350 ਸਾਲਾ ਪ੍ਰਕਾਸ਼ ਪੁਰਬ ਅਤੇ ਖਾਲਸਾ ਪੰਥ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ 3 ਦਸੰਬਰ ਨੂੰ
ਪਟਿਆਲਾ 28 ਨਵੰਬਰ (ਮਧੂਸਾਰ ਬਿਊਰੋ)
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਅਤੇ ਖਾਲਸਾ ਪੰਥ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਅਲੌਕਿਕ ਕੀਰਤਨ ਦਰਬਾਰ, ਗੁਰਮਤਿ ਸਮਾਗਮ 3 ਦਸੰਬਰ 2016 ਨੂੰ ਬੁੱਢਾ ਦਲ ਪਬਲਿਕ ਸਕੂਲ ਸੀਨੀਅਰ ਵਿੰਗ, ਲੋਅਰ ਮਾਲ ਰੋਡ, ਰਾਘੋ ਮਾਜਰਾ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ ।
ਇਸ ਸਮਾਗਮ ਦੇ ਸੰਬੰਧ ਵਿੱਚ ਪਟਿਆਲਾ ਦੇ ਇਤਿਹਤਸਿਕ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਵਿਖੇ ਵਿਸ਼ੇਸ਼ ਬੈਠਕ ਕੀਤੀ ਗਈ ਜਿਸ ਵਿੱਚ ਸੰਤ ਬਾਬਾ ਮਨਮੋਹਨ ਸਿੰਘ ਜੀ ਬਾਰਨ ਵਾਲੇ ਅਤੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪਰਣਾਮ ਸਿੰਘ , ਸਾਬਕਾ ਹੈੱਡ ਗ੍ਰੰਥੀ ਸੁਖਦੇਵ ਸਿੰਘ ਅਤੇ ਸਮੂਹ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਸਮਾਗਮ ਦਾ ਪੋਸਟਰ ਵੀ ਜਾਰੀ ਕੀਤਾ ਗਿਆ ਅਤੇ ਨਾਲ ਹੀ ਸਮੂਹ ਸੰਗਤਾਂ ਨੂੰ ਸਮਾਗਮ ‘ਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ ।

