ਆਪ ਨੂੰ ਝਟਕਾ : ਯਾਮਿਨੀ ਗੋਮਰ ਨੇ ਪਾਰਟੀ ਤੋਂ ਦਿੱਤਾ ਅਸਤੀਫਾ
ਆਪ ਦਲਿੱਤ ਵਿਰੋਧੀ ਅਤੇ ਪੰਜਾਬ ਵਿਰੋਧੀ ਠੱਗਾਂ ਦੀ ਪਾਰਟੀ : ਗੋਮਰ
ਜਲੰਧਰ (ਮਧੂਸਾਰ ਬਿਊਰੋ)
ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਿਆ ਹੈ। ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਮੈਂਬਰ ਯਾਮਿਨੀ ਗੋਮਰ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।
ਗੱਲਬਾਤ ਕਰਦਿਆਂ ਯਾਮਿਨੀ ਗੋਮਰ ਨੇ ਆਪ ਆਦਮੀ ਪਾਰਟੀ ਨੂੰ ਦਲਿਤ ਵਿਰੋਧੀ ਅਤੇ ਪੰਜਾਬ ਵਿਰੋਧੀ ਠੱਗਾਂ ਦੀ ਪਾਰਟੀ ਕਹਿ ਕੇ ਭੰਡਿਆ। ਪਾਰਟੀ ਵਿਚ ਮੁੱਖ ਦਲਿਤ ਚਿਹਰਾ ਹੋਣ ਨਾਤੇ ਗੋਮਰ ਨੂੰ ਉਮੀਦ ਸੀ ਕਿ ਉਸ ਨੂੰ ਸ਼ਾਮ ਚੁਰਾਸੀ (ਰਿਜ਼ਰਵ) ਵਿਧਾਨ ਸਭਾ ਖੇਤਰ ਤੋਂ ਟਿਕਟ ਦਿੱਤੀ ਜਾਵੇਗੀ, ਪਰ ਅਜਿਹਾ ਨਹੀਂ ਹੋਇਆ।
ਪ੍ਰੈੱਸ ਕਾਨਫਰੰਸ ਦੌਰਾਨ ਗੋਮਰ ਬੇਹੱਦ ਭਾਵੁਕ ਨਜ਼ਰ ਆਈ। ਉਸ ਨੇ ਕਿਹਾ ਕਿ ਉਸ ਨੇ ਪਾਰਟੀ ਦੀ ਦਿਲੋਂ ਸੇਵਾ ਕੀਤੀ ਪਰ ਪਾਰਟੀ ਨੇ ਉਹਨਾਂ ਦੀ ਕਦਰ ਨਹੀਂ ਪਾਈ। ਉਸ ਨੇ ਆਪ ਨੇਤਾ ਦੁਰਗੇਸ਼ ਪਾਠਕ ਅਤੇ ਪੰਜਾਬ ਇੰਚਾਰਜ ਸੰਜੇ ਸਿੰਘ ‘ਤੇ ਵੀ ਗੰਭੀਰ ਦੋਸ਼ ਲਾਏ। ਉਹਨਾਂ ਕਿਹਾ ਕਿ ਇਹ ਦੋਵੇਂ ਨੇਤਾ ਬੇਹੱਦ ਚਲਾਕ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਣੇ ਹੋਰ ਪਾਰਟੀਆਂ ਸੱਤਾ ‘ਚ ਆਉਣ ਤੋਂ ਬਾਅਦ ਲੁੱਟਦੀਆਂ ਹਨ ਪਰ ਆਮ ਆਦਮੀ ਪਾਰਟੀ ਨੇ ਤਾਂ ਪਹਿਲਾਂ ਹੀ ਲੁੱਟ ਮਚਾਈ ਹੋਈ ਹੈ।

