ਬਾਦਲ ਵੱਲੋਂ ਡਾਂਗ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕਰਨ ਦੀ ਪ੍ਰਵਾਨਗੀ
ਜਗਦੀਸ਼ ਛਾਬੜਾ ਨੂੰ ਇੰਪਰੂਵਮੈਂਟ ਟਰੱਸਟ ਮੋਗਾ ਦਾ ਚੇਅਰਮੈਨ ਬਣਾਇਆ
ਸਤਨਾਮ ਸਿੰਘ ਜ਼ਿਲ੍ਹਾ ਯੋਜਨਾ ਕੇਮਟੀ, ਬਠਿੰਡਾ ਦੇ ਚੇਅਰਪਰਸਨ ਨਿਯੁਕਤ
ਸੁਖਬੀਰ ਸਿੰਘ ਅਬਲੋਵਾਲ ਪੰਜਾਬ ਬਾਜ਼ੀਗਰ ਤੇ ਟੱਪਰੀਵਾਸ ਭਲਾਈ ਬੋਰਡ ‘ਚ ਮੈਂਬਰ ਨਿਯੁਕਤ
ਚੰਡੀਗੜ੍ਹ, 26 ਨਵੰਬਰ (ਮਧੂਸਾਰ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸ੍ਰੀ ਹਰਭਜਨ ਸਿੰਘ ਡਾਂਗ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਸ੍ਰੀ ਜਗਦੀਸ਼ ਛਾਬੜਾ ਨੂੰ ਇੰਪਰੂਵਮੈਂਟ ਟਰੱਸਟ, ਮੋਗਾ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ੍ਰੀ ਜਗਦੀਪ ਸਿੰਘ ਨਕਈ ਦਾ ਜ਼ਿਲ੍ਹਾ ਯੋਜਨਾ ਕਮੇਟੀ, ਬਠਿੰਡਾ ਦੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫਾ ਪ੍ਰਵਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਸ੍ਰੀ ਸਤਨਾਮ ਸਿੰਘ ਨੂੰ ਜ਼ਿਲ੍ਹਾ ਯੋਜਨਾ ਕਮੇਟੀ, ਬਠਿੰਡਾ ਦਾ ਚੇਅਰਪਰਸਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸੇ ਤਰ੍ਹਾਂ ਸ. ਬਾਦਲ ਨੇ ਸ੍ਰੀ ਸੁਖਬੀਰ ਸਿੰਘ ਅਬਲੋਵਾਲ ਨੂੰ ਪੰਜਾਬ ਬਾਜ਼ੀਗਰ ਤੇ ਟੱਪਰੀਵਾਸ ਭਲਾਈ ਬੋਰਡ ਵਿਚ ਮੈਂਬਰ ਨਿਯੁਕਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਨਿਯੁਕਤੀਆਂ ਬਾਰੇ ਫਾਈਲਾਂ ਉੱਤੇ ਅੱਜ ਸ਼ਾਮ ਮੁੱਖ ਮੰਤਰੀ ਨੇ ਸਹੀ ਪਾ ਦਿੱਤੀ ਹੈ ਅਤੇ ਇਨ੍ਹਾਂ ਸਬੰਧੀ ਰਸਮੀ ਹੁਕਮ ਛੇਤੀ ਹੀ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਵੱਲੋਂ ਜਾਰੀ ਕਰ ਦਿੱਤੇ ਜਾਣਗੇ।

