ਪੰਜਾਬ

ਮਜੀਠੀਏ ਖਿਲਾਫ਼ ਹਿੰਮਤ ਸਿੰਘ ਸ਼ੇਰਗਿੱਲ ਚੋਣ ਲੜੇਗਾ : ਕੇਜਰੀਵਾਲ

ਅੰਮ੍ਰਿਤਸਰ (ਰਾਜਨ ਮਾਨ,ਮਧੂਸਾਰ ਬਿਊਰੋ)
ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਆਮ ਆਦਮੀ ਪਾਰਟੀ ਵਲੋਂ ਪੰਜਾਬ ਲੀਗਲ ਸੈੱਲ ਦੇ ਇੰਚਾਰਜ ਅਤੇ ਸੀਨੀਅਰ ਆਗੂ ਹਿੰਮਤ ਸਿੰਘ ਸੇਰਗਿੱਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।
ਇਹ ਐਲਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਿਵੰਦ ਕੇਜਰੀਵਾਲ ਨੇ ਹਲਕਾ ਮਜੀਠਾ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੇਰਗਿੱਲ ਨੂੰ ਮੋਹਾਲੀ ਤੋਂ ਉਮੀਦਵਾਰ ਐਲਾਨਿਆ ਗਿਆ।
ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਬਿਕਰਮ ਮਜੀਠੀਆ ਖਿਲਾਫ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੂੰ ਉਤਾਰਿਆ ਜਾ ਸਕਦਾ ਹੈ ਪਰ ‘ਆਪ’ ਵਲੋਂ ਜਾਰੀ ਕੀਤੀ ਸਤਵੀਂ ਸੂਚੀ ਵਿਚ ਗੁਰਪ੍ਰੀਤ ਨੂੰ ਬਟਾਲਾ ਤੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਗਿਆ।

Leave a Reply

Your email address will not be published. Required fields are marked *