ਪਟਿਆਲਾ

ਭਗਵਾਨ ਦਾਸ ਜੁਨੇਜਾ ਨੇ ਮੁਫਤ ਗੈਸ ਕੁਨੈਕਸ਼ਨ ਲਾਭਪਾਤਰੀਆਂ ਨੂੰ ਕੀਤੇ ਤਕਸੀਮ

ਕੇਂਦਰ ਅਤੇ ਸੂਬਾ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਲੋਕਾਂ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ : ਜੁਨੇਜਾ
ਪਟਿਆਲਾ (ਮਧੂਸਾਰ ਬਿਊਰੋ) ਪ੍ਰਧਾਨ ਮੰਤਰੀ ਅਤੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤਹਿਤ ਘਰ-ਘਰ ਦਿੱਤੇ ਜਾ ਰਹੇ ਮੁਫਤ ਗੈਸ ਕੁਨੈਕਸ਼ਨ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਾਤਾਵਰਣ ਪ੍ਰੇਮੀ ਭਗਵਾਨ ਦਾਸ ਜੁਨੇਜਾ ਨੇ ਲਾਭਪਾਤਰੀਆਂ ਨੂੰ ਤਕਸੀਮ ਕੀਤੇ।

ਇਸ ਮੌਕੇ ਭਗਵਾਨ ਦਾਸ ਜੁਨੇਜਾ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਨਹੀਂ ਸੇਵਾ ਤਹਿਤ ਲੋਕਾਂ ਦੀ ਸੇਵਾ ਲਈ ਹਮੇਸ਼ਾ ਲਈ ਹਾਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ 9 ਸਾਲਾਂ ਦੇ ਕਾਰਜਕਾਲ ਵਿਚ ਅਜਿਹੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪਹੁੰਚਾਈਆਂ ਹਨ, ਜਿਸ ਦਾ ਲਾਭ ਸੂਬੇ ਦੇ ਲੋਕ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਮੁਫ਼ਤ ਕੁਨੈਕਸ਼ਨ, ਮੁਫਤ ਗੈਸ ਸਿਲੰਡਰ, ਮੁਫ਼ਤ ਰੈਗੂਲੇਟਰ, ਪਾਈਪ ਆਦਿ ਲੋਕਾਂ ਨੂੰ ਦਿੱਤੇ ਜਾ ਰਹੇ ਤਾਂ ਜੋ ਸਮਾਜ ਦਾ ਕੋਈ ਵੀ ਨਾਗਰਿਕ ਭਲਾਈ ਸਕੀਮ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਨੂੰ 10,000 ਦੇ ਕਰੀਬ ਮੁਫ਼ਤ ਗੈਸ ਕੁਨੈਕਸ਼ਨ ਦੇਣੇ ਅਜੇ ਬਾਕੀ ਹਨ, ਜੋ ਪ੍ਰਕਿਰਿਆ ਵਿਚ ਪਏ ਹੋਏ ਹਨ, ਜਿਸ ਦਾ ਜਲਦ ਲਾਭ ਲੋਕਾਂ ਨੂੰ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਇਹ ਮੁਫ਼ਤ ਸਕੀਮ ਪ੍ਰਾਪਤ ਕਰਕੇ ਲੋਕਾਂ ਵਿਚ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਘਰਾਂ ‘ਚ ਔਰਤਾਂ ਨੂੰ ਚੁੱਲ੍ਹਾ ਚੌਂਕਾ ਕਰਨ ਵੇਲੇ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪ੍ਰੰਤੂ ਕੇਂਦਰ ਅਤੇ ਸੂਬਾ ਸਰਕਾਰ ਦੇ ਯਤਨਾਂ ਨਾਲ ਦਿੱਤੀਆਂ ਜਾ ਰਹੀਆਂ ਸਕੀਮਾਂ ਸਦਕਾ ਲੋਕ ਅੱਜ ਬੇਹੱਦ ਖੁਸ਼ਹਾਲ ਨਜ਼ਰ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਅਜਿਹੀਆਂ ਸਕੀਮਾਂ ਦਾ ਲਾਭ ਲੈਣ ਲਈ ਲੋਕਾਂ ਨੂੰ ਪਿਛੇ ਨਹੀਂ ਰਹਿਣਾ ਚਾਹੀਦਾ।

Leave a Reply

Your email address will not be published. Required fields are marked *