ਪਟਿਆਲਾ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਸ਼ਵ ਮਿੱਟੀ ਦਿਵਸ ਦਾ ਆਯੋਜਨ

ਪਟਿਆਲਾ 7 ਦਸੰਬਰ (ਮਧੂਸਾਰ ਬਿਊਰੋ)
ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਮਿੱਟੀ ਦੀ ਪਰਖ਼ ਲਈ ਕਰਵਾਏ ਗਏ ਵਿਸ਼ਵ ਮਿੱਟੀ ਦਿਵਸ ਸਮਾਗਮ ਦਾ ਆਯੋਜਨ ਮਿਤੀ 5 ਦਸੰਬਰ, 2016 ਨੂੰ ਕੀਤਾ ਗਿਆ, ਜਿਸ ਵਿੱਚ ਪਟਿਆਲਾ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਕਿਸਾਨਾਂ ਨੇ ਭਾਗ ਲਿਆ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਜਸਵਿੰਦਰ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਖੇਤਾਂ ਦੀ ਮਿੱਟੀ ਦੀ ਪਰਖ਼ ਕਰਵਾ ਕੇ ਮਿੱਟੀ ਸਿਹਤ ਕਾਰਡ ਬਣਵਾਉਣ ਤਾਂ ਜ਼ੋ ਕਿ ਖਾਦਾਂ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਮਿੱਟੀ ਦੀ ਸਿਹਤ ਠੀਕ ਰੱਖ ਲਈਏ ਤਾਂ ਘੱਟ ਲਾਗਤ ਦੇ ਵਿੱਚ ਹੀ ਫਸਲਾਂ ਦਾ ਝਾੜ ਵਧੀਆ ਪ੍ਰਾਪਤ ਕਰ ਸਕਦੇ ਹਾਂ। ਉਨ੍ਹਾਂ ਨੇ ਕਿਸਾਨਾਂ ਨੂੰ ਮਿੱਟੀ ਪਰਖ਼ ਕਰਵਾਉਣ ਦੇ ਲਈ ਖੇਤ ਵਿਚੋਂ ਮਿੱਟੀ ਦਾ ਨਮੂਨਾ ਲੈਣ ਦਾ ਸਹੀ ਢੰਗ ਵੀ ਦੱਸਿਆ। ਡਾਕਟਰ ਰਚਨਾ ਸਿੰਗਲਾ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਆਏ ਹੋਏ ਕਿਸਾਨਾਂ ਨੂੰ ਬਾਗਾਂ ਲਈ ਮਿੱਟੀ ਪਰਖ਼ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਸਮਾਗਮ ਵਿੱਚ ਆਏ ਹੋਏ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਲਗਾਈਆਂ ਗਈਆਂ ਵੱਖ ਵੱਖ ਫਸਲ ਪ੍ਰਦਰਸ਼ਨੀਆਂ ਦਾ ਦੌਰਾ ਕਰਵਾਇਆ ਅਤੇ ਉਨ੍ਹਾਂ ਦੀਆਂ ਖੇਤੀ ਵਿਭਿਨੰਤਾ ਸੰਬੰਧੀ ਸ਼ੰਕਾਵਾਂ ਨੂੰ ਵੀ ਦੂਰ ਕੀਤਾ ਗਿਆ। ਇਸ ਮੌਕੇ ਤੇ ਕਿਸਾਨਾਂ ਨੂੰ ਮਿੱਟੀ ਪਰਖ਼ ਕਾਰਡ ਵੀ ਵੰਡੇ ਗਏ। ਇਸ ਸਮਾਗਮ ਵਿੱਚ ਡਾ ਪਰਮਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਡਾ ਗੁਰਉਪਦੇਸ਼ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਵੀ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

Leave a Reply

Your email address will not be published. Required fields are marked *