ਪੰਜਾਬਪਟਿਆਲਾ

ਕੀਰਤਨ ਸ਼ੁਕਰਾਨਾ ਸਮਾਗਮ ‘ਚ ਸੰਗਤਾਂ ਨੇ ਗੁਰੂ ਸ਼ਬਦ ਨਾਲ ਜੁੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਪਾਈ ਸਾਂਝ

ਵੱਖ-ਵੱਖ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ
ਜੀਵਨ ਨੂੰ ਸੇਧ ਦੇਣ ਲਈ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਲੜ ਲੱਗਣਾ ਸਮੇਂ ਦੀ ਵੱਡੀ ਲੋੜ
ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ)
ਸਰਬੱਤ ਦੇ ਭਲੇ ਲਈ ਧੰਨ-ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦੀ ਛੱਤਰ ਛਾਇਆ ਹੇਠ ਸ਼ੁਕਰਾਨਾ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧੂਮ-ਧਾਮ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਕੀਤੀ ਗਈ। ਇਸ ਉਪਰੰਤ ਪਾਠ ਸ੍ਰੀ ਸੁਖਮਨੀ ਸਾਹਿਬ ਆਰੰਭ ਕੀਤੇ ਗਏ। ਕੀਰਤਨ ਸ਼ੁਕਰਾਨਾ ਸਮਾਗਮ ਦੌਰਾਨ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਗੁਰੂ ਨਾਲ ਸਾਂਝੀ ਪਾਈ ਅਤੇ ਗੁਰਬਾਣੀ ਰਾਹੀਂ ਆਪਣੇ ਆਪ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਲੜ ਲੱਗ ਕੇਂ ਪ੍ਰਮਾਤਮਾ ਨਾਲ ਜੋੜਿਆ।
ਇਸ ਮੌਕੇ ਸੰਗਤਾਂ ਲਈ ਦੇਰ ਰਾਤ ਤੱਕ ਚਾਹ, ਦੁੱਧ ਦਾ ਲੰਗਰ ਛਕਿਆ ਅਤੇ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਨੂੰ ਸ਼ਾਨਾਮੱਤੀ ਬਣਾਉਣ ਲਈ ਪ੍ਰਬੰਧਕਾਂ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਖੂਨਦਾਨੀਆਂ ਨੇ ਵੀ ਵੱਧ ਚੜ੍ਹ ਕੇ ਭਾਗ ਲਿਆ। ਮਾਹਿਰ ਡਾਕਟਰਾਂ ਦੀ ਟੀਮ ਨੇ ਜਿਥੇ ਆਪਣੀ ਡਿਊਟੀ ਨੂੰ ਬਾਖੂਬੀ ਨਿਭਾਇਆ, ਉਥੇ ਗੁਰੂ ਸ਼ਬਦ ਨਾਲ ਵੀ ਸਾਂਝ ਪਾਈ।
ਸਮਾਗਮ ਨੂੰ ਵਿਸ਼ੇਸ਼ ਬਣਾਉਂਦਿਆਂ ਵੱਖ-ਵੱਖ ਰਾਗੀ ਜਥਿਆਂ ਜਿਨਾਂ ‘ਚ ਬੀਬਾ ਹਰਲੀਨ ਕੌਰ, ਭਾਈ ਵਿਸ਼ਵਦੀਪ ਸਿੰਘ ਪਟਿਆਲਾ ਵਾਲੇ, ਭਾਈ ਸੁਮਿਤ ਸਿੰਘ ਪਟਿਆਲਾ ਵਾਲੇ, ਭਾਈ ਭੁਪਿੰਦਰ ਸਿੰਘ ਗੁਰੂ ਕਾਂਸ਼ੀ ਵਾਲੇ, ਬਾਬਾ ਕਰਮਵੀਰ ਸਿੰਘ ਗੁ. ਬਾਬਾ ਸ੍ਰੀ ਚੰਦ, ਭਾਈ ਬਲਦੇਵ ਸਿੰਘ ਬੁਲੰਦਪੁਰੀ ਲੁਧਿਆਣਾ ਵਾਲੇ, ਭਾਈ ਗੁਰਪ੍ਰੀਤ ਸਿੰਘ ਸ਼ਿਮਲਾ ਵਾਲੇ, ਭਾਈ ਅਮਨਦੀਪ ਸਿੰਘ ਬੀਬੀ ਕੌਲਾ ਸਾਹਿਬ ਅੰਮ੍ਰਿਤਸਰ ਵਾਲੇ ਸੰਗਤਾਂ ਨੂੰ ਕੀਰਤਨ ਗੁਰਬਾਣੀ ਨਾਲ ਨਿਹਾਲ ਕੀਤਾ। ਕੀਰਤਨ ਰਾਗੀ ਜਥਿਆਂ ਨੇ ਗੁਰਬਾਣੀ ਨਾਲ ਸੰਗਤਾਂ ਨੂੰ Îਇਸੇ ਤਰ੍ਹਾਂ ਬੰਨ ਕੇ ਰੱਖਿਆ ਕਿ ਦੇਰ ਰਾਤ ਤੱਕ ਸੰਗਤ ਸਮਾਗਮ ਦੇ ਅਖੀਰ ਤੱਕ ਮੌਜੂਦ ਰਹੀ।
ਇਸ ਦੌਰਾਨ ਹੈਡ ਗ੍ਰੰਥੀ ਗੁਰਦੁਆਰਾ ਦੁਖਨਿਵਾਰਨ ਸਾਹਿਬ ਤੋਂ ਭਾਈ ਪ੍ਰਣਾਮ ਸਿੰਘ ਹੋਰਾਂ ਨੇ ਸਾਰਿਆਂ ਨੂੰ ਗੁਰਬਾਣੀ ਨਾਲ ਜੋੜਿਆਂ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਲਈ ਪ੍ਰੇਰਿਆ। ਉਨ੍ਹਾਂ ਆਪਣੇ ਸੰਦੇਸ਼ ‘ਚ ਇਹੋ ਪ੍ਰੇਰਨਾ ਦਿੱਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡੇ ਸਾਰਿਆਂ ਦੇ ਮਾਰਗ ਦਰਸ਼ਕ ਹਨ, ਜਿਨਾਂ ਰਾਹੀਂ ਸੇਧ ਲੈ ਕੇ ਆਪਣੇ ਜੀਵਨ ਨੂੰ ਸਫਲਾ ਬਣਾਇਆ ਜਾ ਸਕਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਅੱਜ ਮਨੁੱਖ ਨੂੰ ਹੰਕਾਰ, ਲੋਭ, ਲਾਲਚ ਦਾ ਤਿਆਗ ਕਰਨਾ ਚਾਹੀਦਾ ਅਤੇ ਚੰਗੀ ਸੋਚ, ਚੰਗੇ ਵਿਚਾਰਾਂ ਦੇ ਧਾਰਨੀ ਬਣਨ ਨਾਲ ਹੀ ਅਸੀਂ ਹਰ ਕੰਮ ਕਰਨ ‘ਚ ਸਹਾਈ ਹੋ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਨਾਲ ਸਾਂਝ ਪਾਉਣੀ ਚਾਹੀਦੀ ਤਾਂ ਜੋ ਅਸੀਂ ਹਰ ਬੰਧਨ ਤੋਂ ਮੁਕਤ ਹੋ ਸਕੀਏ।
ਸਮਾਗਮ ਦੌਰਾਨ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ‘ਚ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋਂ, ਸੁਰਜੀਤ ਸਿੰਘ ਅਬਲੋਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬਾਨ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਵੱਲੋਂ ਉਨ੍ਹਾਂ ਦੇ ਸਪੁੱਤਰ ਸ਼ਮਸ਼ੇਰ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਭਗਵਾਨ ਦਾਸ ਜੁਨੇਜਾ, ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ, ਮੇਅਰ ਅਮਰਿੰਦਰ ਬਾਜਾਜ, ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਵਿਸ਼ਨੂੰ ਸ਼ਰਮਾ ਖਾਲਸਾ ਕਾਲਜ ਦੇ ਆਨਰੇਰੀ ਸਕੱਤਰ ਇੰਦਰ ਮੋਹਨ ਸਿੰਘ ਬਜਾਜ, ਅਕਾਲੀ ਜਥਾ ਪਟਿਆਲਾ ਸ਼ਹਿਰੀ ਸ. ਸੁਰਜੀਤ ਸਿੰਘ ਕੋਹਲੀ, ਮਾਰਕੀਟ ਕਮੇਟੀ ਦੇ ਚੇਅਰਮੈਨ ਨਰਦੇਵ ਸਿੰਘ ਆਕੜੀ, ਭਾਜਪਾ ਪ੍ਰਧਾਨ ਐਸ.ਕੇ. ਦੇਵ, ਯੁਵਾ ਪ੍ਰਧਾਨ ਵਰੁਣ ਜਿੰਦਲ ਤੋਂ ਇਲਾਵਾ ਹੋਰ ਪ੍ਰਮੁੱਖ ਸਖ਼ਸੀਅਤਾਂ ਨੇ ਭਰਵੀਂ ਹਾਜ਼ਰੀ ਲਗਵਾਈ ਗਈ, ਜਿਨਾਂ ਦਾ ਹਰਮਿੰਦਰ ਸਿੰਘ ਹੈਪੀ ਅਤੇ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਵੱਲੋਂ ਸਨਮਾਨ ਚਿੰਨ ਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।
ਸ਼ੁਕਰਾਨਾ ਸਮਾਗਮ ਦੇ ਅਖੀਰ ‘ਚ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਨੇ ਸ਼ੁਕਰਾਨਾ ਸਮਾਗਮ ‘ਚ ਪੁੱਜੀਆਂ ਸੰਗਤਾਂ ਦਾ ਕੋਟਿਨ ਕੋਟਿ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਆਪਣੀ ਬਖਸ਼ਿਸ਼ ਬਣਾਈ ਰੱਖੇ ਅਤੇ ਗੁਰੂ ਨਾਲ ਸਾਂਝ ਪਾਉਣ ਲਈ ਅਜਿਹੇ ਧਾਰਮਿਕ ਤੇ ਸ਼ੁਕਰਾਨਾ ਸਮਾਗਮਾਂ ‘ਚ ਹਿੱਸਾ ਲੈ ਕੇ ਸੰਗਤਾਂ ਆਪਣੀ ਜੀਵਨ ਨੂੰ ਸਫਲਾ ਬਣਾਉਂਦੀਆਂ ਰਹਿਣ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ‘ਚ ਪੁੱਜੀਆਂ ਨੇ ਸੰਗਤਾਂ ਨੇ ਜਿਥੇ ਗੁਰੂ ਨਾਲ ਸਾਂਝ ਪਾਈ ਹੈ, ਉਥੇ ਕੀਰਤਨ ਸ਼ੁਕਰਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ ਹੈ।
ਸਮਾਗਮ ਨੂੰ ਸਫਲ ਬਣਾਉਣ ਲਈ ਹਰਮਿੰਦਰ ਸਿੰਘ ਹੈਪੀ, ਮਨਦੀਪ ਸਿੰਘ ਰਾਜਾ, ਅੰਮ੍ਰਿਤਪਾਲ ਸਿੰਘ ਪਾਲੀ, ਅਮਨਦੀਪ ਸਿੰਘ ਚਿੰਟੂ, ਰਾਜਿੰਦਰ ਸਿੰਘ ਟੋਨੀ, ਰਵਿੰਦਰਪਾਲ ਸਿੰਘ ਭੂਪੀ, ਪਰਮਜੀਤ ਸਿੰਘ ਪੰਮਾ, ਰਣਜੀਤ ਸਿੰਘ, ਸਨੌਵੀ ਤੋਂ ਇਲਾਵਾ ਗੁਰੂ ਨਾਲ ਸਾਂਝ ਪਾਉਣ ਵਾਲਿਆਂ ਨੇ ਕੋਈ ਕਸਰ ਨਹੀਂ ਛੱਡੀ।

Leave a Reply

Your email address will not be published. Required fields are marked *