ਭਗਵਾਨ ਦਾਸ ਜੁਨੇਜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਹਰੀ ਝੰਡੀ ਵਿਖਾਈ
ਤੀਰਥ ਸਥਾਨਾਂ ਦੇ ਦਰਸ਼ਨਾਂ ਦਾ ਹਰ ਵਰਗ ਲਾਭ ਲਵੇ : ਜੁਨੇਜਾ
ਪਟਿਆਲਾ (ਮਧੂਸਾਰ ਬਿਊਰੋ) ਸਮਾਜ ਸੇਵੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਭਗਵਾਨ ਦਾਸ ਜੁਨੇਜਾ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਹਰੀ ਝੰਡੀ ਵਿਖਾ ਕੇ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਭਗਵਾਨ ਦਾਸ ਜੁਨੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਜ਼ੂਰ ਸਾਹਿਬ ਅਤੇ ਹੁਣ ਤੀਰਥ ਯਾਤਰਾ ਰਾਹੀਂ ਵੱਖ ਵੱਖ ਵਰਗਾਂ ਦੇ ਲੋਕਾਂ ਨੂੰ ਤੀਰਥ ਸਥਾਨਾਂ ਦੀਆਂ ਯਾਤਰਾਵਾਂ ‘ਤੇ ਭੇਜਣਾ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਇਸ ਉਪਰਾਲੇ ਨੂੰ ਲੋਕਾਂ ਨੇ ਵਿਸ਼ੇਸ਼ ਹੁੰਗਾਰਾ ਦਿੱਤਾ ਹੈ, ਜਿਸ ਨਾਲ ਜਿਹੜੇ ਬਜ਼ੁਰਗ, ਬੱਚੇ ਜਾਂ ਵਿਦਿਆਰਥੀ ਦੂਰ ਦੁਰਾਡੇ ਧਾਰਮਿਕ ਸਥਾਨ ਨਹੀਂ ਵੇਖ ਸਕਦੇ ਹਨ ਅੱਜ ਜਿਥੇ ਸਰਕਾਰ ਦੀ ਇਸ ਪਹਿਲ ਕਦਮੀ ਨਾਲ ਸਾਰੇ ਨੇ ਤੀਰਥ ਸਥਾਨਾਂ ਦੇ ਦਰਸ਼ਨ ਕੀਤੇ ਹਨ, ਉਥੇ ਲੋਕਾਂ ਨੇ ਇਤਿਹਾਸ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ ਹੈ।
ਭਗਵਾਨ ਦਾਸ ਜੁਨੇਜਾ ਨੇ ਕਿਹਾ ਕਿ ਇਹ ਯਾਤਰਾ ਸਰਕਾਰ ਵੱਲੋਂ ਮੁਫ਼ਤ ਕਰਵਾਈ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੀ ਭੱਜ ਨਾਲ ਅਸੀਂ ਧਾਰਮਿਕ ਯਾਤਰਾਵਾਂ ਕਰਨ ਤੋਂ ਵਾਂਝੇ ਰਹਿ ਜਾਂਦੇ ਹਾਂ, ਪ੍ਰੰਤੂ ਪੰਜਾਬ ਸਰਕਾਰ ਨੇ ਲੋਕਾਂ ਨੂੰ ਧਾਰਮਕ ਯਾਤਰਾਵਾਂ ਦੇ ਦਰਸ਼ਨ ਕਰਾਉਣ ਦਾ ਖ਼ੁਦ ਬੀੜਾ ਚੁੱਕਿਆ, ਜਿਸ ਦਾ ਸਾਨੂੰ ਸਾਰਿਆਂ ਨੂੰ ਲਾਭ ਲੈਣਾ ਚਾਹੀਦਾ ਹੈ।
ਮੁੱਖ ਮੰਤਰੀ ਤੀਰਥ ਯਾਤਰਾ ਨੂੰ ਰਵਾਨਾ ਕਰਨ ਦੌਰਾਨ ਪਵਨ ਸ਼ਰਮਾ, ਆਕਾਸ਼ ਬਾਕਸਰ, ਸ਼ੌਰੀ, ਕੁਲਵਿੰਦਰ ਸਿੰਘ, ਹੈਪੀ, ਡਿੰਪੀ ਆਦਿ ਹਾਜ਼ਰ ਸਨ।

