ਮੁੱਖ ਮੰਤਰੀ ਨੇ ਪੰਜਾਬ ਪੈਂਸ਼ਨਰਜ ਭਲਾਈ ਬੋਰਡ ਦੇ ਗਠਨ ਨੂੰ ਦਿੱਤੀ ਪ੍ਰਵਾਨਗੀ
ਜਹਾਂਗੀਰ ਅਤੇ ਦਿਆਲ ਨੂੰ ਬੋਰਡ ਦਾ ਚੇਅਰਮੈਨ ਅਤੇ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤਾ
ਚੰਡੀਗੜ੍ਹ, 3 ਦਸੰਬਰ (ਮਧੂਸਾਰ ਬਿਊਰੋ)
ਸੂਬੇ ਵਿਚ ਸਰਕਾਰੀ ਪੈਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ ਸਿੰਘ ਬਾਦਲ ਨੇ ਅੱਜ ਪੰਜਾਬ ਪੈਂਸ਼ਨਰਜ ਵੇਲਫੇਅਰ ਬੋਰਡ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ।
ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਅੱਜ ਇਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਸ. ਬਾਦਲ ਨੇ ਅੱਜ ਸਵੇਰੇ ਇਸ ਸਬੰਧੀ ਫਾਇਲ ‘ਤੇ ਸਹੀ ਪਾ ਦਿੱਤੀ ਹੈ। ਬੁਲਾਰੇ ਨੇ ਅੱਗੇ ਦਸਿਆ ਕਿ ਚੇਅਰਮੈਨ ਤੋਂ ਇਲਾਵਾ ਇਸ ਬੋਰਡ ਵਿਚ 10 ਗੈਰ-ਸਰਕਾਰੀ ਮੈਂਬਰ ਹੋਣਗੇ ਅਤੇ ਇਨ੍ਹਾਂ ਮੈਂਬਰਾਂ ਵਿਚੋਂ ਸੀਨੀਅਰ ਵਾਇਸ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਨਿਯੁਕਤੀ ਕੀਤੀ ਜਾਵੇਗੀ।
ਇਸੇ ਦੌਰਾਨ ਮੁੱਖ ਮੰਤਰੀ ਨੇ ਗਠਿਤ ਕੀਤੇ ਨਵੇਂ ਬੋਰਡ ਵਿਚ ਸ੍ਰੀ ਨੱਛਤਰ ਸਿੰਘ ਜਹਾਂਗੀਰ ਅਤੇ ਸ੍ਰੀ ਦਵਿੰਦਰ ਸਿੰਘ ਦਿਆਲ ਨੂੰ ਕ੍ਰਮਵਾਰ ਚੇਅਰਮੈਨ ਅਤੇ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧੀ ਰਸਮੀ ਹੁਕਮ ਜਲਦੀ ਹੀ ਜਾਰੀ ਕੀਤੇ ਜਾਣਗੇ।

