ਪੰਜਾਬ

ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੌਤ ਕੌਰ ਅਤੇ ਪ੍ਰਗਟ ਸਿੰਘ ਕਾਗਰਸ ‘ਚ ਸ਼ਾਮਲ

ਨਵੀਂ ਦਿੱਲੀ (ਮਧੂਸਾਰ ਬਿਊਰੋ) ਅਗਾਮੀ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਅੱਜ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੌਤ ਕੌਰ ਸਿੱਧੂ ਨੇ ਕਾਂਗਰਸ ਦਾ ਹੱਥ ਫੜ ਲਿਆ ਹੈ। ਸਿੱਧੂ ਦੀ ਪਤਨੀ ਦੇ ਨਾਲ ਸਾਬਕਾ ਹਾਕੀ ਖਿਡਾਰੀ ਪ੍ਰਗਟ ਸਿੰਘ ਵੀ ਕਾਂਗਰਸ ‘ਚ ਸ਼ਾਮਲ ਹੋ ਗਏ ਹਨ।

ਭਾਜਪਾ ਛੱਡਣ ਤੋਂ ਬਾਅਦ ਸਿੱਧੂ ਨੇ ਆਮ ਆਦਮੀ ਪਾਰਟੀ ਵਿਚ ਜਾਣ ਦੀ ਚਰਚਾ ਸੀ, ਪ੍ਰੰਤੂ ਗੱਲਬਾਤ ਸਿਰੇ ਨਾ ਚੜਨ ਕਾਰਨ ਸਿੱਧੂ ਨੇ ਪ੍ਰਗਟ ਸਿੰਘ ਅਤੇ ਬੈਂਸ ਭਰਾਵਾਂ ਦੇ ਨਾਲ ਸ਼ਾਨ ਏ ਪੰਜਾਬ ਮੋਰਚੇ ਬਣਾਉਣ ਦਾ ਐਲਾਨ ਕੀਤਾ ਸੀ। ਬੈਂਸ ਭਰਾਵਾਂ ਨੇ ਸਿੱਧੂ ਨੂੰ ਝਟਕਾ ਦਿੰਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਗਏ ਹਨ। ਹੁਣ ਸਿੱਧੂ ਦੀ ਪਤਨੀ ਦੇ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਵੱਧ ਗਈ ਹੈ।
ਸੂਤਰਾਂ ਦੇ ਮੁਤਾਬਕ ਸਿੱਧੂ ਕਾਂਗਰਸ ਨਾਲ ਹੋਈ ਡੀਲ ਦੇ ਮੁਤਾਬਕ ਕਾਂਗਰਸ ‘ਚ ਸ਼ਾਮਲ ਹੋਣਗੇ, ਪ੍ਰੰਤੂ ਵਿਧਾਨ ਸਭਾ ਸਭਾ ਚੋਣ ਨਹੀਂ ਲੜਨਗੇ। ਸੂਤਰਾਂ ਨੇ ਇਹ ਵੀ ਦੱਸਿਆ ਕਿ ਸਿੱਧੂ ਕਾਂਗਰਸ ਦੀ ਟਿਕਟ ‘ਤੇ ਅੰਮ੍ਰਿਤਸਰ ਤੋਂ ਕਾਂਗਰਸ ਲੋਕ ਸਭਾ ਦੀ ਚੋਣ ਲੜਨਗੇ। ਐਸ ਵਾਈ ਐਲ ਵਿਵਾਦ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦੇਣ ਕਾਰਣ ਅੰਮ੍ਰਿਤਸਰ ਲੋਕ ਸਭਾ ਸੀਟ ਖਾਲੀ ਹੋ ਚੁੱਕੀ ਹੈ।

Leave a Reply

Your email address will not be published. Required fields are marked *