ਪੰਜਾਬ

ਸਾਬਕਾ ਚੀਫ ਜਸਟਿਸ ਐਸ.ਕੇ. ਮਿੱਤਲ ਨੇ ਪੰਜਾਬ ਦੇ ਲੋਕਪਾਲ ਵਜੋਂ ਸਹੁੰ ਚੁੱਕੀ

ਚੰਡੀਗੜ 10 ਨਵੰਬਰ (ਮਧੂਸਾਰ ਬਿਊਰੋ )
ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਇਕ ਪ੍ਰਭਾਵਸ਼ਾਲੀ ਤੇ ਸੰਖੇਪ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਰਾਜਸਥਾਨ ਦੇ ਸਾਬਕਾ ਚੀਫ ਜਸਟਿਸ ਸ੍ਰੀ ਐਸ.ਕੇ. ਮਿੱਤਲ ਨੂੰ ਸੂਬੇ ਦੇ ਲੋਕਪਾਲ ਵਜੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।
ਇਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੇ ਰਾਜਪਾਲ ਦੀ ਆਗਿਆ ਦੇ ਨਾਲ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।
ਇਸ ਮੌਕੇ ਹੋਰਨਾਂ ਉੱਘੀਆਂ ਸ਼ਖਸੀਅਤਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਉਚ ਅਧਿਕਾਰੀ ਅਤੇ ਜਸਟਿਸ ਮਿੱਤਲ ਦੇ ਪਰਿਵਾਰ ਮੈਂਬਰ ਤੇ ਸਾਕ-ਸੁਨੇਹੀ ਸ਼ਾਮਲ ਸਨ।

Leave a Reply

Your email address will not be published. Required fields are marked *