ਪਟਿਆਲਾ

ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦੇ ਹੋਏ ਦਸੰਬਰ ਮਹੀਨੇ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਛੁੱਟੀਆਂ ਲੈਣ ਤੇ ਸਥਾਨ ਛੱਡਣ ‘ਤੇ ਲਗਾਈ ਪਾਬੰਦੀ

ਫ਼ਤਹਿਗੜ੍ਹ ਸਾਹਿਬ, 8 ਦਸੰਬਰ (ਮਧੂਸਾਰ ਬਿਊਰੋ)
ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫ਼ਤਹਿਗੜ੍ਹ ਸਾਹਿਬ ਵਿਖੇ 25 ਦਸੰਬਰ ਤੋਂ 27 ਦਸੰਬਰ ਤੱਕ ਮਨਾਏ ਜਾਣ ਵਾਲੇ ‘ ਸ਼ਹੀਦੀ ਜੋੜ ਮੇਲ ‘ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਸੰਬਰ ਮਹੀਨੇ ਵਿੱਚ ਕੋਈ ਛੁੱਟੀ ਨਾ ਲੈਣ ਦੇ ਆਦੇਸ਼ ਦਿੱਤੇ ਹਨ।

ਉਨ੍ਹਾਂ ਇਹ ਆਦੇਸ਼ ਵੀ ਦਿੱਤੇ ਹਨ ਕਿ ਕੋਈ ਵੀ ਅਧਿਕਾਰੀ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਛੁੱਟੀਆਂ ਪ੍ਰਵਾਨ ਨਹੀਂ ਕਰੇਗਾ ਤੇ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣਾ ਹੈਡ ਕੁਆਰਟਰ ਛੱਡ ਕੇ ਨਹੀਂ ਜਾਵੇਗਾ। ਜੇਕਰ ਕਿਸੇ ਅਧਿਕਾਰੀ ਨੂੰ ਕਿਸੇ ਐਮਰਜੰਸੀ ਕਾਰਨ ਆਪਣਾ ਹੈਡ ਕੁਆਰਟਰ ਛੱਡਣਾ ਹੋਵੇ ਤਾਂ ਉਸ ਨੂੰ ਹੈਡਕੁਆਰਟਰ ਛੱਡਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਪਾਸੋਂ ਮਨਜੂਰੀ ਲੈਣੀ ਲਾਜਮੀ ਹੋਵੇਗੀ। ਉਨ੍ਹਾਂ ਇਹ ਆਦੇਸ਼ ਵੀ ਦਿੱਤੇ ਹਨ ਕਿ ਜੇਕਰ ਕਿਸੇ ਕਰਮਚਾਰੀ ਨੂੰ ਕਿਸੇ ਬਹੁਤ ਐਮਰਜੰਸੀ ਕਾਰਨ ਛੁੱਟੀ ਲੈਣੀ ਪੈਂਦੀ ਹੈ ਤਾਂ ਸਮਰੱਥ ਅਥਾਰਟੀ ਪਾਸੋਂ ਪਹਿਲਾਂ ਛੁੱਟੀ ਮਨਜੂਰ ਕਰਵਾ ਕੇ ਹੀ ਛੁੱਟੀ ਹਾਸਲ ਕਰ ਸਕੇਗਾ ਅਤੇ ਘਰੋਂ ਛੁੱਟੀ ਨਹੀਂ ਭੇਜੇਗਾ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਹਨ ਕਿ ਸ਼ਹੀਦੀ ਜੋੜ ਮੇਲ ਦੀ ਸਮਾਪਤੀ ਤੱਕ ਰੋਜਾਨਾ ਸਵੇਰੇ 9:00 ਵਜੇ ਅਤੇ ਬਾਅਦ ਦੁਪਹਿਰ 4:50 ਵਜੇ ਆਪਣੇ ਅਧੀਨ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜਰੀ ਚੈਕ ਕਰਕੇ ਰਿਪੋਰਟ ਉਨ੍ਹਾਂ ਦੇ ਦਫ਼ਤਰ ਵਿਖੇ ਭੇਜੀ ਜਾਵੇ। ਇਸ ਚੈਕਿੰਗ ਦੌਰਾਨ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਗੈਰ ਹਾਜਰ ਪਾਏ ਜਾਣਗੇ ਉਨ੍ਹਾਂ ਵਿਰੁੱਧ ਸਖਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 30 ਦਸੰਬਰ, 2016 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *