ਪੰਜਾਬ

‘ਕਵੀ ਸੰਧੀ’ ਪ੍ਰੋਗਰਾਮ ਵਿੱਚ ਕਵਿਤਾਵਾਂ ਦਾ ਦੌਰ ਚੱਲਿਆ

ਚੰਡੀਗੜ• 17 ਨਵੰਬਰ (ਮਧੂਸਾਰ ਬਿਊਰੋ)
ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ -26, ਚੰਡੀਗੜ• ਵਿਖੇ ਭਾਰਤੀ ਸਾਹਿਤਯ ਅਕਾਦਮੀ, ਨਵੀਂ ਦਿੱਲੀ ਦੇ ਸਹਿਯੋਗ ਨਾਲ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ‘ਕਵੀ ਸੰਧੀ’ ਸਾਹਿਤਕ ਪ੍ਰੋਗਰਾਮ ਕਰਵਾਇਆ ਗਿਆ।
ਇਹ ਪ੍ਰੋਗਰਾਮ ਕਾਲਜ ਦੀ 50ਵੀਂ ਵਰ•ੇ ਗੰਢ ਅਤੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀ ਸਿਲਵਰ ਜੁਬਲੀ ਨੂੰ ਸਮਰਪਿਤ ਸੀ।ਇਸ ਸਮਾਗਮ ਦੀ ਪ੍ਰਧਾਨਗੀ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ, ਸਰਦਾਰ ਗੁਰਦੇਵ ਸਿੰਘ ਬਰਾੜ, ਸਾਬਕਾ ਆਈ.ਏ.ਐਸ. ਨੇ ਕੀਤੀ । ਜਦ ਕਿ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸੀਨੀਅਰ ਫ਼ੈਲੋ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਦੀਪਕ ਮਨਮੋਹਨ ਸਿੰਘ ਨੇ ਸ਼ਿਰਕਤ ਕੀਤੀ। ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਸਕੱਤਰ, ਕਰਨਲ (ਰਿਟਾ.) ਜਸਮੇਰ ਸਿੰਘ ਬਾਲਾ, ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ।
ਪ੍ਰਧਾਨਗੀ ਭਾਸ਼ਣ ਦਿੰਦਿਆਂ ਸਰਦਾਰ ਗੁਰਦੇਵ ਸਿੰਘਬਰਾੜ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਅਜਿਹਾ ਸਾਹਿਤਕ ਪ੍ਰੋਗਰਾਮ ਕਾਲਜ ਵਿੱਚ ਕਰਵਾਇਆ ਜਾਰਿਹਾ ਹੈ। ਸਾਹਿਤ ਮਨੁੱਖ ਦੀ ਰੂਹ ਦੀ ਖੁਰਾਕ ਹੁੰਦਾ ਹੈ।
ਇਸ ਮੌਕੇ ਕਰਨਲ (ਰਿਟਾ.) ਜਸਮੇਰ ਸਿੰਘਬਾਲਾ ਨੇ ਕਾਲਜ ਦੇ ਪੰਜਾਬੀ ਵਿਭਾਗ ਨੂੰ ਪ੍ਰੋਤਸਾਹਿਤ ਕਰਦਿਆਂ ਕਿਹਾ ਕਿ ਅਜਿਹੇ ਸਾਹਿਤਕ ਪ੍ਰੋਗਰਾਮ ਹੁੰਦੇ ਰਹਿਣੇ ਚਾਹੀਦੇ ਹਨ ਤਾਂ ਜੋ ਕਾਲਜ ਦੇ ਵਿਦਿਆਰਥੀ ਪੰਜਾਬੀ ਵਿਰਸੇ ਅਤੇ ਸਾਹਿਤ ਸਬੰਧੀ ਜਾਗਰੂਕ ਹੋ ਸਕਣ।
ਇਸ ਸਮਾਗਮ ਦੌਰਾਨ ਪ੍ਰਸਿੱਧ ਕਵਿੱਤਰੀ, ਡਾ. ਵਨੀਤਾ, ਮੁਖੀ ਪੰਜਾਬੀ ਵਿਭਾਗ, ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਦਿੱਲੀ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ ਅਤੇ ਆਪਣੀਆਂ ਕਵਿਤਾਵਾਂ ਪੜ•ੀਆਂ ਉਹਨਾਂ ਨੇ ਆਪਣੇ ਸਾਹਿਤਕ ਸਫ਼ਰ ਬਾਰੇ ਗੱਲਾਂ ਸਾਂਝੀਆਂ ਕੀਤੀਆਂ। ਕਾਲਜ ਦੇ ਪੰਜਾਬੀ ਵਿਭਾਗ ਦੀ ਅਧਿਆਪਕ ਡਾ.ਅਮਰਜੀਤ ਘੁੰਮਣ ਨੇ ਡਾ.ਵਨੀਤਾ ਦੇ ਜੀਵਨ ਅਤੇ ਸਾਹਿਤਕ ਪ੍ਰਾਪਤੀਆਂ ਸਬੰਧੀ ਜਾਣਕਾਰੀ ਦਿੱਤੀ।ਵਿਦਿਆਰਥੀਆਂ, ਸਾਹਿਤਕਾਰਾਂ ਅਤੇ ਅਧਿਅਪਕਾਂ ਵੱਲੋਂ ਡਾ.ਵਨੀਤਾ ਨੂੰ ਸਵਾਲ ਪੁੱਛੇ ਗਏ ਜਿਹਨਾਂ ਦਾ ਉਹਨਾਂ ਵੱਲੋਂ ਬਿਹਤਰ ਢੰਗ ਨਾਲ ਉੱਤਰ ਦਿੱਤਾ ਗਿਆ। ਇਸ ਮੌਕੇ ਤਾਰਨ ਗੁਜ਼ਰਾਲ ਨੇ ਵੀ ਕਵਿਤਾਵਾਂ ਸੁਣਾਈਆਂ।ਕਾਲਜ ਦੀ ਪ੍ਰਿੰਸੀਪਲ, ਡਾ. ਜਓਤੀ ਲਾਂਬਾ ਨੇ ਆਏ ਮਹਿਮਾਨਾਂ ਲਈ ਸਵਾਗਤੀ ਸ਼ਬਦ ਕਹੇ ਅਤੇ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ, ਡਾ. ਦਵਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ, ਡਾ. ਗੁਰਮੇਜ ਸਿੰਘ ਨੇ ਕੀਤਾ। ਇਸ ਸਮਾਗਮ ਵਿੱਚ ਸਾਹਿਤਕਾਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।

Leave a Reply

Your email address will not be published. Required fields are marked *