ਪਟਿਆਲਾ

ਝੋਨੇ ਦੀ ਪਰਾਲੀ ਨੂੰ ਅੱਗ ਲਾਏ ਬਿਨ੍ਹਾਂ ਹਾੜ੍ਹੀ ਦੀ ਫਸਲ ਬੀਜੀ

ਪਟਿਆਲਾ, 14 ਦਸੰਬਰ (ਮਧੂਸਾਰ ਬਿਊਰੋ)
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਯਤਨਾਂ ਸਦਕਾ ਪਟਿਆਲਾ ਜਿਲੇ ਦੇ ਪਿੰਡ ਸੁੱਲਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦਾ ਉਪਰਾਲਾ ਸਫਲ ਹੋਇਆ ਹੈ।

ਇਸ ਉਪਰਾਲੇ ਬਾਰੇ ਦੱਸਦਿਆਂ ਡਾਕਟਰ ਜਸਵਿੰਦਰ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਜਾਣਕਾਰੀ ਦਿੱਤੀ ਕਿ ਪਿਛਲੇ ਕੁਝ ਸਾਲਾਂ ਤੋਂ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਉਣ ਲਈ ਕਈ ਮੁਹਿੰਮਾਂ ਚਲਾਈਆਂ ਗਈਆਂ, ਜਿਸ ਸਦਕਾ ਇਸ ਸਾਲ ਪਿੰਡ ਸੁੱਲਰ ਦੇ ਕਿਸਾਨ ਵੀਰਾਂ ਨੇ ਝੋਨੇ ਦੀ ਪਰਾਲੀ ਨੂੰ ਬਿਨ੍ਹਾ ਸਾੜੇ ਕਣਕ ਦੀ ਬਿਜਾਈ ਕੀਤੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਸ: ਖੁਸ਼ਵਿੰਦਰ ਸਿੰਘ ਚਹਿਲ ਨੇ ਦੱੱਸਿਆ ਕਿ ਪਿੰਡ ਵਿੱਚ ਤਕਰੀਬਨ 400 ਏਕੜ ਰਕਬੇ ਵਿੱਚ ਝੋਨੇ ਦੀ ਫਸਲ ਸੀ ਅਤੇ ਸਾਰੇ ਕਿਸਾਨਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੀ ਪ੍ਰੇਰਣਾ ਸਦਕਾ ਪਰਾਲੀ ਨੂੰ ਅੱਗ ਨਹੀਂ ਲਗਾਈ।

Leave a Reply

Your email address will not be published. Required fields are marked *