ਪਟਿਆਲਾ

ਸੰਦੀਪ ਸਿੰਘ ਰਾਜਾ ਤੁੜ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਨਿਯੁਕਤ

ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਇੰਚਾਰਜ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਤਾਰ ਕਰਦਿਆਂ ਅਕਾਲੀ ਆਗੂ ਸੰਦੀਪ ਸਿੰਘ ਰਾਜਾ ਤੁੜ ਨੂੰ ਅਕਾਲੀ ਦਲ ਦਾ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਸੰਦੀਪ ਸਿੰਘ ਰਾਜਾ ਤੁੜ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਮੈਂਬਰ ਜਨਰਲ ਕੌਂਸਲ ਪੰਜਾਬ ਦੇ ਅਹੁਦੇ ‘ਤੇ ਵੀ ਕੰਮ ਕਰ ਚੁੱਕੇ ਹਨ। ਸੰਦੀਪ ਸਿੰਘ ਰਾਜਾ ਤੁੜ ਨੇ ਅਕਾਲੀ ਦਲ ਦੇ ਵਿਸਤਾਰ ਲਈ ਦਿਨ ਰਾਤ ਕੰਮ ਕੀਤਾ ਹੈ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜਿਆ, ਜਿਸ ਦੇ ਤਹਿਤ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਅਕਾਲੀ ਦਲ ਦਾ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸੰਦੀਪ ਸਿੰਘ ਰਾਜਾ ਤੁੜ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਐਮ. ਪੀ. ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਲਈ ਦਿਨ ਰਾਤ ਕੰਮ ਕਰਨਗੇ। ਇਸ ਮੌਕੇ ਜਥੇ. ਜਰਨੈਲ ਸਿੰਘ ਅਲੀਪੁਰ ਪ੍ਰਚਾਰ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸੁਰਿੰਦਰ ਸਿੰਘ ਹਸਨਪੁਰ, ਗੁਰਮੀਤ ਸਿੰਘ ਅਲੀਪੁਰ, ਮੁਨੀਸ਼ ਵਸ਼ਿਸ਼ਟ, ਬਲਵਿੰਦਰ ਸਿੰਘ ਤੁੜ, ਸ਼ੇਰ ਸਿੰਘ ਤੁੜ, ਅੰਗਰੇਜ ਸਿੰਘ ਘੜਾਮ, ਸੁਖਵਿੰਦਰ ਸਿੰਘ ਪਠਾਨਮਾਜਰਾ, ਹਰਵਿੰਦਰ ਸਿੰਘ ਹੈਰੀ ਅਲੀਪੁਰੀਆ ਮੀਤ ਪ੍ਰਧਾਨ ਮਾਲਵਾ ਜ਼ੋਨ-2 ਯੂਥ ਅਕਾਲੀ ਦਲ, ਗੁਰਮੇਲ ਸਿੰਘ ਅਲੀਪੁਰ, ਗੁਰਪ੍ਰੀਤ ਸਿੰਘ ਸਰਪੰਚ ਕਰਹੇੜੀ, ਗੁਰਦੇਵ ਸਿੰਘ ਸਰਪੰਚ ਮਕਬੂਲਪੁਰ ਭੈਣੀ, ਰਾਜਪਾਲ ਸਿੰਘ ਬੇਦੀ ਸਾਦਕਪੁਰ ਵੀਰਾਂ, ਹਰਪਾਲ ਅਲੀਪੁਰ, ਜਿੰਦਰ ਸਿੰਘ ਦੌਣਕਲਾਂ, ਦੀਦਾਰ ਸਿੰਘ ਦਾਰੀ ਰੀਠਖੇੜੀ ਸਰਪੰਚ, ਤੇਜੀ ਸੈਫਦੀਪੁਰ, ਭਗਵੰਤ ਸਿੰਘ ਸਰਪੰਚ ਬਹਿਲ ਆਦਿ ਤੋਂ ਇਲਾਵਾ ਹੋਰ ਕਈ ਅਕਾਲੀ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੇਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *