ਪਟਿਆਲਾ

ਪੰਜਾਬ ਦੀ ਨੌਜਵਾਨੀ ਨੂੰ ਨਸ਼ੇੜੀ ਕਹਿਣ ਵਾਲੀ ਕਾਂਗਰਸ ਨੂੰ ਨੌਜਵਾਨ ਵਿਧਾਨ ਸਭਾ ਚੋਣਾ ਵਿੱਚ ਸਿਖਾਉਣਗੇ ਸਬਕ: ਗਰੋਵਰ

ਪਟਿਆਲਾ 2 ਦਸੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਯੂਥ ਅਕਾਲੀ ਦਲ ਦੇ ਜ਼ਿਲਾ ਪਟਿਆਲਾ ਕੋਆਰਟਡੀਨੇਟਰ ਸ੍ਰ. ਸਤਿੰਦਰ ਸਿੰਘ ਸ਼ੱਕੂ ਗਰੋਵਰ ਦਾ ਗੁਰੂ ਨਾਨਕ ਨਗਰ ਪਟਿਆਲਾ ਵਿਖੇ ਹੋਏ ਸਨਮਾਨ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਸ਼ੱਕੂ ਗਰੋਵਰ ਨੇ ਕਿਹਾ ਕਿ ਜਿੱਥੇ ਇਕ ਪਾਸੇ ਕਾਂਗਰਸ ਦੇ ਜਨਰਲ ਸੱਕਤਰ ਸ਼੍ਰੀ ਰਾਹੁਲ ਗਾਂਧੀ ਵਲੋਂ ਪੰਜਾਬ ਵਿੱਚ ਆ ਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ੇੜੀ ਕਿਹਾ ਜਾਂਦਾ ਰਿਹਾ ਹੈ ਅਤੇ ਅੱਜ ਉਹੀ ਕੇਂਦਰੀ ਕਾਂਗਰਸ ਆਗੂ ਦੇ ਇਸ਼ਾਰੇ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਚੋਣਾ ਨਜ਼ਦੀਕ ਆਉਂਦਿਆਂ ਵੇਖ ਪੰਜਾਬ ਵਿੱਚ ਯੂਥ ਕਾਰਡ ਖੇਡਦਿਆ ਪੰਜਾਬ ਵਿੱਚ ਜੇਕਰ ਕਾਂਗਰਸ ਸਰਕਾਰ ਬਣਦੀ ਹੈ ਤਾਂ ਨੌਜਵਾਨਾ ਨੂੰ ਸਮਾਰਟ ਫੋਨ ਦੇਣ ਦੇ ਐਲਾਨ ਨੂੰ ਯੂਥ ਆਗੂ ਸਤਿੰਦਰ ਗਰੋਵਰ ਨੇ ਇਕ ਸਿਆਸੀ ਸਟੰਟ ਤੇ ਮਹਿਜ ਡਰਾਮਾ ਕਰਾਰ ਦਿੱਤਾ ਹੈ।
ਯੂਥ ਆਗੂ ਸ੍ਰ. ਗਰੋਵਰ ਨੇ ਕਿਹਾ ਕਿ ਅੱਜ ਪੰਜਾਬ ਦੇ ਨੋਜਵਾਨਾ ਦਾ ਝਕਾਅ ਕਾਂਗਰਸ ਪਾਰਟੀ ਵੱਲ ਬਿਲਕੁਲ ਵੀ ਨਹੀਂ ਰਿਹਾ, ਜਿਸ ਤੋਂ ਚਿੰਤਤ ਕੈ: ਅਮਰਿੰਦਰ ਸਿੰਘ ਵਲੌਂ ਨੌਜਵਾਨ ਵਰਗ ਨੂੰ ਲੁਭਾਉਣ ਲਈ ਸਮਾਰਟ ਫੋਨ ਦੇਣ ਦਾ ਚੋਣ ਵਾਅਦਾ ਕੀਤਾ ਗਿਆ ਹੈ। ਯੂਥ ਆਗੂ ਗਰੋਵਰ ਨੇ ਕਿਹਾ ਕਿ ਸਿਰਫ ਮੁੱਠੀ ਭਰ ਯੂਥ ਕਾਂਗਰਸੀ ਵਰਕਰਾਂ ਵਲੋਂ ਹੀ ਸਮਾਰਟ ਫੋਨ ਪ੍ਰਾਪਤ ਕਰਨ ਲਈ ਰਜਿਸਟਰੇਸ਼ਨ ਕਾਰਵਾਈ ਗਈ ਹੈ ਤੇ ਬਾਕੀ ਪੰਜਾਬ ਦੇ ਵੱਡੀ ਗਿਣਤੀ ਨੌਜਵਾਨਾ ਨੇ ਇਸ ਯੋਜਨਾ ਨੂੰ ਬੁਰੀ ਤਰਾਂ ਨਕਾਰਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਮਾਰਟ ਫੋਨਾ ਰਾਹੀਂ ਪੰਜਾਬ ਦੇ ਨੌਜਵਾਨਾ ਨੂੰ ਲੁਭਾਉਣ ਦੀ ਕੋਸ਼ਿਸ਼ ਨੇ ਕਾਂਗਰਸ ਦੀ ਨੈਤਿਕ ਹਾਰ ਕਬੂਲ ਲਈ ਹੈ। ਯੂਥ ਆਗੂ ਗਰੋਵਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਚੰਗੀ ਤਰਾਂ ਜਾਣਦੇ ਹਨ ਕਿ ਅੱਜ ਪੂਰਾ ਦੇਸ਼ ਕਾਂਗਰਸ ਮੁਕਤ ਹੋ ਚੁੱਕਿਆ ਹੈ ਅਤੇ ਪੰਜਾਬ ਵਿੱਚ ਵੀ ਕਾਂਗਰਸ ਦੀ ਸਰਕਾਰ ਕਿਸੇ ਕੀਮਤ ਤੇ ਨਹੀਂ ਬਣਨ ਵਾਲੀ ਹੈ ਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ੇੜੀ ਕਹਿਣ ਵਾਲੀ ਕਾਂਗਰਸ ਨੂੰ ਨੌਜਵਾਨ ਵਰਗ ਵਿਧਾਨ ਸਭਾ ਚੋਣਾ ਵਿੱਚ ਸਬਕ ਸਿਖਾਉਣ ਲਈ ਉਤਾਵਲਾ ਹੈ। ਉਹਨਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਮੋਕਾਪ੍ਰਸਤ ਪਾਰਟੀਆਂ ਹਨ। ਇਹ ਪੰਜਾਬ ਦੀ ਸੱਤਾ ਉੱਤੇ ਕਾਬਜ ਹੋਣ ਲਈ ਹਰੇਕ ਵਰਗ ਨਾਲ ਕਈ ਝੂਠੇ ਵਾਅਦੇ ਕਰ ਰਹੀਆਂ ਹਨ। ਯੂਥ ਆਗੂ ਗਰੋਵਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾ ਦਾ ਭਵਿੱਖ ਸਿਰਫ ਤੇ ਸਿਰਫ ਅਕਾਲੀ-ਭਾਜਪਾ ਸਰਕਾਰ ਦੇ ਹੱਥਾਂ ਵਿੱਚ ਹੀ ਸੁਰੱਖੀਅਤ ਹੈ ਅਤੇ ਅੱਜ ਅਕਾਲੀ-ਭਾਜਪਾ ਸਰਕਾਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਅਦਾਰਿਆਂ ਵਿੱਚ ਨੌਕਰੀਆਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਪਿਛਲੇ 9 ਸਾਲ ਦੇ ਕਾਰਜਕਾਲ ਦੌਰਾਨ ਅਕਾਲੀ-ਭਾਜਪਾ ਸਰਕਾਰ ਵਲੋਂ ਲੱਖਾਂ ਹੀ ਨੌਜਵਾਨਾ ਨੂੰ ਮੈਰਿਟ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਯੂਥ ਆਗੂ ਗਰੋਵਰ ਨੇ ਕਿਹਾ ਕਿ ਸ੍ਰ. ਸੁਖਬੀਰ ਸਿੰਘ ਬਾਦਲ ਦੀ ਸੋਚ ਸਦਕਾ ਪੰਜਾਬ ਵਿੱਚ ਦੇਸ਼ ਤੇ ਵਿਦੇਸ਼ ਦੀਆਂ ਨਾਮੀ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰ ਰਹੀਆਂ ਹਨ, ਜਿਸ ਨਾਲ ਪੰਜਾਬ ਦੇ ਹਰੇਕ ਬੇਰੋਜਗਾਰ ਨੌਜਵਾਨ ਨੂੰ ਰੋਜ਼ਗਾਰ ਮੁੱਹਈਆ ਹੋਵੇਗਾ। ਇਸ ਦੌਰਾਨ ਯੂਥ ਅਕਾਲੀ ਦਲ ਪਟਿਆਲਾ ਸ਼ਹਿਰ ਦੇ ਜਨਰਲ ਸੱਕਤਰ ਸ੍ਰ. ਗੁਰਜੀਤ ਸਿੰਘ ਛਾਬੜਾ ਤੇ ਉਹਨਾਂ ਦੇ ਸਾਥੀਆਂ ਵਲੋਂ ਯੂਥ ਆਗੂ ਸਤਿੰਦਰ ਸਿੰਘ ਸ਼ੱਕੂ ਗਰੋਵਰ ਤੇ ਅਕਾਲੀ ਨੇਤਾ ਸ੍ਰ. ਰਵਿੰਦਰ ਸਿੰਘ ਵਿੰਦਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਬਲਜੀਤ ਸਿੰਘ, ਕਮਲਦੀਪ ਸਿੰਘ, ਜਸਪਿੰਦਰ ਸਿੰਘ, ਸਤਿੰਦਰ ਸਿੰਘ, ਬਲਵਿੰਦਰ ਸਿੰਘ, ਤੇਜਿੰਦਰ ਸਿੰਘ, ਵਿਸ਼ਾਲ ਸ਼ਰਮਾ, ਮਨਪ੍ਰੀਤ ਸਿੰਘ, ਭਲਿੰਦਰ ਸਿੰਘ, ਜਸਬੀਰ ਸਿੰਘ, ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਅਣਗਿਣਤ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *