ਪੰਜਾਬ

ਸਿੱਖਿਆ ਮੰਤਰੀ ਨੇ 290 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪਿਛਲੇ 10 ਸਾਲਾਂ ਦੌਰਾਨ 84000 ਅਧਿਆਪਕਾਂ ਦੀ ਭਰਤੀ ਕੀਤੀ: ਡਾ ਚੀਮਾ
ਐਸ.ਏ.ਐਸ. ਨਗਰ (ਮੁਹਾਲੀ), 14 ਦਸੰਬਰ (ਮਧੂਸਾਰ ਬਿਊਰੋ)
ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ ਵਿਖੇ ਮਾਸਟਰ ਕਾਡਰ ਦੇ 290 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਖਾਲੀ ਸਟੇਸ਼ਨਾਂ ਦੀ ਲਿਸਟ ਦਿਖਾ ਕੇ ਮਨਪਸੰਦ ਦੇ ਸਟੇਸ਼ਨ ਵੀ ਅਲਾਟ ਕੀਤੇ।

ਡਾ.ਚੀਮਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪਿਛਲੇ 10 ਸਾਲਾਂ ਦੌਰਾਨ 84000 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਜੋ ਕਿ ਇਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਪਿਛਲੇ 2 ਮਹੀਨਿਆਂ ਵਿੱਚ ਮਾਸਟਰ ਕਾਡਰ ਦੇ 6050 ਅਧਿਆਪਕਾਂ ਅਤੇ ਈ.ਟੀ.ਟੀ. ਦੇ 6505 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਅਧਿਆਪਕਾਂ ਦੀ ਵੇਟਿੰਗ ਲਿਸਟ ਅਤੇ ਰੋਕੇ ਗਏ ਨਤੀਜੇ ਵਾਲੇ ਅਧਿਆਪਕਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਬਲਬੀਰ ਸਿੰਘ ਢੋਲ ਨੇ ਦੱਸਿਆ ਕਿ ਅੱਜ 196 ਵੇਟਿੰਗ ਲਿਸਟ ਅਤੇ 94 ਰੋਕੇ ਗਏ ਨਤੀਜੇ ਵਾਲੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਮੌਕੇ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀ ਇੰਦਰਜੀਤ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *