ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ

ਪਟਿਆਲਾ 28 ਨਵੰਬਰ (ਮਧੂਸਾਰ ਬਿਊਰੋ)
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ। ਕਾਲਜ ਦਾ ਇਹ ਮੁਕਾਬਲੇ ਕਰਵਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਉਦੇਸ਼, ਕੁਰਬਾਨੀ ਅਤੇ ਫਲਸਫ਼ੇ ਤੋਂ ਜਾਣੂ ਕਰਵਾਉਣਾ ਸੀ।

ਕਾਲਜ ਪ੍ਰਿੰਸੀਪਲ, ਡਾ. ਧਰਮਿੰੰਦਰ ਸਿੰਘ ਉੱਭਾ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਸਾਡੇ ਸਾਰਿਆਂ ਲਈ ਗੁਰੂ ਗੋਬਿੰਦ ਸਿੰਘ ਜੀ ਦੀ ਬਹੁਪੱਖੀ ਸ਼ਖ਼ਸੀਅਤ ਤੋਂ ਵਾਕਿਫ਼ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਉਹ ਇਕ ਅਜਿਹੇ ਵਿਅਕਤਿਤਵ ਦੇ ਮਾਲਕ ਸਨ ਜਿਨ੍ਹਾਂ ਨੇ ਧਰਮ ਅਤੇ ਕੌਮ ਦੀ ਸਲਾਮਤੀ ਖ਼ਾਤਰ ਆਪਣਾ ਸਰਬੰਸ ਵਾਰ ਦਿੱਤਾ ਪਰ ਸੀ ਤੱਕ ਨਾ ਕੀਤੀ ਅਤੇ ਸਾਰੇ ਸੰਤ ਸਿਪਾਹੀਆਂ ਨੂੰ ਆਪਣੇ ਪੁੱਤਰ ਹੋਣ ਦਾ ਦਰਜਾ ਪ੍ਰਦਾਨ ਕੀਤਾ। ਡਾ. ਉੱਭਾ ਨੇ ਕਿਹਾ ਕਿ ਉਹ ਸਾਰੀ ਉਮਰ ਇਕ ਸੰਤ ਸਿਪਾਹੀ ਦੇ ਰੂਪ ਵਿੱਚ ਧਰਮ ਅਤੇ ਕੌਮ ਦੀ ਖ਼ਾਤਰ ਜ਼ੁਲਮ ਵਿਰੁੱਧ ਲੜਦੇ ਰਹੇ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਨ੍ਹਾਂ ਨੇ ਤਲਵਾਰ ਦੇ ਨਾਲ-ਨਾਲ ਕਲਮ ਨੂੰ ਵੀ ਸਲਾਮਤ ਰੱਖਿਆ। ਇਹ ਉਨ੍ਹਾਂ ਦੀ ਕਲਮ ਦੀ ਹੀ ਤਾਕਤ ਸੀ ਕਿ ਔਰੰਗਜ਼ੇਬ ਵਰਗਾ ਜ਼ਾਲਮ ਸ਼ਾਸ਼ਕ ਵੀ ਜਦੋਂ ਜ਼ਫ਼ਰਨਾਮੇ ਵਿੱਚ ਆਪਣੇ ਜ਼ੁਲਮਾਂ ਦਾ ਚਿੱਠਾ ਪੜ੍ਹਦਾ ਹੈ ਤਾਂ ਧੁਰ ਅੰਦਰ ਤੱਕ ਕੰਬ ਜਾਂਦਾ ਹੈ ਅਤੇ ਆਪਣਾ ਮਾਨਸਿਕ ਤਵਾਜਨ ਖੋਹ ਬੈਠਦਾ ਹੈ। ਡਾ. ਉੱਭਾ ਨੇ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਨ ਅਤੇ ਇੱਕ ਸੱਚੇ-ਸੁੱਚੇ ਇਨਸਾਨ ਬਣਨ ਲਈ ਵੀ ਪ੍ਰੇਰਿਤ ਕੀਤਾ।
ਇਸ ਪੇਂਟਿੰਗ ਮੁਕਾਬਲੇ ਵਿਚ ਬੀ.ਏ.ਭਾਗ ਪਹਿਲਾ ਦੀ ਵਿਦਿਆਰਥਣ ਹਰਸਿਮਰਨ ਬਾਵਾ ਨੇ ਪਹਿਲਾ ਸਥਾਨ, ਜਤਿੰਦਰ ਸਿੰਘ ਨੇ ਦੂਜਾ ਸਥਾਨ ਅਤੇ ਗੁਰਿੰਦਰ ਸਿੰਘ ਤੇ ਅਵਨੀਤ ਨੇ ਤੀਜਾ ਸਥਾਨ ਹਾਸਲ ਕੀਤਾ।

Leave a Reply

Your email address will not be published. Required fields are marked *