ਪਟਿਆਲਾ

30 ਸਾਲ ਤੋਂ ਵੱਧ ਉਮਰ ਵਾਲਿਆਂ ਦਾ ਇਲਾਜ਼ ਮੁਫਤ

ਪਟਿਆਲਾ 5 ਦਸੰਬਰ, (ਮਧੂਸਾਰ ਬਿਊਰੋ)
ਪੰਜਾਬ ਦੇ ਸਾਰੇ ਕਮਿਊਨਿਟੀ ਹੈਲਥ ਸੈਂਟਰਾਂ ਤੇ ਸਿਹਤ ਵਿਭਾਗ ਵੱਲੋਂ 30 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਮੁਫ਼ਤ ਸਲਾਨਾਂ ਸਿਹਤ ਜਾਂਚ ਦੀ ਸਹੂਲਤ ਦਿੱਤੀ ਜਾ ਰਹੀ ਹੈ।ਜਿਸ ਵਿੱਚ ਅਨੀਮੀਆ, ਹਾਈਪਰਟੈਂਸ਼ਨ, ਸ਼ੁਗਰ,ਬਲੱਡ ਯੂਰੀਆ,ਚਿੱਟਾ ਮੋਤੀਆ, ਕੈਂਸਰ, ਗੁਰਦੇ ਤੇ ਜਿਗਰ ਦੀਆਂ ਬਿਮਾਰੀਆਂ ਦੀ ਸਕਰੀਨਿੰਗ ਬਿੱਲਕੁੱਲ ਮੁਫ਼ਤ ਕੀਤੀ ਜਾਵੇਗੀ। ਇਹ ਜਾਂਚ ਹਫਤੇ ਦੇ ਹਰ ਸ਼ਨੀਵਾਰ ਵਾਲੇ ਦਿਨ ਕੀਤੀ ਜਾਵੇਗੀ ਅਤੇ ਇਸ ਦੀ ਸ਼ੁਰੂਆਤ 10 ਦਸੰਬਰ ਤੋਂ ਕੀਤੀ ਜਾਵੇਗੀ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਸੁਬੋਧ ਗੁਪਤਾ ਨੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਾਰੇ 9 ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ 30 ਸਾਲ ਤੋਂ ਵੱਧ ਵਿਅਕਤੀਆਂ ਦਾ ਪ੍ਰੀਵੈਂਟਿਵ ਹੈਲਥ ਚੈੱਕਅੱਪ ਕੀਤਾ ਜਾਵੇਗਾ।ਇਸ ਲਈ ਇੱਕ ਸਲਾਨਾਂ ਮੁਫ਼ਤ ਸਿਹਤ ਜਾਂਚ ਕਾਰਡ ਭਰਿਆ ਜਾਵੇਗਾ ਅਤੇ ਮਰੀਜਾਂ ਨੂੰ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਲੋਕਾਂ ਨੂੰ ਪੋਸ਼ਟਿਕ ਖਾਣਾ ਖਾਣ ਅਤੇ ਕਸਰਤ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਨਾਲ ਬਿਮਾਰੀਆਂ ਤੇ ਕਾਬੂ ਪਾਉਣ ਵਿੱਚ ਬਹੁਤ ਮੱਦਦ ਮਿਲੇਗੀ ਅਤੇ ਸਮੇਂ ਸਿਰ ਬਿਮਾਰੀਆਂ ਦੀ ਪਣਾਣ ਕਰਕੇ ਉਨ੍ਹਾਂ ਦਾ ਇਲਾਜ਼ ਕੀਤਾ ਜਾ ਸਕੇਗਾ। ਇਸ ਮੌਕੇ ਡਾ. ਹਰੀਸ਼ ਮਲਹੋਤਰਾ ਸਹਾਇਕ ਸਿਵਲ ਸਰਜਨ, ਡਾ. ਸੁਰਿੰਦਰਪਾਲ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਸੁਧਾ ਗਰੋਵਾਰ ਜਿਲ੍ਹਾ ਟੀਕਾਕਰਣ ਅਫਸਰ, ਡਾ. ਮਲਕੀਤ ਸਿੰਘ ਸਹਾਇਕ ਸਿਹਤ ਅਫਸਰ, ਕ੍ਰਿਸ਼ਨ ਕੁਮਾਰ ਜਿਲ੍ਹਾ ਮਾਸ ਮੀਡੀਆ ਅਫਸਰ, ਅਮਰਜੀਤ ਸਿੰਘ ਜਿਲ੍ਹਾ ਬੀ.ਸੀ.ਸੀ. ਫੈਸਲੀਟੇਟਰ ਸਮੇਤ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।

Leave a Reply

Your email address will not be published. Required fields are marked *