ਸਮਾਜ ਨੂੰ ਜੋੜਨ ਵਿੱਚ ਭਗਵਾਨ ਵਾਲਮੀਕਿ ਦਾ ਮਹਾਨ ਯੋਗਦਾਨ ਰਿਹਾ :ਵਿੱਕੀ ਰਿਵਾਜ
ਪਟਿਆਲਾ 20 ਨਵੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਭਗਵਾਨ ਵਾਲਮੀਕਿ ਦਰਸ਼ਨ ਯਾਤਰਾ ਦਾ ਅੱਜ ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਅਤੇ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ਼ਹਿਰੀ ਪ੍ਰਧਾਨ ਨੇ ਵਿੱਕੀ ਰਿਵਾਜ ਨੇ ਕਿਹਾ ਕਿ ਸਮਾਜ ਨੂੰ ਜੋੜਨ ਵਿੱਚ ਭਗਵਾਨ ਵਾਲਮੀਕਿ ਜੀ ਦੇ ਮਹਾਨ ਯੋਗਦਾਨ ਰਿਹਾ ਅਤੇ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਆਦਿ ਕਵੀ ਸਨ ਜਿਹਨਾਂ ਨੇ ਆਪਣੀ ਮਹਾਨ ਰਚਨਾ ਰਮਾਇਣ ਨਾਲ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ।
ਉਹਨਾਂ ਕਿਹਾ ਕਿ ਇਸ ਮਹਾਨ ਗਰੰਥ ਨੇ ਸਦੀ ਤੋਂ ਸਾਨੂੰ ਜਿਊਣ ਦਾ ਤਰੀਕਾ ਦੱਸਿਆ ਹੈ ਅਤੇ ਚੰਗਾ ਤੇ ਨੈਤਿਕਤਾ ਭਰਪੂਰ ਜੀਵਨ ਜਿਊਣ ਦਾ ਰਾਹ ਦਰਸਾਇਆ ਹੈ ਜੋ ਅੱਜ ਦੇ ਪਦਾਰਥਵਾਦੀ ਯੁੱਗ ਵਿੱਚ ਵੀ ਤਰਕ ਸੰਗਤ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਰਾਹ ‘ਤੇ ਚਲਦੇ ਹੋਏ ਇੱਕ ਨਿੱਗਰ ਤੇ ਭੇਦਭਾਵ ਰਹਿਤ ਸਮਾਜ ਦੀ ਰਚਨਾ ਕਰਨ।
ਵਿੱਕੀ ਰਿਵਾਜ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਨੇ ਬਿਨਾਂ ਭੇਦ ਭਾਵ ਅਤੇ ਜਾਤ ਪਾਤ ਤੋਂ ਉਪਰ ਉਠ ਕੇ ਮਹਾਨ ਕਾਰਜ ਕੀਤਾ, ਜਿਸ ਨੂੰ ਲੋਕ ਰਹਿੰਦੀ ਦੁਨੀਆ ਤੱਕ ਯਾਦ ਰੱਖਣਗੇ।

