ਖਾਲਿਸਤਾਨੀ ਅੱਤਵਾਦੀ ਹਰਮਿੰਦਰ ਸਿੰਘ ਮਿੰਟੂ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ
ਪੁਲਿਸ ਦੀ ਗ੍ਰਿਫਤਾਰੀ ਤੋਂ ਬਚਣ ਲਈ ਦਾੜੀ ਮੁੱਛ ਕਟਾ ਕੇ ਵਿਦੇਸ਼ ਭੱਜਣਾ ਚਾਹੁੰਦਾ ਸੀ
ਚੰਡੀਗੜ੍ਹ (ਮਧੂਸਾਰ ਬਿਊਰੋ) ਨਾਭਾ ਜੇਲ੍ਹ ‘ਚੋਂ ਫਰਾਰ ਹੋਏ ਕੈਦੀਆਂ ‘ਚੋਂ ਇਕ ਖਾਲਿਸਤਾਨੀ ਅੱਤਵਾਦੀ ਹਰਮਿੰਦਰ ਸਿੰਘ ਮਿੰਟੂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਹਰਮਿੰਦਰ ਸਿੰਘ ਮਿੰਟੁ ਪੰਜ ਕੈਦੀਆਂ ਦੇ ਨਾਲ ਜੇਲ੍ਹ ਵਿਚੋਂ ਫਰਾਰ ਹੋਇਆ ਸੀ। ਦਿੱਲੀ ਦੀ ਪਟਿਆਲਾ ਕੋਰਟ ਨੇ ਹਰਮਿੰਦਰ ਸਿੰਘ ਮਿੰਟੂ ਨੂੰ ਸੱਤ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਚੰਡੀਗੜ੍ਹ ਦੇ ਇਕ ਉਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਦਿੱਲੀ ਰੇਲਵੇ ਸਟੇਸ਼ਨ ਨੂੰ ਮਿੰਟੂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮਿੰਟੂ ਨੂੰ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੀ ਖ਼ੁਫੀਆ ਸੂਚਨਾ ਦੇ ਆਧਾਰ ‘ਤੇ ਖੂੰਖਾਰ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਸਾਨੂੰ ਮਿੰਟੂ ਦੇ ਬਾਰੇ ਵਿਚ ਖੁਫ਼ੀਆ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਮਿੰਟੂ ਦੀ ਗ੍ਰਿਫਤਾਰੀ ਸੰਭਵ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਜਲਦ ਹੀ ਪੰਜਾਬ ਪੁਲਿਸ ਦੀ ਇਕ ਟੀਮ ਉਸ ਨੂੰ ਲਿਆਉਣ ਲਈ ਦਿੱਲੀ ਜਾਵੇਗੀ।
ਦਿੱਲੀ ਪੁਲਿਸ ਦੀ ਟੀਮ ਦੇ ਅਧਿਕਾਰੀ ਅਰਵਿੰਦ ਨੇ ਦੱਸਿਆ ਕਿ ਇਕ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਹਰਮਿੰਦਰ ਸਿੰਘ ਮਿੰਟੂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਿੰਟੂ ਗੋਆ ਪਹੁੰਚ ਕੇ ਵਿਦੇਸ਼ ਭੱਜਣਾ ਚਾਹੁੰਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਗ੍ਰਿਫਤਾਰੀ ਤੋਂ ਬਚਣ ਲਈ ਉਸ ਨੇ ਦਾੜੀ ਮੁੱਛ ਕਟਵਾ ਲਏ ਸਨ। ਉਨ੍ਹਾਂ ਕਿਹਾ ਕਿ ਲੰਮਾ ਸਮਾਂ ਮਿੰਟੂ ਗੋਆ ਰਿਹਾ, ਜੋ ਗੋਆ ਪਹੁੰਚ ਕੇ ਵਿਦੇਸ਼ ਭੱਜਣ ਦੇ ਰੌਂਅ ਵਿਚ ਸੀ।

