ਪਟਿਆਲਾ

ਤਖਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਅਕਾਲੀ ਨੇਤਾ ਵਿੰਦਾ ਨੇ ਕਰਵਾਈ ਅਰਦਾਸ

ਪਟਿਆਲਾ 15 ਦਸੰਬਰ (ਮਧੂਸਾਰ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਲੀਡਰ ਤੇ ਸੂਬਾ ਡੈਲੀਗੇਟ ਸ੍ਰ. ਰਵਿੰਦਰ ਸਿੰਘ ਵਿੰਦਾ ਵਲੋਂ ਗੁਰਦੁਆਰਾ ਤਖਤ ਸ਼੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਵਿਖੇ ਸਰਬੱਤ ਦੇ ਭਲੇ ਤੇ ਪੰਜਾਬ ਵਿੱਚ ਮੁੜ ਅਕਾਲੀ-ਭਾਜਪਾ ਸਰਕਾਰ ਆਉਣ ਤੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਦੀ ਚੜ੍ਹਦੀਕਲਾ ਲਈ ਅਰਦਾਸ ਕਰਵਾਈ ਗਈ।
ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਅਕਾਲੀ ਆਗੂ ਸ੍ਰ. ਵਿੰਦਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਸ੍ਰ. ਵਿੰਦਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਵਲੋਂ ਗੁਰੂਆਂ ਦੀ ਵਿਰਾਸਤ ਸਬੰਧੀ ਯਾਦਗਾਰਾਂ ਸਥਾਪਿਤ ਕੀਤੀਆਂ ਗਈਆਂ, ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੁੰ ਜਾਂਦੇ ਰਸਤੇ ਸੁੰਦਰੀਕਰਨ ਕੀਤੇ ਗਏ ਅਤੇ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਲਈ ਮੁਫਤ ਬੱਸ ਤੇ ਰੇਲ ਸਫਰ ਕਰਵਾਉਣਾ ਅਕਾਲੀ ਭਾਜਪਾ ਸਰਕਾਰ ਦਾ ਇਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਅਤੇ ਹੁਣ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਤੇ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਵੱਡੇ ਪੱਧਰ ਤੇ ਮਨਾਉਣ ਲਈ ਤਖਤ ਸ਼੍ਰੀ ਪਟਨਾ ਸਾਹਿਬ ਵਿਖੇ ਕਰਵਾਏ ਜਾ ਰਹੇ ਬਹੁਤ ਵੱਡੇ ਸਮਾਗਮ ਸਮੁੱਚੇ ਸਿੱਖ ਕੌਮ ਲਈ ਬਹੁਤ ਮਾਣ ਵਾਲੀ ਗੱਲ ਹੈ। ਜਿਸ ਨੂੰ ਆਉਣ ਵਾਲੀਆਂ ਪੀੜੀਆਂ ਤੱਕ ਯਾਦ ਰੱਖਿਆ ਜਾਵੇਗਾ। ਇਸ ਮੌਕੇ ਅਕਾਲੀ ਨੇਤਾ ਰਵਿੰਦਰ ਸਿੰਘ ਵਿੰਦਾ ਦੇ ਨਾਲ ਐਡਵੋਕੇਟ ਸ੍ਰ. ਹਰਪ੍ਰੀਤ ਸਿੰਘ ਗਰੋਵਰ, ਸਰਦਾਰਨੀ ਰਣਜੀਤ ਕੌਰ ਵਿੰਦਾ, ਸ੍ਰ. ਹਰਬੰਸ ਸਿੰਘ ਅਲੱਗ, ਬੀਬੀ ਬਿਮਲ ਕੌਰ, ਬੀਬੀ ਭਵਕੀਰਤ ਕੌਰ, ਹਰਜੀਤ ਕੌਰ ਸਹਿਗਲ ਵੀ ਮੌਜ਼ੂਦ ਸਨ।

Leave a Reply

Your email address will not be published. Required fields are marked *