ਪਰਮੀਤ ਪਾਲ ਕਥੂਰੀਆ ਸ਼ਿਵ ਸੈਨਾ ਹਿੰਦੁਸਤਾਨ ਮਾਲਵਾ ਜ਼ੋਨ 2 ਦੇ ਮੀਤ ਪ੍ਰਧਾਨ ਬਣਾਏ
ਪਟਿਆਲਾ 26 ਨਵੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਵਿਧਾਨ ਸਭਾ ਚੋਣਾਂ 2017 ਨੂੰ ਲੈ ਕੇ ਸਾਰੇ ਹੀ ਰਾਜਨੀਤਿਕ ਦਲਾਂ ਵੱਲੋਂ ਆਪਣੇ-ਆਪ ਦੀ ਮਜ਼ਬੂਤੀ ਲਈ ਕਾਰਜ ਕੀਤੇ ਜਾ ਰਹੇ ਹਨ।
ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਵੀ ਪਾਰਟੀ ਦੀ ਮਜ਼ਬੂਤੀ ਲਈ ਨਵੇਂ ਮੈਂਬਰਾਂ ਨੂੰ ਪਾਰਟੀ ‘ਚ ਸ਼ਾਮਲ ਕਰਦੇ ਹੋਏ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਸਮਾਜ ਸੇਵਕ ਪਰਮੀਤ ਪਾਲ ਕਥੂਰੀਆ ਸ਼ਿਵ ਸੈਨਾ ਹਿੰਦੁਸਤਾਨ ਦੇ ਕਾਰਜ ਤੋਂ ਪ੍ਰਭਾਵਿਤ ਹੋ ਕੇ ਸ਼ਿਵ ਸੈਨਾ ਚ ਸ਼ਾਮਲ ਹੋਏ, ਜਿਸ ਨੂੰ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਮੁੱਖ ਪਵਨ ਗੁਪਤਾ ਵੱਲੋਂ ਸਿਰੋਪਾਉ ਪਾ ਕੇ ਸਵਾਗਤ ਕੀਤਾ ਗਿਆ ਤੇ ਪਰਮੀਤ ਪਾਲ ਕਥੂਰੀਆ ਨੂੰ ਮਾਲਵਾ ਜ਼ੋਨ 2 ਦਾ ਮੀਤ ਪ੍ਰਧਾਨ ਬਣਾਇਆ ਗਿਆ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਰਵਿੰਦਰ ਸਿੰਗਲਾ ਤੇ ਮਾਲਵਾ ਜ਼ੋਨ ਦੇ ਪ੍ਰਧਾਨ ਪਰਵੀਤ ਕਥੂਰੀਆ ਵੱਲੋਂ ਪਰਮੀਤ ਪਾਲ ਕਥੂਰੀਆ ਦਾ ਸਵਾਗਤ ਕੀਤਾ ਗਿਆ। ਪਰਮੀਤ ਪਾਲ ਨੇ ਸ਼ਿਵ ਸੈਨਾ ਪ੍ਰਮੁੱਖ ਪਵਨ ਗੁਪਤਾ ਨੂੰ ਵਿਸ਼ਵਾਸ ਦਵਾਇਆ ਕਿ ਉਹ ਸਖ਼ਤ ਮਿਹਨਤ ਕਰਦੇ ਹੋਏ ਪਾਰਟੀ ਲਈ ਦਿਨ ਰਾਤ ਕੰਮ ਕਰਨ ਗਏ। ਇਸ ਮੌਕੇ ਪਾਰਟੀ ਪ੍ਰਮੁੱਖ ਪਵਨ ਗੁਪਤਾ ਨੇ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੌਣਾ 2017 ਚ ਸ਼ਿਵ ਸੈਨਾ ਅਹਿਮ ਭੂਮਿਕਾ ਅਦਾ ਕਰੇਗੀ। ਗੁਪਤਾ ਨੇ ਕਿਹਾ ਕਿ ਵਿਧਾਨ ਸਭਾ ਚੌਣਾ ਚ ਹਿੰਦੂ ਸਿੱਖਾਂ ਨੂੰ ਨਾਲ ਲੈ ਕੇ ਕਾਰਜ ਕਰੇਗੀ ਤੇ ਭਾਰੀ ਗਿਣਤੀ ਚ ਵੋਟਾਂ ਹਾਸਿਲ ਕਰੇਗੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਵਿਸ਼ਾਲ ਕੰਬੋਜ, ਸੰਗਠਨ ਮੰਤਰੀ ਵਿਕਾਸ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸ਼ਮਾਕਾਂਤ ਪਾਂਡੇ ਤੇ ਵੱਡੀ ਗਿਣਤੀ ਚ ਸ਼ਿਵ ਸੈਨਿਕ ਹਾਜ਼ਰ ਸੀ।

