਈ ਬੜੀ ਦੁੱਖ ਭਰੀ ਗੱਲ ਹੈ ਕਿ ਅਕਾਲੀ ਸਰਕਾਰ ਅਤੇ ਮੁੱਖ ਮੰਤਰੀ ਬਾਦਲ ਸਹੀ ਤਰੀਕੇ ਨਾਲ ਇਸ ਕੇਸ ਨੂੰ ਸੁਪਰੀਮ ਕੋਰਟ ਵਿੱਚ ਪੇਸ਼ ਨਹੀ ਕਰ ਸਕੇ ਅਤੇ ਨਾ ਹੀ ਪਾਣੀਆਂ ਦੀ ਰਾਖੀ ਕਰ ਸਕੇ।ਜਿਸ ਨਾਲ ਇਸ ਗੰਭੀਰ ਮੁੱਦੇ ਤੇ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ।ਇਸ ਮੌਕੇ ਜਿਲ੍ਹਾ ਕਾਂਗਰਸ ਦੇ ਮੀਡੀਆ ਇੰਚਾਰਜ ਜ਼ਸਵਿੰਦਰ ਜੁਲਕਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਇਕ ਹਰਦਿਆਲ ਕੰਬੋਜ਼ ਨੇ ਆਪਣਾ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਭੇਜ਼ ਦਿੱਤਾ ਹੇ।

