ਖ਼ਾਲਸਾ ਕਾਲਜ ਪਟਿਆਲਾ ਨੇ ਮਨਾਇਆ ਸੰਵਿਧਾਨ ਦਿਵਸ
ਪਟਿਆਲਾ 26 ਨਵੰਬਰ (ਮਧੂਸਾਰ ਬਿਊਰੋ)
ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੇਜੂਏਟ ਰਾਜਨੀਤੀ ਵਿਗਿਆਨ ਵਿਭਾਗ ਅਤੇ ਐਨ.ਐਸ.ਐਸ. ਵਿੰਗ ਵਲੋਂ ਯੂ.ਜੀ.ਸੀ., ਨਵੀਂ ਦਿੱਲੀ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਮੁਤਾਬਕ ਸੰਵਿਧਾਨ ਦਿਵਸ ਮੌਕੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਅਜਿਹੇ ਦਿਵਸ ਮਨਾਉਣ ਦਾ ਮਕਸਦ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਅਤੇ ਆਦਰਸ਼ਾਂ ਪ੍ਰਤੀ ਜਾਗਰੂਕ ਕਰਨ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਲੋਕਤੰਤਰ ਢਾਂਚੇ ਦੀ ਸਫਲਤਾ ਲਈ ਇਹ ਬਹੁਤ ਜ਼ਰੂਰੀ ਹੈ ਕਿ ਅਸੀਂ ਆਪਣੇ ਅਧਿਕਾਰਾਂ ਦੇ ਨਾਲ ਨਾਲ ਆਪਣੇ ਕਰਤੱਵਾਂ ਪ੍ਰਤੀ ਵੀ ਜਾਗਰੂਕ ਹੋਈਏ।
ਰਾਜਨੀਤੀ ਵਿਗਿਆਨ ਵਿਭਾਗ ਦੇ ਮੁੱਖੀ ਡਾ. ਜਗਤਾਰ ਸਿੰਘ ਨੇ ਦੱਸਿਆ ਕਿ ਬੇਸ਼ਕ ਸਾਡਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ ਸੀ, ਪਰ ਸੰਵਿਧਾਨ ਸਭਾ ਵਲੋਂ ਇਸ ਸੰਵਿਧਾਨ ਨੂੰ 26 ਨਵੰਬਰ 1949 ਨੂੰ ਗ੍ਰਹਿਣ ਕੀਤਾ ਗਿਆ ਸੀ। ਉਸ ਦਿਨ ਦੀ ਯਾਦ ਨੂੰ ਸਮਰਪਿਤ ਇਹ ਸੰਵਿਧਾਨ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ।
ਇਸ ਮੌਕੇ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਦੀ ਏਕਤਾਂ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸਹੁੰ ਵੀ ਚੁੱਕੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾਂ ਡਾ. ਰਵਿੰਦਰਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ , ਡਾ. ਜਗਜੀਤ ਸਿੰਘ ਸਹਿਤ ਕਾਲਜ ਦੇ ਕਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਹ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ।

