ਮੁੱਖ ਮੰਤਰੀ ਵਲੋਂ ਭਾਗੀਰਥ ਸਿੰਘ ਲੋਪੋਂ ਉਪ ਮੁੱਖ ਮੰਤਰੀ ਦੇ ਓ ਐਸ ਡੀ ਵਜੋਂ ਨਿਯੁਕਤ
ਚੰਡੀਗੜ੍ਹ, 3 ਦਸੰਬਰ (ਮਧੂਸਾਰ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ ਸਿੰਘ ਬਾਦਲ ਨੇ ਅੱਜ ਸ੍ਰੀ ਭਾਗੀਰਥ ਸਿੰਘ ਲੋਪੋਂ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਵਿਸ਼ੇਸ਼ ਕਾਰਜ ਅਫਸਰ (ਓਐਸਡੀ) ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ।
ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਅੱਜ ਇਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਸ. ਬਾਦਲ ਨੇ ਅੱਜ ਸਵੇਰੇ ਇਸ ਸਬੰਧੀ ਫਾਇਲ ‘ਤੇ ਸਹੀ ਪਾ ਦਿੱਤੀ ਹੈ ਅਤੇ ਇਸ ਸਬੰਧੀ ਰਸਮੀ ਹੁਕਮ ਜਲਦੀ ਹੀ ਜਾਰੀ ਕੀਤੇ ਜਾਣਗੇ।

