ਸਵ: ਬਾਪੂ ਕਰਤਾਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ: ਬਾਪੂ ਧਾਲੀਵਾਲ ਨੌਜਵਾਨ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ : ਮੁੱਖ ਮੰਤਰੀ
ਰੱਖੜਾ, (ਪਟਿਆਲਾ) 13 ਨਵੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਸਵ: ਸੂਬੇਦਾਰ ਬਾਪੂ ਕਰਤਾਰ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਵੱਲੋਂ ਫੌਜ, ਪੁਲਸ ਅਤੇ ਦੇਸ਼ ਦੇ ਵਾਸਤੇ ਦਿੱਤੀਆਂ ਸੇਵਾਵਾਂ ਨੂੰ ਯਾਦ ਕੀਤਾ।
ਉਨ੍ਹਾਂ ਕਿਹਾ ਕਿ ਬਾਪੂ ਧਾਲੀਵਾਲ ਨੌਜਵਾਨ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਹਨ ਜਿਨ੍ਹਾਂ ਨੇ ਸਖਤ ਮਿਹਨਤ ਨੇ ਨਾਲ ਵੱਡਾ ਮੁਕਾਮ ਹਾਸਲ ਕੀਤਾ। ਸ. ਬਾਦਲ ਨੇ ਬਾਪੂ ਜੀ, ਉਨ੍ਹਾਂ ਦੇ ਪੁੱਤਰਾਂ ਸ੍ਰੀ ਦਰਸ਼ਨ ਸਿੰਘ ਧਾਲੀਵਾਲ ਅਤੇ ਸ੍ਰੀ ਸੁਰਜੀਤ ਸਿੰਘ ਰੱਖੜਾ ਦੀਆਂ ਸੇਵਾਵਾਂ ਨੂੰ ਵੀ ਯਾਦ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਸਵ: ਸੁਬੇਦਾਰ ਬਾਪੂ ਕਰਤਾਰ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਸ਼ਰਧਾਂਜਲੀ ਸਮਾਰੋਹ ਮੌਕੇ ਕੈਬਨਿਟ ਮੰਤਰੀ ਸ: ਸੁਰਜੀਤ ਸਿੰਘ ਰੱਖੜਾ, ਸ: ਦਰਸ਼ਨ ਸਿੰਘ ਧਾਲੀਵਾਲ, ਸ: ਚਰਨਜੀਤ ਸਿੰਘ ਧਾਲੀਵਾਲ, ਵਿਧਾਇਕ ਸ਼੍ਰੀ ਦਰਸ਼ਨ ਸਿੰਘ ਸ਼ਿਵਾਲਿਕ, ਸ਼੍ਰੀਮਤੀ ਵਨਿੰਦਰ ਕੌਰ ਲੂੰਬਾ, ਸ਼੍ਰੀਮਤੀ ਹਰਪ੍ਰੀਤ ਕੌਰ ਮੁਖਮੈਲਪੁਰ, ਸਾਬਕਾ ਮੰਤਰੀ ਸ: ਅਜਾਇਬ ਸਿੰਘ ਮੁਖਮੈਲਪੁਰ, ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸ਼੍ਰੀ ਰਣਧੀਰ ਸਿੰਘ ਰੱਖੜਾ,ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸ: ਸੁਰਜੀਤ ਸਿੰਘ ਕੋਹਲੀ, ਹਲਕਾ ਇੰਚਾਰਜ ਐਡਵੋਕੇਟ ਸ਼੍ਰੀ ਸਤਬੀਰ ਸਿੰਘ ਖੱਟੜਾ, ਸ਼੍ਰੀ ਹਰਪਾਲ ਜੁਨੇਜਾ, ਸ਼੍ਰੀ ਮੱਖਣ ਸਿੰਘ ਲਾਲਕਾ ,ਸ਼੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੀ ਭਗਵਾਨ ਦਾਸ ਜੁਨੇਜਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ: ਜਸਪਾਲ ਸਿੰਘ ਕਲਿਆਣ, ਸ਼੍ਰੀ ਨਰਦੇਵ ਸਿੰਘ ਆਕੜੀ, ਸ: ਹਰੀ ਸਿੰਘ ਪ੍ਰੀਤ ਕੰਬਾਇਨ, ਸ਼੍ਰੀ ਛੱਜੂ ਰਾਮ ਸੋਫ਼ਤ, ਸ: ਤੇਜਿੰਦਰਪਾਲ ਸਿੰਘ ਸੰਧੂ, ਸ: ਸੁਰਜੀਤ ਸਿੰਘ ਅਬਲੋਵਾਲ, ਸ: ਸੁਰਿੰਦਰ ਸਿੰਘ ਪਹਿਲਵਾਨ, ਭਾਜਪਾ ਆਗੂ ਸ: ਗੁਰਤੇਜ ਸਿੰਘ ਢਿੱਲੋਂ, ਨਗਰ ਸੁਧਾਰ ਟਰੱਸਟ ਪਟਿਆਲਾ ਦੇ ਚੇਅਰਮੈਨ ਸ਼੍ਰੀ ਵਿਸ਼ਨੂੰ ਸ਼ਰਮਾ, ਪਟਿਆਲਾ ਦੇ ਮੇਅਰ ਸ਼੍ਰੀ ਅਮਰਿੰਦਰ ਸਿੰਘ ਬਜਾਜ, ਸ਼੍ਰੀ ਇੰਦਰਮੋਹਨ ਸਿੰਘ ਬਜਾਜ, ਪ੍ਰੋ: ਬਲਦੇਵ ਸਿੰਘ ਬੱਲੂਆਣਾ, ਐਸ.ਜੀ.ਪੀ.ਸੀ. ਮੈਂਬਰ ਸ: ਨਿਰਮਲ ਸਿੰਘ ਹਰਿਆਊ, ਸ: ਜਰਨੈਲ ਸਿੰਘ ਕਰਤਾਰਪੁਰ,ਸ: ਸਵਿੰਦਰ ਸਿੰਘ ਸੱਭਰਵਾਲ, ਜਥੇਦਾਰ ਲਾਭ ਸਿੰਘ ਦੇਵੀ ਨਗਰ, ਸ: ਸਤਵਿੰਦਰ ਸਿੰਘ ਟੌਹੜਾ, ਸ਼੍ਰੀ ਗੁਰਸੇਵਕ ਸਿੰਘ ਗੋਲੂ ਪ੍ਰਧਾਨ ਨਗਰ ਕੌਂਸਲ ਨਾਭਾ, ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਰਾਮਵੀਰ ਸਿੰਘ, ਐਸ.ਐਸ.ਪੀ. ਪਟਿਆਲਾ ਸ਼੍ਰੀ ਗੁਰਮੀਤ ਸਿੰਘ ਚੌਹਾਨ, ਸ: ਬਲਵੰਤ ਸਿੰਘ ਭਾਂਬਰੀ, ਸ਼੍ਰੀ ਪ੍ਰਾਣ ਸੱਭਰਵਾਲ, ਡਾ: ਨਵੀਨ ਸਾਰੋਵਾਲ, ਡਾ: ਭਗਵੰਤ ਸਿੰਘ, ਸ: ਗੁਰਦੀਪ ਸਿੰਘ ਵਾਲੀਆ, ਸ: ਸੁਖਮਿੰਦਰ ਸਿੰਘ ਬੌਬੀ, ਡਾ: ਮਨਪ੍ਰੀਤ ਸਿੰਘ ਚੱਢਾ ਅਤੇ ਵੱਡੀ ਗਿਣਤੀ ਵਿੱਚ ਸੰਗਤ ਵੀ ਹਾਜ਼ਰ ਸੀ।
ਇਸ ਮੌਕੇ ਮੁੱਖ ਮੰਤਰੀ ਨੇ ਪ੍ਰੋ: ਬਲਦੇਵ ਸਿੰਘ ਬੱਲੂਆਣਾ, ਡਾ: ਭਗਵੰਤ ਸਿੰਘ ਅਤੇ ਡਾ: ਗੁਰਦੀਪ ਸਿੰਘ ਵਾਲੀਆ ਵੱਲੋਂ ਸੂਬੇਦਾਰ ਕਰਤਾਰ ਸਿੰਘ ਜੀ ਦੀ ਜੀਵਨੀ ‘ਤੇ ਲਿਖੀ ਪੁਸਤਕ ਵੀ ਜਾਰੀ ਕੀਤੀ।

