ਪੰਜਾਬਪਟਿਆਲਾ

ਰਾਜੋਆਣਾ ਨੇ ਆਪਣੀ ਭੁੱਖ-ਹੜਤਾਲ 8ਵੇਂ ਦਿਨ ਖਤਮ ਕੀਤੀ

ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ )
ਬੇਅੰਤ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨਾਲ ਰਜਿੰਦਰਾ ਹਸਪਤਾਲ ‘ਚ ਮੁਲਾਕਾਤ ਕਰਕੇ ਭਾਈ ਰਾਜੋਆਣਾ ਨੂੰ ਭਰੋਸਾ ਦਿਵਾਇਆ ਕਿ ਭਾਰਤ ਦੇ ਰਾਸ਼ਟਰਪਤੀ ਕੋਲ ਉਨ੍ਹਾਂ ਦੀ ਰਹਿਮ ਦੀ ਅਪੀਲ ਦਾ ਜਲਦ ਫੈਸਲਾ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਚਾਰਾਜੋਈ ਕਰੇਗੀ। ਪ੍ਰੋ. ਬਡੂੰਗਰ ਦੇ ਭਰੋਸਾ ਦੇਣ ਤੋਂ ਬਾਅਦ ਭਾਈ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖਰਮ ਕਰ ਦਿੱਤੀ।
ਰਾਜੋਆਣਾ ਨੇ ਆਪਣੀ ਭੁੱਖ-ਹੜਤਾਲ 8ਵੇਂ ਦਿਨ ਖਤਮ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਨੇ ਰਾਜੋਆਣਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਦਾਅਵਾ ਕੀਤਾ ਸੀ ਕਿ ਰਾਜੋਆਣਾ ਦੀ ਹਾਲਤ ਬੇਹੱਦ ਨਾਜ਼ੁਕ ਹੈ ਅਤੇ ਉਨ੍ਹਾਂ ਦਾ ਭਾਰ 9 ਕਿਲੋ ਘੱਟ ਗਿਆ ਹੈ। ਕਮਲਦੀਪ ਨੇ ਕਿਹਾ ਸੀ ਕਿ ਧਾਰਮਿਕ ਅਤੇ ਸਿਆਸੀ ਆਗੂ ਉਨ੍ਹਾਂ ਦੇ ਭਰਾ ਨੂੰ ਮਰਨਾ ਦੇਖਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਰਾਜੋਆਣਾ ਵਲੋਂ ਆਪਣਾ ਫੈਸਲਾ ਮਨਵਾਉਣ ਲਈ ਪਿਛਲੇ 2 ਸਾਲਾਂ ਤੋਂ ਕੇਂਦਰ ਸਰਕਾਰ ਨਾਲ ਗੱਲ ਚੱਲ ਰਹੀ ਹੈ ਪਰ ਅਜੇ ਤੱਕ ਇਸ ਬਾਰੇ ਕੋਈ ਜਵਾਬ ਨਹੀਂ ਆਇਆ, ਜਿਸ ਤੋਂ ਤੰਗ ਆ ਕੇ ਰਾਜੋਆਣਾ ਨੇ ਕੇਂਦਰੀ ਜੇਲ ਪਟਿਆਲਾ ‘ਚ ਭੁੱਖ-ਹੜਤਾਲ ਸ਼ੁਰੂ ਕਰ ਦਿੱਤੀ ਸੀ।\

Leave a Reply

Your email address will not be published. Required fields are marked *