ਪੰਜਾਬਪਟਿਆਲਾ

ਸ਼ਿਵ ਸੈਨਾ ਬਾਲ ਠਾਕਰੇ ਨੇ ਪਟਿਆਲਾ ਦਿਹਾਤੀ ਤੋਂ ਸ਼ੰਕਰ ਭਾਰਦਵਾਜ ਨੂੰ ਉਮੀਦਵਾਰ ਬਣਾਇਆ : ਸਿੰਗਲਾ

ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਉਪ ਪ੍ਰਧਾਨ ਹਰੀਸ਼ ਸਿੰਗਲਾ ਨੇ ਵਿਧਾਨ ਸਭਾ ਚੋਣਾਂ ‘ਚ ਪਟਿਆਲਾ ਦਿਹਾਤੀ ਤੋਂ ਗੋਤਾਖੋਰ ਟੀਮ ਦੇ ਪ੍ਰਧਾਨ ਅਤੇ ਸਮਾਜ ਸੇਵਕ ਸ਼ੰਕਰ ਭਾਰਦਵਾਜ ਨੂੰ ਪਟਿਆਲਾ ਦਿਹਾਤੀ ਹਲਕੇ ਤੋਂ ਸ਼ਿਵ ਸੈਨਾ ਬਾਲ ਠਾਕਰੇ ਦਾ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਮੌਕੇ ਹਰੀਸ਼ ਸਿੰਗਲਾ ਨੇ ਕਿਹਾ ਕਿ ਪੰਜਾਬ ਕਾਂਗਰਸ ਅਤੇ ਅਕਾਲੀ ਦਲ ਨੇ ਹਮੇਸ਼ਾ ਹੀ ਹਿੰਦੂ ਸਮਾਜ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ਨੂੰ ਲਾਭ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਇਕ ਹੀ ਥਾਲੀ ਦੇ ਚੱਟੇ ਬੱਟੇ ਹਨ। ਉਨ੍ਹਾਂ ਕਿਹਾ ਕਿ ਹਮੇਸ਼ਾ ਹੀ ਸ਼ਿਵ ਸੈਨਾ ਬਾਲ ਠਾਕਰੇ ਨੇ ਸੰਘਰਸ਼ ਕਰਕੇ ਆਪਣੀਆਂ ਮੰਗਾਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ‘ਚ ਸ਼ਿਵ ਸੈਨਾ ਬਾਠ ਠਾਕਰੇ ਵੱਲੋਂ ਪੰਜਾਬ ਵਿਚ 70-80 ਸੀਟਾਂ ‘ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਜੇ ਸ਼ਿਵ ਸੈਨਾ ਬਾਲ ਠਾਕਰੇ ਦੀ ਪੰਜਾਬ ਵਿਚ ਸਰਕਾਰ ਬਣਦੀ ਹੈ ਤਾਂ ਅੱਤਵਾਦ, ਨਸ਼ਾ, ਭ੍ਰਿਸ਼ਟਾਚਾਰ ਦਾ ਨਾਮੋ ਨਿਸ਼ਾਨ ਮਿਟਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਕਾਸ ਦਾ ਢੰਡੋਰਾ ਪਿੱਟਣ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਹਮੇਸ਼ਾ ਕੇਬਲ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਗੈਰ ਕਾਂਨੂੰਨੀ ਧੰਦਿਆਂ ਨੂੰ ਬੜਾਵਾ ਦਿੱਤਾ ਅਤੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 6 ਸੀਟਾਂ ‘ਤੇ ਸ਼ਿਵ ਸੈਨਾ ਚੋਣ ਲੜੇਗੀ ਅਤੇ ਬਾਕੀ ਉਮੀਦਵਾਰਾਂ ਦਾ ਐਲਾਨ ਅਗਲੇ ਹਫਤੇ ਕੀਤਾ ਜਾਵੇਗਾ।

Leave a Reply

Your email address will not be published. Required fields are marked *