ਪੰਜਾਬ

ਐਮ ਜੇ ਅਕਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ

ਅੰਮ੍ਰਿਤਸਰ 29 ਨਵੰਬਰ (ਮਧੂਸਾਰ ਬਿਊਰੋ)
ਰਾਜ ਦੇ ਬਾਹਰੀ ਮਾਮਲਿਆਂ ਬਾਰੇ ਮੰਤਰੀ ਤੇ ਮੈਂਬਰ ਪਾਰਲੀਮੈਂਟ ਰਾਜ ਸਭਾ ਐਮ ਜੇ ਅਕਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਉਨ੍ਹਾਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦਾ ਆਨੰਦ ਮਾਣਿਆ। ਉਨ੍ਹਾਂ ਪ੍ਰੀਕਰਮਾ ਕਰਦੇ ਸਮੇਂ ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰੀਕਰਮਾ ਵਿੱਚ ਸਥਿਤ ਇਤਿਹਾਸਕ ਅਸਥਾਨਾਂ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ।

ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਐਮ ਜੇ ਅਕਬਰ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਬਖਸ਼ੀ ਰਾਮ ਅਰੋੜਾ ਮੇਅਰ ਸ੍ਰੀ ਅੰਮ੍ਰਿਤਸਰ ਵੀ ਹਾਜ਼ਰ ਸਨ। ਸੂਚਨਾ ਕੇਂਦਰ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗੇ ਸਮਝਦੇ ਹਨ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸਭ ਧਰਮਾਂ ਦੇ ਲੋਕ ਬੜੀ ਸ਼ਰਧਾ ਭਾਵਨਾ ਨਾਲ ਆਉਂਦੇ ਹਨ ਤੇ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਕਰਦੇ ਹਨ।

Leave a Reply

Your email address will not be published. Required fields are marked *